ਚੜ੍ਹਦਾ ਪੰਜਾਬ

August 14, 2022 11:32 AM

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਮੋਹਾਲੀ ਛੇਤੀ ਕਾਰਜਸ਼ੀਲ ਹੋਵੇਗਾ-ਮੁੱਖ ਮੰਤਰੀ

ਕੌਮੀ ਮੈਡੀਕਲ ਕਮਿਸ਼ਨ ਨੇ ਸਾਲ 2021-22 ਤੋਂ ਕਾਲਜ ਵਿਚ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਕਰਨ ਲਈ ਪ੍ਰਵਾਨਗੀ ਪੱਤਰ ਜਾਰੀ ਕੀਤਾ

ਚੰਡੀਗੜ, 26 ਸਤੰਬਰ

          ਸੂਬਾ ਭਰ ਦੇ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਲਈ ਵੱਡੀ ਪਹਿਲਕਦਮੀ ਵਜੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਦਕਰ ਇੰਸਟਿਚਿਊਟ ਆਫ ਮੈਡੀਕਲ ਸਾਇੰਸਜ਼, ਮੋਹਾਲੀ ਨੂੰ ਛੇਤੀ ਕਾਰਜਸ਼ੀਲ ਕਰੇਗੀ।

          ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰਨ ਲਈ ਉਪਰਾਲੇ ਨਿਰੰਤਰ ਜਾਰੀ ਰੱਖੇ ਹੋਏ ਹਨ। ਉਨਾਂ ਕਿਹਾ ਕਿ ਕੌਮੀ ਮੈਡੀਕਲ ਕਮਿਸ਼ਨ (ਐਨ.ਐਮ.ਸੀ.) ਦੀ ਮੈਡੀਕਲ ਅਸੈੱਸਮੈਂਟ ਐਂਡ ਰੇਟਿੰਗ ਬੋਰਡ (ਐਮ.ਏ.ਆਰ.ਬੀ.) ਨੇ ਕਮਿਸ਼ਨ ਦੇ ਨਿਰਧਾਰਕ ਦੀ ਰਿਪੋਰਟ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਅਧੀਨ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵਿਖੇ ਰੈਗੂਲਰ ਕਲਾਸਾਂ ਸ਼ੁਰੂ ਕਰਨ ਲਈ ਪ੍ਰਵਾਨਗੀ ਪੱਤਰ ਜਾਰੀ ਕਰ ਦਿੱਤਾ ਹੈ।

          ਸ. ਚੰਨੀ ਨੇ ਅੱਗੇ ਦੱਸਿਆ ਕਿ ਐਨ.ਐਮ.ਸੀ. ਦੇ ਫੈਸਲੇ ਨਾਲ ਇਸ ਸੰਸਥਾ ਲਈ 100 ਸੀਟਾਂ ਅਲਾਟ ਕੀਤੀਆਂ ਗਈਆਂ ਹਨ ਜਿਸ ਨਾਲ ਵਿਦਿਆਰਥੀਆਂ ਲਈ ਮਿਆਰੀ ਮੈਡੀਕਲ ਸਿੱਖਿਆ ਤੇ ਖੋਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਖਿੱਤੇ ਦੇ ਲੋਕਾਂ ਨੂੰ ਵਾਜਬ ਦਰਾਂ ਉਤੇ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ।

            ਮੁੱਖ ਮੰਤਰੀ ਨੇ ਕਿਹਾ ਕਿ ਸੰਸਥਾ ਲਈ ਲੋੜੀਂਦੇ ਸਟਾਫ ਦੀ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ। ਉਨਾਂ ਕਿਹਾ ਕਿ ਨੈਸਨਲ ਮੈਡੀਕਲ ਕਮਿਸਨ ਦੇ ਨਿਯਮਾਂ ਅਨੁਸਾਰ ਅਤਿ ਆਧੁਨਿਕ ਮੈਡੀਕਲ ਸੰਸਥਾ ਇਮਾਰਤਾਂ, ਉਪਕਰਨਾਂ ਅਤੇ ਹਸਪਤਾਲ ਸਹੂਲਤਾਂ ਦੇ ਮਾਮਲੇ ਵਿੱਚ ਪਹਿਲਾਂ ਹੀ ਸਾਰੀਆਂ ਬੁਨਿਆਦੀ ਢਾਂਚਾ ਸਹੂਲਤਾਂ ਨਾਲ ਲੈਸ ਹੈ। ਸ. ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਮਿਸ਼ਨ ਦੀ ਲੋੜ ਅਨੁਸਾਰ ਇੰਸਟੀਚਿਊਟ ਲਈ ਬਜਟ ਵਿੱਚ ਢੁਕਵੀਂ ਵਿਵਸਥਾ ਵੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਦਿਨ ਹੈ, ਕਿਉਂਕਿ ਇਸ ਸੰਸਥਾ ਦੇ ਚਾਲੂ ਹੋਣ ਨਾਲ ਸੂਬੇ ਵਿੱਚ ਮੈਡੀਕਲ ਸਿੱਖਿਆ ਨੂੰ ਜਿੱਥੇ ਇੱਕ ਪਾਸੇ ਵੱਡਾ ਹੁਲਾਰਾ ਮਿਲੇਗਾ, ਓਥੇ ਹੀ ਦੂਜੇ ਪਾਸੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ। ਉਨਾਂ ਨੇ ਪ੍ਰਵਾਨਗੀ ਪ੍ਰਦਾਨ ਕਰਨ ਲਈ ਕਮਿਸ਼ਨ ਦਾ ਧੰਨਵਾਦ ਵੀ ਕੀਤਾ। ਸ੍ਰੀ ਚੰਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਸਥਾ ਵਿੱਚ ਅਕਾਦਮਿਕ ਸੈਸਨ ਨੂੰ ਛੇਤੀ ਤੋਂ ਛੇਤੀ ਸੁਰੂ ਕਰਨ ਲਈ ਲੋੜੀਂਦੀਆਂ ਪ੍ਰਬੰਧ ਮੁਕੰਮਲ ਕਰਨ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014806