ਚੜ੍ਹਦਾ ਪੰਜਾਬ

August 14, 2022 12:57 PM

ਸੱਤਵਾਂ ਰੋਜ਼ਗਾਰ ਮੇਲਾ 9 ਤੋਂ 17 ਸਤੰਬਰ ਤੱਕ

ਐਸ.ਏ.ਐਸ.ਨਗਰ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਦੇ ਕੰਮਾਂ ਦੀ ਸਮੀਖਿਆ ਲਈ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ, ਵਿਕਾਸ ਕਮ-ਵਾਈਸ ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੌਕੇ ਸ੍ਰੀ ਅਗਰਵਾਲ ਨੇ ਦੱਸਿਆ ਕਿ 9 ਤੋਂ 17 ਸਤੰਬਰ ਤੱਕ ਹੋਣ ਵਾਲੇ ਸੱਤਵੇਂ ਰੋਜ਼ਗਾਰ ਮੇਲਿਆਂ ਵਿੱਚ ਉਦਯੋਗਿਕ ਇਕਾਈਆਂ ਦੀ ਸ਼ਮੂਲੀਅਤ ਸਬੰਧੀ ਅਤੇ ਉਦਯੋਗਿਕ ਇਕਾਈਆਂ ਵੱਲੋਂ ਆਸਾਮੀਆਂ ਬਾਰੇ ਰੋਜ਼ਗਾਰ ਦਫ਼ਤਰ ਨੂੰ ਨੋਟੀਫਾਈ ਕਰਨ ਲਈ ਜੀ.ਐਮ. ਡੀ.ਆਈ.ਸੀ. ਦੇ ਨੁਮਾਇੰਦੇ ਨੂੰ ਆਦੇਸ਼ ਦੇ ਦਿੱਤੇ ਗਏ ਹਨ ਅਤੇ ਇੰਡਸਟਰੀ ਐਸੋਸੀਏਸ਼ਨ ਦੇ ਨੁਮਾਇੰਦੇ ਨੂੰ ਸਨਅਤਾਂ ਦੀ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਾਲ-ਨਾਲ ਮੈਗਾ ਰੋਜ਼ਗਾਰ ਮੇਲਿਆਂ ਲਈ ਚਾਰ ਥਾਵਾਂ ਦੀ ਵੀ ਸ਼ਨਾਖ਼ਤ ਕਰਨ ਲਈ ਕਿਹਾ ਗਿਆ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਲਾਈਨ ਵਿਭਾਗਾਂ ਦੇ ਨੁਮਾਇੰਦੇ ਰੋਜ਼ਗਾਰ ਮੇਲਿਆਂ ਵਾਲੀਆਂ ਥਾਵਾਂ ਉਤੇ ਸਟਾਲ ਵੀ ਲਵਾਉਣਗੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਪਾਰਟ ਟਾਈਮ ਸਵੀਪਰਾਂ ਦੀਆਂ ਉਜਰਤਾਂ ਜੋ 1 ਮਾਰਚ 2021 ਤੋਂ ਦੇਣੀਆਂ ਬਣਦੀਆਂ ਹਨ, ਦੀ ਅਦਾਇਗੀ ਜਲਦੀ ਕਰ ਦਿੱਤੀ ਜਾਵੇਗੀ।
ਸ੍ਰੀ ਅਗਰਵਾਲ ਨੇ ਯੂਥ ਡਿਵੈਲਪਮੈਂਟ ਵਿਭਾਗ ਦੇ ਨੁਮਾਇੰਦੇ ਨੂੰ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਸ਼ਾਮਲ ਕਰਦੇ ਹੋਏ ਵੱਧ ਤੋਂ ਵੱਧ ਨੌਜਵਾਨਾਂ ਨੂੰ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਲੋਕਾਂ ਨੂੰ ਜਾਣੂੰ ਕਰਾਉਣ ਲਈ ਕਿਹਾ ਹੈ। ਲੋਕਾਂ ਨੂੰ ਇਸ ਸਬੰਧੀ ਲਿਟਰੇਚਰ ਵੀ ਵੰਡਿਆ ਜਾਵੇਗਾ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014807