ਚੜ੍ਹਦਾ ਪੰਜਾਬ

August 14, 2022 12:24 PM

ਕਣਕ ਘੋਟਾਲਾ : ਖੁਰਾਕ ਅਤੇ ਸਪਲਾਈ ਮੰਤਰੀ ਵੱਲੋਂ ਸਖਤ ਕਾਰਵਾਈ ਕਰਨ ਦੇ ਆਦੇਸ਼, FIR ਦਰਜ

ਚੰਡੀਗੜ :  ਖੁਰਾਕ ਤੇ ਸਿਵਲ ਸਪਲਾਈ ਮੰਤਰੀ , ਪੰਜਾਬ ਭਾਰਤ ਭੂਸ਼ਨ ਆਸ਼ੂ ਨੇ ਅੱਜ ਅੰਮਿ੍ਤਸਰ ਜ਼ਿਲੇ ਦੇ ਜੰਡਿਆਲਾ ਗੁਰੂ ਕੇਂਦਰ ਵਿਖੇ ਕਣਕ ਦੇ ਸਟਾਕ ਵਿੱਚ ਪਾਈ ਗਈ ਘਾਟ ਲਈ ਜਿੰਮੇਵਾਰ ਅਧਿਕਾਰੀਆਂ / ਕਰਮਚਾਰੀਆਂ ਵਿਰੁਧ ਸਖਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਇਹ ਜਾਣਕਾਰੀ ਦਿੰਦੇ ਹੋਏ ਸ੍ਰੀ ਆਸ਼ੂ ਨੇ ਦੱਸਿਆ ਕਿ  ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਮੁੱਖ ਦਫਤਰ ਵਲੋਂ ਜ਼ਿਲਾ ਅੰਮਿ੍ਤਸਰ ਦੇ ਕੇਂਦਰ ਜੰਡਿਆਲਾ ਗੁਰੂ ਵਿਖੇ ਤਾਇਨਾਤ ਨਿਰੀਖਕ , ਜਸਦੇਵ ਸਿੰਘ ਦੇ ਅਚਾਨਕ ਲਾਪਤਾ ਹੋਣ ਬਾਰੇ ਸੂਚਨਾ ਮਿਲਣ ਤੇ ਤੁਰੰਤ ਮੁੱਖ ਦਫਤਰ ਦੀ ਸੈਂਟਰਲ ਵਿਜੀਲੈਂਸ ਕਮੇਟੀ ( ਸੀ.ਵੀ.ਸੀ ) ਨੂੰ ਟੀਮਾਂ ਦਾ ਗਠਨ ਕਰਕੇ ਜੰਡਿਆਲਾ ਗੁਰੂ ਵਿਖੇ ਪਨਗ੍ਰੇਨ ਦੇ ਗੋਦਾਮਾਂ /ਪਲਿੰਥਾਂ ਦੀ ਸਪੈਸ਼ਲ ਪੀ.ਵੀ. ਕਰਨ ਲਈ ਹਦਾਇਤ ਕੀਤੀ ਗਈ ।

ਸੀ.ਵੀ.ਸੀ ਵਲੋਂ ਵੱਖ – ਵੱਖ ਟੀਮਾਂ ਦਾ ਗਠਨ ਕਰਕੇ ਪੜਤਾਲ ਕੀਤੀ ਗਈ, ਜਿਸਦੀ ਮੁਢਲੀ ਰਿਪੋਰਟ ਅਨੁਸਾਰ ਜੰਡਿਆਲਾ ਗੁਰੂ ਕੇਂਦਰ ਵਿਖੇ ਸਾਲ 2018-19 , 2020-21 ਅਤੇ 2021-22 ਦੇ ਕੇਂਦਰੀ ਪੂਲ ਅਤੇ ਡੀ.ਸੀ.ਪੀ ਕਣਕ ਦੇ ਸਟਾਕ ਵਿੱਚ 184344 ਬੋਰੀਆਂ ( 50 ਕਿਲੋ ਜੂਟ 30 ਕਿਲੋ ਪੀ.ਪੀ ) ਦੀ ਘਾਟ ਪਾਈ ਗਈ ਹੈ , ਜਿਸਦੀ ਕੀਮਤ ਤਕਰੀਬਨ 20 ਕਰੋੜ ਰੁਪਏ ਬਣਦੀ ਹੈ । ਇਸਦਾ ਗੰਭੀਰ ਨੋਟਿਸ ਲੈਂਦੇ ਹੋਏ ਉਨਾਂ ਵੱਲੋਂ ਇਸ ਕੇਸ ਵਿੱਚ ਸਾਰੇ ਜ਼ਿੰਮੇਵਾਰ ਅਧਿਕਾਰੀਆਂ / ਕਰਮਚਾਰੀਆਂ ਵਿਰੁਧ ਸਖ਼ਤ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ , ਜਿਨਾਂ ਅਨੁਸਾਰ ਅੰਮਿ੍ਤਸਰ ਜ਼ਿਲੇ ਦੇ ਜੰਡਿਆਲਾ ਗੁਰੂ ਕੇਂਦਰ ਵਿਖੇ ਤਾਇਨਾਤ ਅਮਰਿੰਦਰ ਸਿੰਘ , ਡੀ.ਐਫ.ਐਸ.ਓ.  ਅਤੇ ਅਰਸ਼ਦੀਪ ਸਿੰਘ , ਏ.ਐਫ.ਐਸ.ਓ.  ਨੂੰ ਤੁਰੰਤ ਮੁਅੱਤਲੀ ਅਧੀਨ ਕਰਦੇ ਹੋਏ, ਉਨਾਂ ਖਿਲਾਫ ਵਿਭਾਗੀ ਕਾਰਵਾਈ / ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਗਏ ਹਨ ।

ਇਸ ਤੋਂ ਇਲਾਵਾ , ਰਾਜ ਰਿਸ਼ੀ ਮਹਿਰਾ , ਡੀ.ਐਫ.ਐਸ.ਸੀ. ਅੰਮਿ੍ਰਤਸਰ ਅਤੇ ਉਨਾਂ ਤੋਂ ਪਹਿਲਾਂ ਤਾਇਨਾਤ ਡੀ.ਐਫ.ਐਸ.ਸੀ. ਅੰਮਿ੍ਤਸਰ , ਜਸਜੀਤ ਕੌਰ ਵਿਰੁੱਧ ਵੀ ਸੁਪਰਵਾਇਜ਼ਰੀ ਲੈਪਸ ਅਤੇ ਅਣਗਹਿਲੀ ਕਾਰਣ ਵਿਭਾਗੀ ਕਾਰਵਾਈ ਚਾਰਜਸ਼ੀਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ । ਇਸ ਤੋਂ ਇਲਾਵਾ ਪੁਲਿਸ ਸਟੇਸ਼ਨ ਜੰਡਿਆਲਾ ਜ਼ਿਲਾ ਅੰਮਿ੍ਤਸਰ ਦਿਹਾਤੀ ਵਿਖੇ ਦੋਸ਼ੀ ਨਿਰੀਖਕ ਵਿਰੁੱਧ   ਕਰਵਾਈ ਗਈ ਹੈ ।

ਸੀ.ਵੀ.ਸੀ ਦੀ ਮੁੱਢਲੀ ਰਿਪੋਰਟ ਵਿੱਚ ਕਣਕ ਦੀ ਬੋਗਸ ਖ਼ਰੀਦ ਅਤੇ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਵਿੱਚ ਵੀ ਹੇਰਾਫੇਰੀ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਗਿਆ ਹੈ। ਇਸ ਸਬੰਧ ਵਿਚ ਸੀ.ਵੀ.ਸੀ. ਨੂੰ ਆਦੇਸ਼ ਦਿੱਤੇ ਗਏ ਹਨ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਦੇ ਹੋਏ , ਜੰਡਿਆਲਾ ਗੁਰੂ ਕੇਂਦਰ ਵਿਖੇ ਸਾਲ 2018-19 ਤੋਂ ਕੇਂਦਰੀ ਪੂਲ ਦੇ ਸਟਾਕ ਦੀ ਪੜਤਾਲ ਦੇ ਨਾਲ ਪੀ.ਐਮ.ਜੀ.ਕੇ.ਵਾਈ/ ਐਨ.ਐਫ.ਐਸ.ਏ. – 2013 ਅਧੀਨ ਵੰਡੀ ਗਈ ਕਣਕ ਬਾਰੇ ਵੀ ਰਿਪੋਰਟ ਦਿੱਤੀ ਜਾਵੇ। ਇਸ ਕੇਸ ਦੀ ਹੋਰ ਜਾਂਚ ਲਈ ਚੌਕਸੀ ਵਿਭਾਗ , ਪੰਜਾਬ ਨੂੰ ਵੀ ਲਿਖਣ ਦਾ ਫੈਸਲਾ ਕੀਤਾ ਗਿਆ ਹੈ ।

ਖੁਰਾਕ ਅਤੇ ਸਪਲਾਈਜ਼ ਮੰਤਰੀ , ਪੰਜਾਬ ਵਲੋਂ ਸਪਸ਼ਟ ਕੀਤਾ ਗਿਆ ਹੈ ਕਿ ਸਰਕਾਰ ਵਲੋਂ ਕਿਸੇ ਵੀ ਤਰਾਂ ਦੇ ਭਿ੍ਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਂਦੇ ਅਧਿਕਾਰੀਆਂ / ਕਰਮਚਾਰੀਆਂ ਵਿਰੁਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਿਭਾਗ ਦੇ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੈ , ਜਿਸਨੂੰ ਤਿੰਨ ਹਫਤਿਆਂ ’ਚ ਰਿਪੋਰਟ / ਸੁਝਾਅ ਦੇਣ ਲਈ ਹਦਾਇਤ ਕੀਤੀ ਗਈ ਹੈ ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014807