ਚੜ੍ਹਦਾ ਪੰਜਾਬ

August 14, 2022 12:17 AM

ਸੂਬੇ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਦਾ ਕਰ ਲਿਆ ਹੈ ਤਹੱਈਆ : ਕੁਲਵੰਤ ਸਿੰਘ

ਕਿਹਾ : ਦਿੱਲੀ ਮਾਡਲ ਨੂੰ ਕੀਤਾ ਜਾਵੇਗਾ ਹੂ-ਬ-ਹੂ ਲਾਗੂ

ਮੋਹਾਲੀ : ਪੰਜਾਬ ਦੇ ਨਿਵਾਸੀਆਂ ਨੇ ਆਪ ਨੇਤਾ- ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਤਹੱਈਆ ਕਰ ਲਿਆ ਹੈ ਅਤੇ ਸੂਬੇ ਦੇ ਲੋਕ ਆਪ- ਮੁਹਾਰੇ ਪੰਜਾਬ ਵਿੱਚ ਆਪ ਦੇ ਸਭਨਾਂ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਚਲਾ ਰਹੇ ਹਨ ।ਇਹ ਗੱਲ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਅਤੇ ਮੋਹਾਲੀ ਕਾਰਪੋਰੇਸ਼ਨ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ ।

 

ਕੁਲਵੰਤ ਸਿੰਘ ਅੱਜ ਸਵੇਰ ਤੋਂ ਹੀ ਪਿੰਡਾਂ ਦੇ ਤੂਫ਼ਾਨੀ ਦੌਰੇ ਤੇ ਸਨ ਅਤੇ ਬਾਅਦ ਦੁਪਹਿਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਆਪ ਦੀ ਸਰਕਾਰ ਬਣਦੇ ਸਾਰ ਹੀ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਹੂ-ਬ-ਹੂ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੀਆਂ ਸਮੱਸਿਆਵਾਂ ਦੇ ਚਲਦਿਆਂ ਹੁਣ ਸਰਕਾਰੇ- ਦਰਬਾਰੇ ਖੱਜਲ ਖੁਆਰ ਨਹੀਂ ਹੋਣਾ ਪਵੇਗਾ । ਕੁਲਵੰਤ ਸਿੰਘ ਨੇ ਕਿਹਾ ਕਿ ਜਿੱਥੇ ਮੋਹਾਲੀ ਵਿਧਾਨ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ, ਉਥੇ ਲੰਮੇ ਸਮੇਂ ਤੋਂ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਵੀ ਅਮਲੀ-ਜਾਮਾ ਪਹਿਨਾਇਆ ਜਾਵੇਗਾ ।

 

ਸੂਬੇ ਦੇ ਲੋਕ ਭ੍ਰਿਸ਼ਟਾਚਾਰ ਮੁਕਤ ਪੰਜਾਬ ਚਾਹੁੰਦੇ ਹਨ, ਜਿੱਥੇ ਉਨ੍ਹਾਂ ਦੇ ਕੰਮ ਬਿਨਾਂ ਕਿਸੇ ਮੁਸ਼ਕਿਲ ਦੇ ਹੋ ਸਕਣ ।ਇਸ ਮੌਕੇ ਤੇ ਕੁਲਵੰਤ ਸਿੰਘ ਦੇ ਨਾਲ ਡਾ ਸਨੀ ਆਹਲੂਵਾਲੀਆ ,ਆਪ ਨੇਤਾ ਮੈਡਮ ਪ੍ਰਭਜੋਤ ਕੌਰ, ਕੌਂਸਲਰ ਗੁਰਮੀਤ ਕੌਰ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਕੌਂਸਲਰ ਰਮਨਪ੍ਰੀਤ ਕੌਰ ਕੁੰਭਡ਼ਾ, ਸਟੇਟ ਐਵਾਰਡੀ- ਫੂਲਰਾਜ ਸਿੰਘ, ਸਾਬਕਾ ਕੌਂਸਲਰ -ਪਰਮਜੀਤ ਸਿੰਘ ਕਾਹਲੋਂ ,ਸੁਰਿੰਦਰ ਸਿੰਘ, ਰੋਡਾ ਸੋਹਾਣਾ, ਮੈਡਮ ਕਮਲਜੀਤ ਕੌਰ ਸੋਹਾਣਾ’ , ਹਰਮੇਸ਼ ਸਿੰਘ ਕੁੰਭਡ਼ਾ, ਜਸਪਾਲ ਸਿੰਘ ਮਟੌਰ,
ਸਾਬਕਾ ਕੌਂਸਲਰ ਆਰ.ਪੀ. ਸ਼ਰਮਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ਵੀ ਹਾਜ਼ਰ ਸਨ ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014804