ਚੜ੍ਹਦਾ ਪੰਜਾਬ

August 17, 2022 6:19 PM

ਅੱਖਾਂ ਦਾਨ ਕਰਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਬਲਬੀਰ ਸਿੰਘ ਸਿੱਧੂ

ਚੰਡੀਗੜ:   ਲੋਕਾਂ ਨੂੰ ਅੱਖਾਂ ਦਾਨ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਮੌਤ ਤੋਂ ਬਾਅਦ ਆਪਣੀਆਂ ਅੱਖਾਂ ਦਾਨ ਕਰਨ ਲਈ ਵਚਨ ਕਰਨ ਵਾਸਤੇ ਪ੍ਰੇਰਿਤ ਕਰਨ ਲਈ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ 25 ਅਗਸਤ ਤੋਂ 8 ਸਤੰਬਰ ਤੱਕ 36ਵਾਂ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ।
ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅੰਨਾਪਣ ਸਾਡੇ ਦੇਸ ਵਿੱਚ ਗੰਭੀਰ ਜਨਤਕ ਸਿਹਤ ਸਮੱਸਿਆਵਾਂ ਵਿੱਚੋਂ ਇੱਕ ਹੈ। ਵਿਸਵ ਸਿਹਤ ਸੰਗਠਨ ਅਨੁਸਾਰ, ਮੋਤੀਆ ਅਤੇ ਗਲੂਕੋਮਾ ਤੋਂ ਬਾਅਦ, ਕੌਰਨੀਆ ਸੰਬਧੀ ਬਿਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨੇਪਣ ਦੇ ਮੁੱਖ ਕਾਰਨ ਹਨ। ਕੌਰਨੀਆ ਦੀ ਬਿਮਾਰੀ ਨਾਲ ਹੋਣ ਵਾਲਾ ਅੰਨਾਪਣ ਪੁਤਲੀ ਬਦਲਣ ਦੇ ਆਪਰੇਸਨ (ਜਿਸਨੂੰ ਕੌਰਨੀਅਲ ਟ੍ਰਾਂਸਪਲਾਂਟੇਸਨ ਜਾਂ ਕੇਰਾਟੋਪਲਾਸਟੀ ਵੀ ਕਿਹਾ ਜਾਂਦਾ ਹੈ) ਨਾਲ ਦੂਰ ਕੀਤਾ ਜਾ ਸਕਦਾ ਹੈ। ਜਿੱਥੇ ਧੁੰਦਲੇ ਕੌਰਨੀਆ ਦੀ ਥਾਂ ਤੇ ਦਾਨੀ ਅੱਖ ਤੋਂ ਇਕ ਸਿਹਤਮੰਦ ਕੌਰਨੀਆ ਮਰੀਜ ਦੀ ਅੱਖ ਵਿੱਚ ਟਰਾਂਸਪਲਾਂਟ ਕਰ ਦਿੱਤਾ ਜਾਂਦਾ ਹੈ। ਇਸ ਸਮੇਂ ਪੰਜਾਬ ਵਿੱਚ ਕੁੱਲ 31 ਰਜਿਸਟਰਡ ਆਈ ਬੈਂਕ ਅਤੇ ਕੋਰਨੀਆ ਟਰਾਂਸਪਲਾਂਟੇਸਨ ਸੈਂਟਰ ਹਨ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਦੀ ਸਹੂੰ ਚੁੱਕਣ ਅਤੇ ਲੋੜਵੰਦਾਂ ਨੂੰ ਦਿ੍ਰਸਟੀ ਦਾ ਤੋਹਫਾ ਦੇਣ ਵਰਗੇ ਨੇਕ ਕੰਮ ਵਿੱਚ ਹਿੱਸਾ ਪਾਉਣ। ਉਨਾਂ ਆਈ.ਈ.ਸੀ. (ਸੂਚਨਾ ਸਿੱਖਿਆ ਅਤੇ ਸੰਚਾਰ) ਨੂੰ ਮਜਬੂਤ ਕਰਨ ਦੀ ਫੌਰੀ ਲੋੜ ‘ਤੇ ਜੋਰ ਦਿੰਦਿਆਂ ਕਿਹਾ ਕਿ ਮਾਸ ਮੀਡੀਆ ਅਤੇ ਡਿਜੀਟਲ ਮੀਡੀਆ ਦੀ ਵਰਤੋਂ ਕਰਦੇ ਹੋਏ ਅਸੀਂ ਵੱਧ ਤੋਂ ਵੱਧ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰ ਸਕਾਂਗੇ।
ਡਾਇਰੈਕਟਰ ਸਿਹਤ ਸੇਵਾਵਾਂ ਡਾ.ਜੀ.ਬੀ. ਸਿੰਘ ਨੇ ਇਸ ਪੰਦਰਵਾੜੇ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਖਾਂ ਦੇ ਦਾਨ ਨਾਲ ਜੁੜੀਆਂ ਮਿੱਥਾਂ ਅਤੇ ਗਲਤ ਧਾਰਨਾਵਾਂ ਨੂੰ ਜਾਗਰੂਕਤਾ ਜਰੀਏ ਦੂਰ ਕੀਤਾ ਜਾਵੇਗਾ। ਅੱਖਾਂ ਦੇ ਦਾਨ ਸੰਬਧੀ ਰਜਿਸਟ੍ਰੇਸ਼ਨ ਫ਼ਾਰਮ ਪੰਜਾਬ ਦੇ ਸਮੂਹ ਜਿਲਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਨਜ਼ਰ ਕੇਂਦਰਾਂ ‘ਤੇ ਉਪਲਬਧ ਹੈ। ਉਹਨਾਂ ਅੱਗੇ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਆਨਲਾਈਨ ਵੈਬਸਾਈਟ ://…/54/੧. ‘ਤੇ ਜਾ ਕੇ ਵੀ ਅੱਖਾਂ ਦੇ ਦਾਨ ਸੰਬਧੀ ਰਜਿਸਟ੍ਰੇਸ਼ਨ ਫ਼ਾਰਮ ਭਰਿਆ ਜਾ ਸਕਦਾ ਹੈ ਅਤੇ ਸਫ਼ਲਤਾਪੂਰਵਕ ਰਜਿਸਟ੍ਰੇਸ਼ਨ ਉਪਰੰਤ ਭਰੇ ਹੇਏ ਫ਼ਾਰਮ ਨੂੰ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਪਿ੍ਰੰਟ ਵੀ ਲਿਆ ਜਾ ਸਕਦਾ ਹੈ।
ਪ੍ਰੋਗਰਾਮ ਅਫਸਰ ਐਨ.ਪੀ.ਸੀ.ਬੀ.ਵੀ.ਆਈ. (ਨੈਸਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਇੰਡਨੇਸ ਐਂਡ ਵਿਜੁਅਲ ਇਮਪੇਅਰਮੈਂਟ) ਡਾ. ਨੀਤੀ ਸਿੰਗਲਾ ਨੇ ਕਿਹਾ ਕਿ ਅੱਖਾਂ ਦੇ ਦਾਨ ਸੰਬਧੀ ਸੰਦੇਸ ਨੂੰ ਫੈਲਾਉਣ ਅਤੇ ਜਾਗਰੂਕਤਾ ਪੈਦਾ ਕਰਨ ਲਈ ਪੰਦਰਵਾੜੇ ਦੌਰਾਨ ਆਈ.ਈ.ਸੀ. ਗਤੀਵਿਧੀਆਂ ਦਾ ਆਯੋਜਨ ਕਰਨ ਲਈ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਨੂੰ ਵਿਸਤਿ੍ਰਤ ਦਿਸਾ ਨਿਰਦੇਸ ਜਾਰੀ ਕੀਤੇ ਗਏ ਹਨ। ਸਾਡਾ ਟੀਚਾ ਸਾਰੇ ਕੌਰਨੀਅਲ ਅੰਨੇ ਮਰੀਜਾਂ ਦੇ ਬੈਕਲਾਗ ਨੂੰ ਦੂਰ ਕਰਨਾ ਹੈ। ਹਾਲਾਂਕਿ ਕੋਵਿਡ -19 ਮਹਾਂਮਾਰੀ ਦੇ ਕਾਰਨ ਪਿਛਲੇ ਇੱਕ ਸਾਲ ਦੌਰਾਨ ਕੋਰਨੀਆ ਇਕੱਤਰ ਕਰਨ ਅਤੇ ਟ੍ਰਾਂਸਪਲਾਂਟੇਸਨ ਦੀ ਗਤੀਵਿਧੀ ਨੂੰ ਬਹੁਤ ਪ੍ਰਭਾਵਤ ਕੀਤਾ ਹੈ ਪਰ ਫ਼ਿਰ ਵੀ ਮਹਾਂਮਾਰੀ ਦੇ ਬਾਵਜੂਦ ਸਾਲ 2020-21 ਵਿੱਚ ਰਾਜ ਵਿੱਚ 417 ਕੇਰਟੋਪਲਾਸਟੀ ਸਰਜਰੀਆਂ ਸਫਲਤਾਪੂਰਵਕ ਕੀਤੀਆਂ ਗਈਆਂ ਹਨ। ਸਾਡੇ ਦੇਸ ਵਿੱਚ ਅੰਦਾਜਨ 46 ਲੱਖ ਲੋਕ ਕੌਰਨੀਅਲ ਅੰਨੇਪਣ ਨਾਲ ਪੀੜਤ ਹਨ ਅਤੇ ਲਗਭਗ 54000 ਅੱਖਾਂ ਸਾਲਾਨਾ ਇਕੱਤਰ ਕੀਤੀਆਂ ਜਾਂਦੀਆਂ ਹਨ ਜਦੋਂ ਕਿ ਦੇਸ਼ ਵਿਚ 1.5 ਲੱਖ ਅੱਖਾਂ ਦੀ ਪ੍ਰਤੀ ਸਾਲ ਲੋੜ ਹੈ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014819