ਚੜ੍ਹਦਾ ਪੰਜਾਬ

August 17, 2022 7:56 PM

ਕੁੰਭੜਾ ਪਿੰਡ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ  

ਕੁੰਭੜਾ ਪਿੰਡ ਦੇ ਕਈ ਪਰਿਵਾਰ ਜਸਮੇਰ ਸਿੰਘ ਦੀ ਅਗਵਾਈ ਤੇ ਮੇਅਰ ਜੀਤੀ ਸਿੱਧੂ ਦੀ ਰਹਿਨੁਮਾਈ  ਹੇਠ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਲ  

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤਾ ਪਾਰਟੀ ਵਿੱਚ ਆਉਣ ਤੇ ਨਿੱਘਾ ਸਵਾਗਤ  

ਪਿੰਡ ਕੁੰਭੜਾ ਦੇ ਵਿਕਾਸ ਕਾਰਜ ਤੇਜ਼ੀ ਨਾਲ ਹੋਣਗੇ ਮੁਕੰਮਲ, ਧਰਮਸ਼ਾਲਾ ਹੋਵੇਗੀ ਅਪਗ੍ਰੇਡ  : ਜੀਤੀ ਸਿੱਧੂ  

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਵਿਕਾਸ ਮੁਖੀ ਨੀਤੀਆਂ ਨੂੰ ਵੇਖ ਹੋਏ ਹਾਂ ਕਾਂਗਰਸ ਵਿਚ  ਸ਼ਾਮਲ  : ਜਸਮੇਰ ਸਿੰਘ  

 

ਚੜ੍ਹਦਾ ਪੰਜਾਬ ਬਿਊਰੋ / ਐਸ.ਏ.ਐਸ ਨਗਰ :  ਮੁਹਾਲੀ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਤਕੜਾ ਹੁੰਗਾਰਾ ਮਿਲਿਆ ਜਦੋਂ  ਮੁਹਾਲੀ ਨਗਰ ਨਿਗਮ ਅਧੀਨ ਪੈਂਦੇ ਪਿੰਡ ਕੁੰਭੜਾ ਦੇ ਵਸਨੀਕ ਜਸਮੇਰ ਸਿੰਘ ਦੀ ਅਗਵਾਈ ਹੇਠ ਵੱਖ ਵੱਖ ਪਾਰਟੀਆਂ ਨਾਲ ਸਬੰਧਤ ਕਈ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਪਰਿਵਾਰਾਂ ਦੇ ਵੱਡੇ ਇਕੱਠ ਨੂੰ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਵਿੱਚ ਆਉਣ ‘ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੀ ਇਕਲੌਤੀ ਪਾਰਟੀ ਹੈ ਜਿਸ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਵੱਲ ਹਮੇਸ਼ਾ ਧਿਆਨ ਦਿੱਤਾ ਹੈ  ਅਤੇ ਕਦੇ ਵੀ ਵਿਕਾਸ ਵਿੱਚ ਵਿਤਕਰਾ ਨਹੀਂ ਆਉਣ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਹੈ ਜਿਹੜੀ ਹਰ ਵਰਗ ਨੂੰ ਰਾਹਤ ਦਿੰਦੀ ਆਈ ਹੈ ਅਤੇ ਖਾਸ ਤੌਰ ਤੇ ਪਿੰਡਾਂ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ ਰਹੀ ਹੈ।
 ਇਹ ਵੀ ਪੜ੍ਹੋ : ਵੈਨਕੂਵਰ : ਕਾਮਾਗਾਟਾਮਾਰੂ ਯਾਦਗਾਰ ਤੇ ਨਸਲੀ ਹਮਲਾ
ਉਨ੍ਹਾਂ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਪਿੰਡ ਕੁੰਭੜਾ ਦੇ ਸਾਰੇ ਵਿਕਾਸ ਕਾਰਜ ਪੂਰੀ ਤੇਜ਼ੀ ਨਾਲ ਮੁਕੰਮਲ  ਕਰਵਾਏ ਜਾਣਗੇ ਅਤੇ  ਇਲਾਕੇ ਦੇ ਵਸਨੀਕਾਂ ਦੀਆਂ ਲੋੜਾਂ ਅਤੇ ਉਨ੍ਹਾਂ ਦੀ ਸਲਾਹ ਅਨੁਸਾਰ ਹੀ ਵਿਕਾਸ ਕਾਰਜ ਹੋਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਦੀਆਂ ਲੋੜਾਂ ਨੂੰ ਦੇਖਦੇ ਹੋਏ ਇੱਥੋਂ ਦੀ ਧਰਮਸ਼ਾਲਾ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਇਸ ਮੌਕੇ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਇਸ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ  ਜੰਗ ਬਹਾਦੁਰ  ਤੇ ਜਸਮੇਰ ਸਿੰਘ  ਨੇ ਵਿਸ਼ੇਸ਼ ਤੌਰ ਤੇ ਮੇਅਰ ਦਾ ਇੱਥੇ ਆਉਣ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਹਲਕਾ ਵਿਧਾਇਕ ਅਤੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵੱਲੋਂ ਇਲਾਕੇ ਵਿਚ ਅਪਣਾਈਆਂ ਵਿਕਾਸ ਮੁਖੀ ਨੀਤੀਆਂ ਨੂੰ ਵੇਖਦੇ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਮੁਹਾਲੀ ਵਿੱਚ ਵੱਡੀ ਪੱਧਰ ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਅਤੇ ਪਿੰਡ ਕੁੰਭੜਾ ਦੇ ਬਹੁਪੱਖੀ ਵਿਕਾਸ  ਦੀ ਮੰਗ ਵੀ ਕੀਤੀ।
 ਇਹ ਵੀ ਪੜ੍ਹੋ : ਹਸਪਤਾਲਾਂ ਦੇ ਵਾਰਡਾਂ ਨੂੰ ਕਲਾਸਰੂਮ ਵਿੱਚ ਬਦਲਣ ਦੇ ਮਿਸ਼ਨ ਨਾਲ ਕੇਅਰ ਕੰਪੈਨੀਅਨ ਪ੍ਰੋਗਰਾਮ ਦੀ ਸ਼ੁਰੂਆਤ
ਇਸ ਮੌਕੇ ਜਸਮੇਰ ਸਿੰਘ ਦੇ ਪਰਿਵਾਰ ਤੋਂ ਇਲਾਵਾ ਗੁਰਨਾਮ ਸਿੰਘ, ਪਾਲ ਸਿੰਘ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਜਸਪਾਲ ਸਿੰਘ, ਮਨਦੀਪ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਮੁਖ ਸਿੰਘ, ਸੁਰਿੰਦਰ ਸਿੰਘ, ਜਸਬੀਰ ਸਿੰਘ, ਸੰਦੀਪ ਸਿੰਘ, ਕਮਲਦੀਪ ਸਿੰਘ ਦੇ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੰਗ ਬਹਾਦਰ, ਕਾਂਗਰਸ ਪਾਰਟੀ ਦੇ ਕੌਂਸਲਰ ਕਮਲਜੀਤ ਬਨੀ, ਰਜੇਸ਼ ਲਖੋਤਰਾ, ਕੁਲਵਿੰਦਰ ਸੰਜੂ, ਜਗਦੀਸ਼ ਸਿੰਘ, ਗੁਰਮੀਤ ਸਿੰਘ, ਪ੍ਰਿਤਪਾਲ ਲੌਂਗੀਆ ਵੀ ਹਾਜ਼ਰ ਸਨ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014819