ਅੰਮ੍ਰਿਤਸਰ: ਲੰਮੇ ਸਮੇਂ ਤੱਕ ਪੰਥਕ ਸਿਆਸਤ ਕਰਨ ਵਾਲੇ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਅੱਜ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਅਰਵਿੰਦ ਕੇਜਰੀਵਾਲ ਅੱਜ ਉਨ੍ਹਾਂ ਦੇ ਘਰ ਮੁਲਾਕਾਤ ਕਰਨ ਲਈ ਅੰਮ੍ਰਿਤਸਰ ਪਹੁੰਚ ਚੁੱਕੇ ਹਨ ਤੇ ਜਲਦ ਹੀ ਸੇਵਾ ਸਿੰਘ ਸੇਖ਼ਵਾਂ ਨਾਲ ਮੁਲਾਕਾਤ ਕਰਨਗੇ।
ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਅਰਵਿੰਦ ਕੇਜਰੀਵਾਲ ਨਾਲ ਬੰਦ ਕਮਰੇ ’ਚ ਮੀਟਿੰਗ ਨਹੀਂ ਹੋ ਜਾਂਦੀ ਉਦੋਂ ਤੱਕ ਅਸੀਂ ਕੋਈ ਵੀ ਫ਼ੈਸਲਾ ਨਹੀਂ ਲੈਣਾ। ਸੂਤਰਾਂ ਮੁਤਾਬਕ ਇਸ ਮੌਕੇ ਸੇਵਾ ਸਿੰਘ ਸੇਖਵਾਂ ਸਣੇ ਕਈ ਹੋਰ ਅਕਾਲੀ ਆਗੂ ਵੀ ‘ਆਪ’ ਦਾ ਝਾੜੂ ਫੜ੍ਹ ਸਕਦੇ ਹਨ।
