ਚੜ੍ਹਦਾ ਪੰਜਾਬ

August 14, 2022 1:06 AM

2 ਹਜ਼ਾਰ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ, ਦੋ ਗ੍ਰਿਫ਼ਤਾਰ

ਕਰਜ਼ਾ ਮੋੜਨ ਵਿਚ ਫ਼ੇਲ੍ਹ ਹੋਏ 2 ਹਜ਼ਾਰ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ, ਦੋ ਗ੍ਰਿਫ਼ਤਾਰ

ਚੰਡੀਗੜ੍ਹ :

ਸਹਿਕਾਰੀ ਖੇਤੀਬਾੜੀ ਬੈਂਕਾਂ ਤੋਂ ਲਿਆ ਕਰਜ਼ਾ ਮੋੜਨ ਵਿਚ ਫ਼ੇਲ੍ਹ ਹੋਏ ਪੰਜਾਬ ਦੇ 2 ਹਜ਼ਾਰ ਕਿਸਾਨਾਂ ਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ ਤੇ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।

ਪੰਜਾਬੀ ਟ੍ਰਿਬਿਊਨ ਦੀ ਇਕ ਰਿਪੋਰਟ ਮੁਤਾਬਕ ਇਕੱਲੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ 500 ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ ਹਨ। ਇਸ ਜ਼ਿਲ੍ਹੇ ਦੇ ਬਸਤੀ ਰਾਮ ਵਾੜਾ ਦੇ ਬਖ਼ਸ਼ੀਸ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਸ ’ਤੇ 11 ਲੱਖ ਰੁਪਏ ਦਾ ਕਰਜ਼ਾ।

ਬਖ਼ਸ਼ੀਸ਼ ਸਿੰਘ ਨੇ ਇਕ ਮਹੀਨੇ ਵਿਚ ਪੈਸੇ ਭਰਨ ਦਾ ਲਿਖਤੀ ਭਰੋਸਾ ਦਿੱਤਾ ਤਾਂ ਉਸ ਨੂੰ ਘਰ ਭੇਜ ਦਿੱਤਾ ਗਿਆ। ਖੇਤੀ ਵਿਕਾਸ ਬੈਂਕ ਜਲਾਲਾਬਾਦ ਵੱਲੋਂ 400 ਗ੍ਰਿਫ਼ਤਾਰੀ ਵਾਰੰਟ ਤਿਆਰ ਕੀਤੇ ਗਏ ਹਨ।

ਪਿੰਡ ਕਾਹਨੂੰਵਾਲ ਦੇ ਕਿਸਾਨ ਸੋਮਨਾਥ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਸ ’ਤੇ 12 ਲੱਖ ਰੁਪਏ ਦਾ ਕਰਜ਼ਾ ਸੀ। ਸੋਮਨਾਥ ਨੇ 6.27 ਲੱਖ ਰੁਪਏ ਦੀ ਵਸੂਲੀ ਦੇ ਦਿੱਤੀ ਜਿਸ ਕਾਰਨ ਉਸ ਨੂੰ ਘਰ ਭੇਜ ਦਿੱਤਾ ਗਿਆ। ਮਾਨਸਾ ਜ਼ਿਲ੍ਹੇ ਵਿਚ 200 ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਤਿਆਰ ਕੀਤੇ ਗਏ ਹਨ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014804