ਚੜ੍ਹਦਾ ਪੰਜਾਬ

August 14, 2022 1:06 PM

15 ਕਰੋੜ ਰੁਪਏ ਦੇ ਨਵੇਂ ਐਸਟੀਮੇਟ, 8 ਕਰੋੜ ਦੇ ਵਰਕ ਆਰਡਰ ਦਿੱਤੇ : ਮੇਅਰ  

ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ  ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ 

15 ਕਰੋੜ ਰੁਪਏ ਦੇ ਨਵੇਂ ਐਸਟੀਮੇਟ, 8 ਕਰੋੜ ਦੇ ਵਰਕ ਆਰਡਰ  ਦਿੱਤੇ  

ਪੀਣ ਵਾਲੇ ਪਾਣੀ ਨੂੰ ਬਚਾਉਣ, ਲੋਕਾਂ ਨੂੰ ਡੇਂਗੂ ਤੋਂ ਬਚਾਉਣ, ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਸ਼ਾਮਲ  : ਮੇਅਰ ਜੀਤੀ ਸਿੱਧੂ  

 

ਮੁਹਾਲੀ :  ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ  ਹੋਈ। ਮੀਟਿੰਗ ਵਿੱਚ ਲਗਪਗ ਪੰਦਰਾਂ ਕਰੋੜ ਰੁਪਏ ਦੇ ਨਵੇਂ ਐਸਟੀਮੇਟ ਪਾਸ ਕੀਤੇ ਗਏ ਜਦੋਂਕਿ ਅੱਠ ਕਰੋੜ ਰੁਪਏ ਦੇ ਪੁਰਾਣੇ ਵਰਕ ਆਰਡਰ ਦਿੱਤੇ ਗਏ। ਮੀਟਿੰਗ ਵਿਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਕਮਿਸ਼ਨਰ ਕਮਲ ਗਰਗ, ਕੌਂਸਲਰ ਮੈਂਬਰ ਜਸਬੀਰ ਸਿੰਘ ਮਣਕੂ ਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਪੰਦਰਾਂ ਕਰੋੜ ਰੁਪਏ ਦੇ ਜੋ ਨਵੇਂ ਐਸਟੀਮੇਟ ਲਿਆਂਦੇ ਗਏ ਹਨ ਉਨ੍ਹਾਂ ਵਿੱਚ ਮੁੱਖ ਤੌਰ ਤੇ ਸੜਕਾਂ ਤੇ ਪਾਰਕਾਂ ਦੇ  ਕੰਮ ਅਤੇ ਵੱਖ ਵੱਖ ਸੈਕਟਰਾਂ ਵਿਚ ਕਰਵ ਚੈਨਲ ਲਗਾਉਣ ਦੇ, ਨਵੀਂਆਂ ਨੰਬਰ ਪਲੇਟਾਂ ਲਗਾਉਣ ਦੇ ਕੰਮ ਸ਼ਾਮਲ ਹਨ।

ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਸੀਵਰੇਜ ਟ੍ਰੀਟਮੈਂਟ ਪਲਾਂਟ ਤੋਂ ਟਰੀਟ ਹੋਇਆ ਪਾਣੀ ਵਾਪਸ ਲਿਆ ਕੇ ਮੋਹਾਲੀ ਦੇ ਪਾਰਕਾਂ ਦੀ ਸਿੰਜਾਈ ਲਈ ਚਾਰ ਨਵੇਂ ਟਰੈਕਟਰ ਅਤੇ ਦੋ ਟੈਂਕਰਾਂ ਦੀ ਖ਼ਰੀਦ  ਕੀਤੀ ਜਾ ਰਹੀ ਹੈ ਤਾਂ ਜੋ ਸਾਫ਼ ਪੀਣ ਵਾਲੇ ਪਾਣੀ ਦਾ ਬਚਾਅ ਹੋ ਸਕੇ। ਇਸ ਸਬੰਧੀ ਨਗਰ ਨਿਗਮ ਦੇ ਅਧੀਨ ਆਉਣ ਵਾਲੇ ਕਮਿਊਨਿਟੀ ਸੈਂਟਰ ਅਤੇ ਹੋਰ ਬਿਲਡਿੰਗਾਂ ਤੋਂ ਵਾਟਰ ਹਾਰਵੈਸਟਿੰਗ ਲਈ ਐਸਟੀਮੇਟ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਚਾਰ ਟਰੈਕਟਰ ਚਾਰ ਜ਼ੋਨਾਂ ਨੂੰ ਦਿੱਤੇ ਜਾਣਗੇ ਅਤੇ ਇਹ ਵੱਖ ਵੱਖ ਜ਼ੋਨਾਂ ਵਿਚ ਪਾਰਕਾਂ   ਦੀ ਸੱਚਾਈ ਦਾ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਘਰਾਂ ਵਿਚ ਪਾਈਪ ਰਾਹੀਂ ਪਾਣੀ ਦੀ ਵਰਤੋਂ ਨਾ ਕਰਨ ਅਤੇ ਸਿੰਜਾਈ, ਕਾਰਾਂ ਫ਼ਰਸ਼ਾਂ ਦੀ ਧੁਆਈ ਨਾ ਕਰਨ ਨਹੀਂ ਤਾਂ ਉਨ੍ਹਾਂ ਦੇ ਚਲਾਨ ਕੱਟੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪੂਰੇ ਮੁਹਾਲੀ ਵਿੱਚ ਵੱਖ ਵੱਖ ਟੀਮਾਂ ਲਗਾਈਆਂ ਜਾ ਚੁੱਕੀਆਂ ਹਨ।

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਵਾਸੀਆਂ ਨੂੰ ਡੇਂਗੂ ਵਰਗੀ ਬੀਮਾਰੀ ਤੋਂ ਬਚਾਉਣ ਲਈ ਫੌਗਿੰਗ ਕਰਵਾਉਣ ਲਈ ਦਵਾਈ ਦੀ ਖ਼ਰੀਦ ਕੀਤੀ ਗਈ ਹੈ ਅਤੇ ਇਸ ਤੋਂ ਇਲਾਵਾ ਦੋ ਨਵੀਂਆਂ ਫੌਗਿੰਗ ਮਸ਼ੀਨਾਂ ਵੀ ਖਰੀਦ ਕੀਤੀਆਂ ਜਾ ਰਹੀਆਂ ਹਨ।

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਆਉਂਦੇ ਬਰਸਾਤੀ ਮੌਸਮ ਨੂੰ ਵੇਖਦੇ ਹੋਏ ਡਰੇਨੇਜ ਅਤੇ ਰੋਡ ਗਲੀਆਂ ਦੀ ਸਫ਼ਾਈ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਤੋਂ ਇਲਾਵਾ ਪਾਰਕਾਂ ਦੇ ਰੱਖ ਰਖਾਅ ਲਈ ਨਵਾਂ ਠੇਕਾ ਦਿੱਤਾ ਗਿਆ ਹੈ ਜਿਸਦੇ ਵਰਕ ਆਰਡਰ ਦੇ ਦਿੱਤੇ ਗਏ ਹਨ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014807