ਚੜ੍ਹਦਾ ਪੰਜਾਬ

August 17, 2022 7:47 PM

ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਦਾਖਲੇ ਸ਼਼ੁਰੂ 

ਐਸ.ਏ.ਐਸ. ਨਗਰ  :  ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਸੇਵਾਮੁਕਤ ਲੈਫਟੀਨੈਂਟ ਕਰਨਲ ਜਸਬੀਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਪੀ.ਜੀ.ਡੀ.ਸੀ.ਏ. (ਇਕ ਸਾਲ) ਕੋਰਸ ਜੋ ਗਰੈਜੂਏਸ਼ਨ ਤੋਂ ਬਾਅਦ ਅਤੇ ਬੀ.ਐਸ.ਸੀ. ਆਈ.ਟੀ (ਤਿੰਨ ਸਾਲ) ਕੋਰਸ ਜੋ ਬਾਰ੍ਹਵੀਂ ਅਤੇ ਇਸ ਤੋਂ ਇਲਾਵਾ ਬੇਸਿਕ ਕੋਰਸ (ਤਿੰਨ ਮਹੀਨੇ ) ਦੇ ਕਰਵਾਏ ਜਾਂਦੇ ਹਨ। ਇਨ੍ਹਾਂ ਕੋਰਸਾਂ ਦੀ ਫੀਸ ਨਾ ਮਾਤਰ ਹੈ, ਜੋ ਪੀ.ਟੀ.ਯੂ. ਜਲੰਧਰ ਤੋਂ ਮਾਨਤਾ ਪ੍ਰਾਪਤ ਹੈ। ਇਨ੍ਹਾਂ ਦੇ ਦਾਖਲੇ ਸ਼਼ੁਰੂ ਹੋ ਗਏ ਹਨ।
ਉਸ ਦੇ ਨਾਲ ਹੀ ਪੰਜਾਬੀ ਸ਼ਾਰਟਹੈਂਡ ਸਟੈਨੋ ਦੇ ਦਾਖਲੇ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ। ਸਿਖਲਾਈ ਲੈਣ ਵਾਲੇ ਚਾਹਵਾਨ ਉਮੀਦਵਾਰ ਮਿਤੀ 31 ਅਗਸਤ 2021 ਤੋਂ ਪਹਿਲਾਂ ਦਾਖਲਾ ਫਾਰਮ ਪ੍ਰਾਪਤ ਕਰ ਸਕਦੇ ਹਨ। ਦਾਖਲਾ ਮੈਰਿਟ ਦੇ ਆਧਾਰ ਉਤੇ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬੀ ਸ਼ਾਰਟਹੈਂਡ ਦਾ ਕੋਰਸ ਭਾਸ਼ਾ ਵਿਭਾਗ ਪਟਿਆਲਾ ਦੇ ਸਿਲੇਬਸ ਅਨੁਸਾਰ ਹੀ ਕਰਵਾਇਆ ਜਾਵੇਗਾ। ਦਾਖਲਾ ਲੈਣ ਲਈ ਇਨ੍ਹਾਂ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ: 9888014516, 8727089745, 9815157187, 0172 2990407, 8264203101

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014819