ਐਸ.ਏ.ਐਸ ਨਗਰ, 4 ਅਕਤੂਬਰ:
ਜ਼ਿਲ੍ਹਾ ਮੈਜਿਸਟਰੇਟ, ਸਾਹਿਬਜਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਈਸ਼ਾ ਕਾਲੀਆ, ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਮੈਰਿਜ ਪੈਲੇਜ਼ਿਲ੍ਹੇ ਦੇ ਮੈਰਿਜ ਪੈਲੇਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਅਸਲਾ ਲੈ ਕੇ ਆਉਣ ਉਤੇ ਹੋਵੇਗੀ ਪਾਬੰਦੀਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਆਮ ਲੋਕਾਂ ਦੇ ਅਸਲਾ ਲੈ ਕੇ ਆਉਣ ਉਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਵੀ ਹੁਕਮ ਕੀਤੇ ਹਨ ਕਿ ਜੇ ਕੋਈ ਵਿਅਕਤੀ ਮੈਰਿਜ ਪੈਲੇਸ ਵਿੱਚ ਅਸਲਾ ਲੈ ਕੇ ਆਉਂਦਾ ਹੈ ਤਾਂ ਪੈਲੇਸ ਦੇ ਮਾਲਕ ਮੁਕਾਮੀ ਪੁਲਿਸ ਨੂੰ ਤੁਰੰਤ ਸੂਚਿਤ ਕਰਨਗੇ।
ਇਹ ਹੁਕਮ ਮਿਤੀ 23 ਨਵੰਬਰ, 2021 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।
