ਚੜ੍ਹਦਾ ਪੰਜਾਬ

August 14, 2022 11:27 AM

ਸਿੱਧੂ ਮੂਸੇਵਾਲਾ ਉਤੇ ਅੱਜ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਿੱਚ ਸਿੱਧੂ ਦੀ ਮੌਤ ਹੋ ਗਈ।

ਮਾਨਸਾ :

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਉਤੇ ਅੱਜ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਿੱਚ ਸਿੱਧੂ ਦੀ ਮੌਤ ਹੋ ਗਈ।

ਸਿੱਧੂ ਮੂਸੇਵਾਲਾ ਉਤੇ ਗੋਲੀਆਂ ਚਲਾਈਆਂ ਗਈਆਂ ਹਨ। ਸੱਤ ਤੋਂ ਅੱਠ ਫਾਇਰ ਲੱਗਣ ਤੋਂ ਬਾਅਦ ਸਿੱਧੂ ਮੂਸੇਵਾਲਾ ਨੂੰ ਜ਼ਖਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਮਾਨਸਾ ਵਿਚ ਭਰਤੀ ਕਰਵਾਇਆ ਗਿਆ ਸੀ।

ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਹਮਲੇ ਵਿੱਚ ਉਸਦੇ ਦੋ ਸਾਥੀ ਜ਼ਖਮੀ ਹੋ ਗਏ। ਸਿੱਧੂ ਮੂਸੇਵਾਲਾ ਆਪਣੇ ਪਿੰਡ ਮੂਸੇ ਤੋਂ ਕਿਸੇ ਨੂੰ ਮਿਲਣ ਗਏ ਸਨ।

ਸਿੱਧੂ ਉਤੇ ਜਵਾਹਰਕੇ ਵਿੱਚ ਹਮਲਾ ਹੋਇਆ। ਸਿੱਧੂ ਮੂਸੇਵਾਲਾ ਮਾਨਸਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਸੀਟ ਉਤੇ ਚੋਣ ਲੜੇ ਸਨ। ਬੀਤੇ ਕੱਲ੍ਹ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਈ ਗਈ ਸੀ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014806