ਚੜ੍ਹਦਾ ਪੰਜਾਬ

August 11, 2022 1:53 AM

ਹਰਮਨਪ੍ਰੀਤ ਸਿੰਘ ਪ੍ਰਿੰਸ ਵੀ ਖੁੱਲ੍ਹ ਕੇ ਆਏ ਮੈਦਾਨ ਵਿਚ  ਫੇਜ਼ 3 ਬੀ 1 ਵਿਚ ਪਰਵਿੰਦਰ ਸੋਹਾਣਾ ਦੇ ਹੱਕ ਵਿੱਚ ਘਰ ਘਰ ਜਾ ਮੰਗੀਆਂ ਵੋਟਾਂ  

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੂੰ ਕਈ ਥਾਈਂ ਸਿੱਕਿਆਂ ਨਾਲ ਤੋਲਿਆ  
ਪੰਜਾਬ ਦੇ ਲੋਕਾਂ ਨੇ ਅਕਾਲੀ ਬਸਪਾ ਸਰਕਾਰ ਨੂੰ ਸੱਤਾ ਵਿੱਚ ਲਿਆਉਣ ਦਾ ਮਨ ਬਣਾਇਆ  :  ਪਰਵਿੰਦਰ ਸਿੰਘ ਸੋਹਾਣਾ
ਮੋਹਾਲੀ  : ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਅਜ

ਰਾਏਪੁਰ ਖੁਰਦ, ਦੁਰਾਲੀ, ਜੁਝਾਰ ਨਗਰ, ਮਨਾਣਾ ਸਮੇਤ ਹੋਰਨਾਂ ਇਲਾਕਿਆਂ ਵਿੱਚ ਚੋਣ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਵਿੱਚ ਵੱਖ ਵੱਖ ਪਿੰਡਾਂ ਦੇ ਵਸਨੀਕਾਂ ਨੇ ਅਕਾਲੀ ਦਲ ਤੇ ਬਸਪਾ ਦੀ ਚੋਣ ਮੁਹਿੰਮ ਨੂੰ ਤਕੜਾ ਹੁਲਾਰਾ ਦਿੰਦੇ ਹੋਏ ਕਈ ਥਾਈਂ ਪਰਵਿੰਦਰ ਸਿੰਘ ਸੋਹਾਣਾ ਨੂੰ ਸਿੱਕਿਆਂ ਨਾਲ ਤੋਲਿਆ।

ਇਸ ਮੌਕੇ ਬੋਲਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਉਹ ਅਕਾਲੀ ਦਲ ਦੀ ਪਿਛਲੀ ਸਰਕਾਰ ਵੱਲੋਂ ਮੋਹਾਲੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਅਤੇ ਸ਼ਹਿਰ ਵਿੱਚ ਕਰਵਾਏ ਗਏ  ਵਿਕਾਸ ਕਾਰਜਾਂ ਦੀ ਬਦੌਲਤ ਚੋਣ ਮੈਦਾਨ ਵਿੱਚ ਨਿੱਤਰੇ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੇ ਆਪ ਫੈਸਲਾ ਕਰਨਾ ਹੈ ਕਿ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ਦੀ ਸੱਤਾ ਦਾ ਸੁੱਖ ਭੋਗਣ ਵਾਲੀ ਕਾਂਗਰਸ ਪਾਰਟੀ ਦੇ ਛਲਾਵਿਆਂ ਵਿੱਚ ਮੁੜ ਆਉਣਾ ਹੈ  ਜਾਂ ਸਹੀ ਮਾਅਨੇ ਵਿੱਚ ਬਹੁਪੱਖੀ ਵਿਕਾਸ ਕਰਵਾਉਣ ਵਾਲੇ ਅਕਾਲੀ ਬਸਪਾ ਗੱਠਜੋੜ ਨੂੰ ਸੱਤਾ ਵਿੱਚ ਲਿਆਉਣਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਸਮੁੱਚੇ ਇਲਾਕੇ ਦੇ ਲੋਕ ਵੀ ਮਨ ਬਣਾ ਚੁੱਕੇ ਹਨ ਕਿ ਇਸ ਵਾਰ ਨਾ ਤਾਂ ਨਿੱਜੀ ਹਿੱਤ ਸਾਧਣ ਵਾਲੇ  ਆਮ ਆਦਮੀ ਪਾਰਟੀ ਦੇ ਕਾਰਪੋਰੇਟ ਧਨਾਢ ਕੁਲਵੰਤ ਸਿੰਘ ਨੂੰ ਵੋਟਾਂ ਪਾਉਣੀਆਂ ਹਨ ਅਤੇ ਨਾ ਹੀ ਲੋਕਾਂ ਦੀਆਂ ਜ਼ਮੀਨਾਂ ਤੇ ਕਬਜ਼ੇ ਕਰਨ ਵਾਲੇ ਕਾਂਗਰਸ ਪਾਰਟੀ  ਦੇ ਬਲਬੀਰ ਸਿੰਘ ਸਿੱਧੂ ਨੂੰ ਵੋਟਾਂ ਪਾਉਣੀਆਂ ਹਨ।
ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੀ ਸਰਕਾਰ ਬਣਨ ਉੱਤੇ ਪੰਜਾਬ ਨੂੰ ਮੁੜ ਵਿਕਾਸ ਅਤੇ ਤਰੱਕੀ ਦੀਆਂ ਲੀਹਾਂ ਤੇ  ਜ਼ਿਆਦਾ ਜਾਵੇਗਾ ਅਤੇ ਪੂਰੀ ਪਾਰਦਰਸ਼ਤਾ ਨਾਲ ਲੋਕਾਂ ਦੀ ਸਲਾਹ ਅਤੇ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾਣਗੇ।
ਇਸੇ ਦੌਰਾਨ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਅੱਜ ਮੋਹਾਲੀ ਦੇ ਫੇਜ਼ 3 ਬੀ 1 ਵਿੱਚ ਘਰ ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੇ ਹੱਕ ਵਿੱਚ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲਗਾਤਾਰ ਦੂਜੀ ਵਾਰ ਦੂਜੀ ਵਾਰ ਪੰਜਾਬ ਨੂੰ ਲੁੱਟਣ ਦੇ ਇਰਾਦੇ ਨਾਲ ਚੋਣ ਮੈਦਾਨ ਵਿੱਚ ਹੈ ਅਤੇ ਇਹੀ ਇਰਾਦਾ ਆਮ ਆਦਮੀ ਪਾਰਟੀ ਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਲਿਆਉਣੀ  ਅਤਿ ਜ਼ਰੂਰੀ  ਹੈ।
ਇਸ ਮੌਕੇ ਵੱਖ ਵੱਖ ਪਿੰਡਾਂ ਤੋਂ ਦਿਲਬਾਗ ਸਿੰਘ, ਸੋਹਣ ਸਿੰਘ, ਹਰਿੰਦਰ ਸਿੰਘ ਪ੍ਰਧਾਨ ਬਹੁਜਨ ਸਮਾਜ ਪਾਰਟੀ, ਭਜਨ ਸਿੰਘ ਕਿਸਾਨ ਮੋਰਚਾ, ਸੰਦੀਪ ਸਿੰਘ ਸੋਨੀ, ਬਲਜਿੰਦਰ ਸਿੰਘ ਪੰਚ, ਦਰਸ਼ਨ ਸਿੰਘ ਕਿਸਾਨ ਮੋਰਚਾ, ਕਾਂਤਾ ਬਾਈ,  ਕੁਲਵੰਤ  ਸਿੰਘ, ਜਗਦੇਵ ਸਿੰਘ ਜੱਗੀ ਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792