ਗੁਰਦਾਸਪੁਰ : ‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖ਼ੁਦ ਪਿੰਡ ਸੇਖਵਾਂ ਆ ਕੇ ਅਧਿਆਪਕ ਤੋਂ ਸਿਆਸਤਦਾਨ ਬਣੇ ਸੇਵਾ ਸਿੰਘ ਸੇਖਵਾਂ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ।
ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਸੇਵਾ ਸਿੰਘ ਸੇਖਵਾਂ ‘ਆਪ’ ਦੇ ਸਹਿ-ਇੰਚਾਰਜ ਰਾਘਵ ਚੱਢਾ ਨਾਲ ਮੋਹਾਲੀ ‘ਚ ਮੁਲਾਕਾਤ ਸੀ, ਉੱਥੇ ਹੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਪ੍ਰੋਗਰਾਮ ਤੈਅ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਅੱਜ ਪਿੰਡ ਸੇਖਵਾਂ ‘ਚ ਦੋਵੇਂ ਆਗੂਆਂ ਨੇ ਮੁਲਾਕਾਤ ਕੀਤੀ ਅਤੇ ਸੇਵਾ ਸਿੰਘ ਸੇਖਵਾਂ ਨੇ ਝਾੜੂ ਫੜ੍ਹ ਲਿਆ।
