ਚੜ੍ਹਦਾ ਪੰਜਾਬ

August 17, 2022 6:18 PM

ਸੰਯੁਕਤ ਸਮਾਜ ਮੋਰਚਾ ਮੋਹਾਲੀ ਵਿੱਚ ਕਰੇਗਾ ਇਤਿਹਾਸਕ ਜਿੱਤ ਦਰਜ: ਰਵਨੀਤ ਬਰਾੜ

ਸੰਯੁਕਤ ਸਮਾਜ ਮੋਰਚਾ ਮੋਹਾਲੀ ਵਿੱਚ ਕਰੇਗਾ ਇਤਿਹਾਸਕ ਜਿੱਤ ਦਰਜ: ਰਵਨੀਤ ਬਰਾੜ  

ਰਵਾਇਤੀ ਪਾਰਟੀਆਂ ਤੋਂ ਅੱਕੇ ਲੋਕ ਦੇਣਗੇ ਹੈਰਾਨੀਜਨਕ ਨਤੀਜੇ  

ਮੋਹਾਲੀ : 

ਜਿਵੇਂ ਜਿਵੇਂ 20 ਫਰਵਰੀ ਦਾ ਸਮਾਂ ਨੇਡ਼ੇ ਆਉਂਦਾ ਜਾ ਰਿਹਾ ਹੈ ਉਵੇਂ ਉਵੇਂ ਚੋਣਾਂ ਵਿੱਚ ਖੜ੍ਹੇ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼ ਹੋ ਰਹੀਆਂ ਹਨ। ਇਕ ਪਾਸੇ ਜਿੱਥੇ ਰਵਾਇਤੀ ਪਾਰਟੀਆਂ ਆਪੋ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਉੱਥੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਬਰਾੜ ਨੇ ਆਪਣੀ ਜਿੱਤ ਦਾ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿਸੇ ਸੰਯੁਕਤ ਸਮਾਜ ਮੋਰਚਾ ਮੋਹਾਲੀ ਵਿੱਚੋਂ ਵੱਡੀ ਜਿੱਤ ਦਰਜ ਕਰੇਗਾ ਅਤੇ ਇਸ ਵਾਰ ਦੇ ਨਤੀਜੇ ਹੈਰਾਨੀਜਨਕ ਹੋਣਗੇ।

ਬਰਾੜ ਨੇ ਦੱਸਿਆ ਕਿ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਮੀਟਿੰਗਾਂ ਅਤੇ ਡੋਰ ਟੂ ਡੋਰ ਚੋਣ ਪ੍ਰਚਾਰ ਪੂਰੀ ਤੇਜੀ ਨਾਲ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਹਲਕਾ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੋਹਾਲੀ ਸ਼ਹਿਰ ਵਿੱਚੋਂ ਪੜ੍ਹਿਆ ਲਿਖਿਆ ਤਬਕਾ ਅਤੇ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਖਾਸ ਕਰਕੇ ਕਿਸਾਨੀ ਭਾਈਚਾਰਾ ਪੂਰੀ ਤਰ੍ਹਾ ਉਨ੍ਹਾਂ ਦੇ ਸਮਰਥਨ ਵਿੱਚ ਨਾਲ ਖੜ੍ਹਾ ਹੈ।

ਬਰਾੜ ਨੇ ਨਵੇਂ ਨਵੇਂ ਆਮ ਆਦਮੀ ਪਾਰਟੀ ਵਿੱਚ ਆਏ ਕੁਲਵੰਤ ਸਿੰਘ ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਕੁਲਵੰਤ ਸਿੰਘ ਨੇ ਪੈਸੇ ਦੇ ਜ਼ੋਰ ਨਾਲ ਮੋਹਾਲੀ ਵਿੱਚ ਆਮ ਆਦਮੀ ਪਾਰਟੀ ਤੋਂ ਟਿਕਟ ਹਾਸਲ ਕੀਤੀ ਹੈ। ਮੋਹਾਲੀ ਦੇ ਲੋਕ ਸਭ ਕੁਝ ਸਮਝਦੇ ਹਨ । ਜਿਹੜਾ ਵਿਅਕਤੀ ਲੋਕ ਸਭਾ ਚੋਣਾ ਹਾਰਨ ਦੇ ਨਾਲ ਨਾਲ ਸ਼ਹਿਰ ਦਾ ਮੇਅਰ ਹੁੰਦੇ ਹੋਏ ਨਗਰ ਨਿਗਮ ਕੌਂਸਲਰ ਦੀਆਂ ਚੋਣਾਂ ਵੀ ਹਾਰ ਜਾਵੇ ਉਸ ਨੂੰ ਕੋਈ ਪਾਰਟੀ ਵਿਧਾਇਕ ਬਣਨ ਦੀ ਟਿਕਟ ਕਿਵੇਂ ਦੇ ਸਕਦੀ ਹੈ।

ਉਨ੍ਹਾਂ ਕਿਹਾ ਕਿ ਇਹ ਜੱਗ ਜ਼ਾਹਰ ਹੈ ਕਿ ਕੁਲਵੰਤ ਸਿੰਘ ਨੇ ਪੈਸੇ ਦੇ ਜ਼ੋਰ ਨਾਲ ਆਮ ਆਦਮੀ ਪਾਰਟੀ ਤੋਂ ਟਿਕਟ ਖ਼ਰੀਦੀ ਅਤੇ ਬਦਲੇ ਵਿੱਚ ਇੱਕ ਵੱਡੀ ਰਕਮ ਪਾਰਟੀ ਨੂੰ ਚੰਦੇ ਦੇ ਰੂਪ ਵਿੱਚ ਦਿੱਤੀ ਹੈ।

ਬਰਾੜ ਨੇ ਦਾਅਵਾ ਕੀਤਾ ਕਿ ਮੋਹਾਲੀ ਹਲਕਾ ਇਸ ਵਾਰੀ ਇਤਿਹਾਸ ਸਿਰਜੇਗਾ।ਸਮੁੱਚੇ ਪੰਜਾਬ ਵਾਂਗ ਮੋਹਾਲੀ ਦੇ ਲੋਕ ਵੀ ਰਵਾਇਤੀ ਪਾਰਟੀਆਂ ਤੋਂ ਅੱਕੇ ਹੋਏ ਹਨ ਅਤੇ ਆਪਣੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਦੇ ਹੋਏ ਇਸ ਵਾਰ ਭ੍ਰਿਸ਼ਟਾਚਾਰੀਆਂ ਨੂੰ ਸਬਕ ਸਿਖਾਉਣਗੇ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014819