ਚੜ੍ਹਦਾ ਪੰਜਾਬ

August 11, 2022 1:05 AM

ਲੋਕਾਂ ਦੀਆਂ ਸਿਕਾਇਤਾਂ ਨੂੰ ਤਰਜੀਹੀ ਤੌਰ ’ਤੇ ਨਿਪਟਾਉਣ ਲਈ ਸਿਵਲ ਅਤੇ ਪੁਲਿਸ ਪ੍ਰਸਾਸਨ ਦੀ ਜਵਾਬਦੇਹੀ ’ਤੇ ਦਿੱਤਾ ਜੋਰ

7445 ਲਾਭਪਾਤਰੀਆਂ ਲਈ 12.73 ਕਰੋੜ ਰੁਪਏ ਦੀ ਕਰਜਾ ਰਾਹਤ ਸਕੀਮ ਦੀ ਸੰਕੇਤਕ ਸੁਰੂਆਤ ਵਜੋਂ ਚਮਕੌਰ ਸਾਹਿਬ ਦੇ 25 ਖੇਤ ਕਾਮਿਆਂ ਤੇ ਬੇਜਮੀਨੇ ਕਿਸਾਨਾਂ ਨੂੰ ਦਿੱਤੇ ਕਰਜਾ ਮੁਆਫੀ ਦੇ ਸਰਟੀਫੀਕੇਟ
ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੀਆਂ ਰਿਹਾਇਸੀ ਜਾਇਦਾਦਾਂ ਦੀ ਡਰੋਨ ਤਕਨਾਲੋਜੀ ਨਾਲ ਮੈਪਿੰਗ ਕਰਨ ਵਾਲੇ ਪਾਇਲਟ ਪ੍ਰਾਜੈਕਟ ਦੀ ਕੀਤੀ ਸੁਰੂਆਤ
ਮੋਰਿੰਡਾ, 3 ਅਕਤੂਬਰ:        ਸੂਬੇ ਭਰ ਦੇ ਲੋਕਾਂ ਲਈ ਸਾਫ ਅਤੇ ਪਾਰਦਰਸੀ ਪ੍ਰਸਾਸਨ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸਾਰੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਕਿਾਇਤਾਂ ਨੂੰ ਪਹਿਲ ਦੇ ਅਧਾਰ ਅਤੇ ਤੁਰੰਤ ਨਿਪਟਾਉਣ ਲਈ ਜਵਾਬਦੇਹ ਅਤੇ ਜੰਿਮੇਵਾਰ ਬਣਾਇਆ ਜਾਵੇਗਾ।
ਮਿਸਨ ਲਾਲ ਲਕੀਰ ਅਧੀਨ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੀਆਂ ਪੇਂਡੂ ਜਾਇਦਾਦਾਂ ਦੀ ਡਿਜੀਟਲ ਮੈਪਿੰਗ ਲਈ ਡਰੋਨ ਤਕਨਾਲੋਜੀ ਵਾਲਾ ਪਾਇਲਟ ਪ੍ਰਾਜੈਕਟ ਲਾਂਚ ਕਰਨ ਦੇ ਨਾਲ -ਨਾਲ ਖੇਤ ਕਾਮਿਆਂ ਅਤੇ ਬੇਜਮੀਨੇ ਕਾਸਤਕਾਰਾਂ ਨੂੰ ਕਰਜਾ ਮੁਆਫੀ ਸਰਟੀਫੀਕੇਟ ਸੌਂਪਣ ਲਈ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਮੋਰਿੰਡਾ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਰਕਾਰ ਦੇ ਕੰਮਕਾਜ ਵਿੱਚ ਲੋਕਾਂ ਦੇ ਭਰੋਸੇ ਨੂੰ ਮੁੜ ਬਹਾਲ ਕਰਨ ਲਈ ਲੋਕਾਂ ਖਾਸ ਕਰਕੇ ਗਰੀਬਾਂ ਅਤੇ ਕਮਜੋਰ ਵਰਗ ਦੇ ਲੋਕਾਂ ਦੀਆਂ ਜਾਇਜ ਸਕਿਾਇਤਾਂ ਦੇ ਫੌਰੀ ਨਿਪਟਾਰੇ ਦੀ ਲੋੜ ‘ਤੇ ਜੋਰ ਦਿੱਤਾ।
ਸ. ਚੰਨੀ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਗਲਤ ਕੰਮਾਂ ਵਿੱਚ ਸਾਮਲ ਪਾਇਆ ਜਾਂਦਾ ਹੈ ਤਾਂ ਉਸਨੂੰ ਬਖਸਅਿਾ ਨਹੀਂ ਜਾਵੇਗਾ ਜਦੋਂ ਕਿ ਨਿਰਦੋਸ ਅਤੇ ਇਮਾਨਦਾਰ ਨੂੰ ਪੁਲਿਸ ਕਿਸੇ ਵੀ ਰੂਪ ’ਚ ਪ੍ਰੇਸਾਨ ਨਹੀਂ ਕਰੇਗੀ। ਉਨਾਂ ਕਿਹਾ ਕਿ ਸੂਬਾਈ ਪ੍ਰਸਾਸਨ ਵੱਲੋਂ ਸਾਰੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਪਹਿਲਾਂ ਹੀ ਵਿਸਥਾਰਤ ਨਿਰਦੇਸ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਤੱਕ ਉਨਾਂ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ ਅਤੇ ਨਾਲ ਹੀ ਲੋਕਾਂ ਦੇ ਨੁਮਾਇੰਦਿਆਂ ਜਿਵੇਂ ਕਿ ਵਿਧਾਇਕ, ਸਰਪੰਚਾਂ, ਪੰਚਾਂ, ਕੌਂਸਲਰਾਂ ਆਦਿ ਨੂੰ ਬਣਦਾ ਸਤਿਕਾਰ ਦਿੱਤਾ ਜਾ ਸਕੇ।
ਸ. ਚੰਨੀ ਨੇ ਭਾਵੁਕ ਹੁੰਦਿਆਂ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਦੁਆਰਾ ਬਖਸੀ ਇਸ ਪਵਿੱਤਰ ਧਰਤੀ ਦੇ ਨਿਮਾਣੇ ਸੇਵਕ ਵਜੋਂ ਉਨਾਂ ਦੀ ਲੀਡਰਸਪਿ ਵਿੱਚ ਭਰੋਸਾ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਤਾ-ਉਮਰ ਪੂਰੀ ਸਰਧਾ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਖੇਤਰ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਉਨਾਂ ਦੀ ਸੇਵਾ ਕਰਨ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਇੱਛਾਵਾਂ ਦੀ ਕਦਰ ਕਰਦਿਆਂ ਉਹ ਅਗਲੇ 3-4 ਮਹੀਨਿਆਂ ਵਿੱਚ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਮੁੱਖ ਮੰਤਰੀ ਨੇ ਇਸ ਖੇਤਰ ਲਈ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਵੀ ਕੀਤਾ ਜਿਨਾਂ ਵਿੱਚ 114 ਕਰੋੜ ਰੁਪਏ ਦੀ ਲਾਗਤ ਨਾਲ ਬੇਲਾ-ਪਨਿਆਲੀ ਸੜਕ ਨੂੰ ਰਾਸਟਰੀ ਰਾਜਮਾਰਗ 344-ਏ ਨਾਲ ਜੋੜਨ ਵਾਲਾ ਇੱਕ ਓਵਰਬਿ੍ਰਜ, ਰਾਏਪੁਰ ਅਤੇ ਤਿ੍ਰਪੜੀ ਦੀਆਂ ਆਈ.ਟੀ.ਆਈਜ ਵਿੱਚ ਦੋ ਖੇਡ ਸਟੇਡੀਅਮ ਬਣਾਉਣ ਤੋਂ ਇਲਾਵਾ ਸ੍ਰੀ ਚਮਕੌਰ ਸਾਹਿਬ ਵਿਖੇ ਸਿਵਲ ਹਸਪਤਾਲ ਦਾ ਨਵੀਨੀਕਰਨ ਸਾਮਲ ਹੈ। ਉਨਾਂ ਇਹ ਵੀ ਐਲਾਨ ਕੀਤਾ ਕਿ ਮੋਰਿੰਡਾ ਵਿਖੇ ਰੇਲਵੇ ਅੰਡਰਬਿ੍ਰਜ ਜਲਦੀ ਹੀ ਸੁਰੂ ਕਰ ਦਿੱਤਾ ਜਾਵੇਗਾ ਅਤੇ ਸ੍ਰੀ ਚਮਕੌਰ ਸਾਹਿਬ ਵਿਖੇ ਬਣਨ ਜਾ ਰਹੀ ਸਕਿੱਲ ਯੂਨੀਵਰਸਿਟੀ ਸਥਾਨਕ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਇਸ ਖੇਤਰ ਵਿੱਚ ਰੁਜਗਾਰ ਦੇ ਮੌਕਿਆਂ ਨੂੰ ਉਤਸਾਹਤ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ।
ਇਸ ਮੌਕੇ ਮੁੱਖ ਮੰਤਰੀ ਨੇ ਉਨਾਂ ਨਾਲ ਮੌਜੂਦ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨਾਲ ਮੋਰਿੰਡਾ ਵਿਧਾਨ ਸਭਾ ਖੇਤਰ ਦੇ ਪਿੰਡਾਂ ਵਿੱਚ ਰਿਹਾਇਸੀ ਜਾਇਦਾਦਾਂ ਦੀ ਮੈਪਿੰਗ ਲਈ ਡਰੋਨ ਤਕਨਾਲੋਜੀ ਦਾ ਪਾਇਲਟ ਪ੍ਰਾਜੈਕਟ ਵੀ ਲਾਂਚ ਕੀਤਾ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਮਾਲਕੀ ਦੇ ਅਧਿਕਾਰ ਪ੍ਰਦਾਨ ਕੀਤੇ ਜਾ ਸਕਣ। ਇਸ ਦੌਰਾਨ ਗੁਰਮੀਤ ਸਿੰਘ ਅਤੇ ਨਰਿੰਦਰ ਸਿੰਘ ਵਾਸੀ ਵਜੀਦਪੁਰ ਨੂੰ ਮਾਲਕੀ ਸਰਟੀਫੀਕੇਟ ਵੀ ਦਿੱਤੇ ਗਏ।
ਬਾਅਦ ਵਿੱਚ ਉਨਾਂ ਨੇ ਕਰਜਾ ਮੁਆਫੀ ਸਕੀਮ ਦੀ ਸੰਕੇਤਕ ਸੁਰੂਆਤ ਦੇ ਰੂਪ ਵਿੱਚ 25 ਖੇਤ ਕਾਮਿਆਂ ਅਤੇ ਬੇਜਮੀਨੇ ਕਿਸਾਨਾਂ ਨੂੰ ਕਰਜਾ ਰਾਹਤ ਸਰਟੀਫਿਕੇਟ ਵੀ ਸੌਂਪੇ।ਜਕਿਰਯੋਗ ਹੈ ਕਿ ਇਸ ਸਕੀਮ ਤਹਿਤ ਰੋਪੜ ਅਤੇ ਮੁਹਾਲੀ ਜਿਿਲਆਂ ਦੇ 7445 ਲਾਭਪਾਤਰੀਆਂ ਲਈ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਵਲੋਂ ਦਿੱਤੇ ਗਏ 12.73 ਕਰੋੜ ਰੁਪਏ ਦੇ ਕਰਜੇ ਮੁਆਫ ਕੀਤੇ ਜਾਣੇ ਹਨ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ 31 ਜੁਲਾਈ, 2017 ਨੂੰ 2.85 ਲੱਖ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਉਨਾਂ ਦੇ ਸਹਿਕਾਰੀ ਕਰਜਅਿਾਂ ਦੀ ਮੂਲ ਰਕਮ ਦੇ ਸੰਬੰਧ ਵਿੱਚ 520 ਕਰੋੜ ਰੁਪਏ ਦੇ ਕਰਜੇ ਅਤੇ 6 ਮਾਰਚ, 2019 ਤੱਕ ਉਕਤ ਰਕਮ ‘ਤੇ 7.0 ਫੀਸਦੀ ਸਧਾਰਨ ਵਿਆਜ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਇਹ ਧਿਆਨ ਯੋਗ ਹੈ ਕਿ ਸੂਬਾ ਸਰਕਾਰ ਨੇ ਇਸ ਤੋਂ ਪਹਿਲਾਂ 5.85 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 4700 ਕਰੋੜ ਰੁਪਏ ਦੇ ਕਰਜੇ (2 ਲੱਖ ਰੁਪਏ ਤੱਕ ਦੇ ਫਸਲੀ ਕਰਜੇ) ਨੂੰ ਮੁਆਫ ਕਰ ਦਿੱਤਾ ਸੀ।
ਇਸ ਮੌਕੇ ਬੋਲਦਿਆਂ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਾਲ ਹੀ ਵਿੱਚ ਕਈ ਗਰੀਬ- ਪੱਖੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ, ਜੋ ਰਾਜ ਦੇ ਪ੍ਰਸਾਸਨ ਵਿੱਚ ਲੋਕਾਂ ਦੇ ਭਰੋਸੇ ਨੂੰ ਬਹਾਲ ਕਰਨ ਵਿੱਚ ਬਹੁਤ ਅਹਿਮ ਸਾਬਤ ਹੋਣਗੀਆਂ। ਉਨਾਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਮਿਸਨ ਲਾਲ ਲਕੀਰ ਅਕਤੂਬਰ ਦੇ ਅੰਤ ਤੱਕ ਜਰੂਰ ਮੁਕੰਮਲ ਹੋ ਜਾਵੇਗਾ ਕਿਉਂਕਿ ਡਰੋਨ ਪ੍ਰਾਜੈਕਟ ਪਹਿਲਾਂ ਹੀ ਜਲਿਾ ਗੁਰਦਾਸਪੁਰ ਵਿੱਚ ਪਾਇਲਟ ਪ੍ਰਾਜੈਕਟ ਵਜੋਂ ਲਾਂਚ ਕੀਤਾ ਜਾ ਚੁੱਕਾ ਹੈ ਅਤੇ ਡਿਜੀਟਲ ਮੈਪਿੰਗ ਰਾਹੀਂ ਪੇਂਡੂ ਜਾਇਦਾਦਾਂ ਦੀ ਪਛਾਣ ਕਰਨ ਲਈ ਇਸ ਨੂੰ ਹੋਰ ਸਾਰੇ ਜਿਿਲਆਂ ਵਿੱਚ ਵੀ ਵਰਤਿਆ ਜਾਵੇਗਾ।
ਇਸ ਦੌਰਾਨ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਨੇ ਆਪਣੇ ਸਵਾਗਤੀ ਭਾਸਣ ਵਿੱਚ ਮੁੱਖ ਮੰਤਰੀ ਨੂੰ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਲਈ ਕਰਜਾ ਮੁਆਫੀ ਸਕੀਮ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਭਾਗ ਸਿੰਘ, ਸਥਾਨਕ ਨੇਤਾਵਾਂ ਅਤੇ ਪਾਰਟੀ ਵਰਕਰਾਂ ਤੋਂ ਇਲਾਵਾ ਰੂਪਨਗਰ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਸਾਮਲ ਹੋਏ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792