ਬਲੌਂਗੀ, ਜੁਝਾਰ ਨਗਰ ਤੇ ਬੜਮਾਜਰਾ ਦੇ ਮੁਸਲਿਮ ਭਾਈਚਾਰੇ ਨੇ ਦਿੱਤਾ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੂੰ ਖੁੱਲ੍ਹਾ ਸਮਰਥਨ
ਮੇਅਰ ਜੀਤੀ ਸਿੱਧੂ ਨਾਲ ਮੁਲਾਕਾਤ ਕਰਕੇ ਮੁਸਲਿਮ ਭਾਈਚਾਰੇ ਨੇ ਕੀਤਾ ਐਲਾਨ : ਭਾਰੀ ਬਹੁਮੱਤ ਨਾਲ ਸਿੱਧੂ ਨੂੰ ਜਿਤਾ ਕੇ ਭੇਜਣਗੇ ਵਿਧਾਨ ਸਭਾ ਵਿੱਚ
ਮੋਹਾਲੀ : ਮੋਹਾਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਹੁੰਗਾਰਾ ਮਿਲਿਆ ਜਦੋਂ ਬਲੌਂਗੀ, ਬੜਮਾਜਰਾ ਤੇ ਜੁਝਾਰ ਨਗਰ ਤੋਂ ਵਡੀ ਗਿਣਤੀ ਵਿੱਚ ਆਏ ਮੁਸਲਿਮ ਭਾਈਚਾਰੇ ਦੇ ਪਤਵੰਤਿਆਂ ਨੇ ਬਲਬੀਰ ਸਿੰਘ ਸਿੱਧੂ ਨੂੰ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ ਕੀਤਾ।
ਮੁਹਾਲੀ ਦੇ ਸੈਕਟਰ 79 ਵਿੱਚ ਸਥਿਤ ਕਾਂਗਰਸ ਦੇ ਮੋਹਾਲੀ ਵਿਧਾਨ ਸਭਾ ਚੋਣ ਦਫ਼ਤਰ ਵਿੱਚ ਮੁਸਲਿਮ ਭਾਈਚਾਰਾ ਦੇ ਪਤਵੰਤਿਆਂ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨਾਲ ਮੁਲਾਕਾਤ ਕੀਤੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਪੂਰਨ ਸਮਰਥਨ ਦਾ ਐਲਾਨ ਕੀਤਾ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਕੌਂਸਲਰ ਪਰਮਜੀਤ ਸਿੰਘ ਹੈਪੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਮੋਹਾਲੀ ਮੈਡੀਕਲ ਕਾਲਜ ਤੋਂ ਹਰ ਸਾਲ ਗ੍ਰੇਜੁਏਟ ਹੋਣਗੇ 100 ਡਾਕਟਰ : ਬਲਬੀਰ ਸਿੱਧੂ
ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਸਿੱਧੂ ਪਰਿਵਾਰ ਹਮੇਸ਼ਾਂ ਮੁਸਲਿਮ ਭਾਈਚਾਰੇ ਨਾਲ ਪੂਰੇ ਹਲਕੇ ਵਿੱਚ ਡਟ ਕੇ ਖੜ੍ਹਦਾ ਰਿਹਾ ਹੈ ਅਤੇ ਮੁਸਲਿਮ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਹੱਲ ਵੀ ਸਿਰਫ਼ ਬਲਬੀਰ ਸਿੰਘ ਸਿੱਧੂ ਨੇ ਹੀ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਵੇਲੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਸਮਰਥਨ ਦੀ ਲੋੜ ਪਈ ਹੈ ਤਾਂ ਇਹ ਮੁਸਲਿਮ ਭਾਈਚਾਰੇ ਦੀ ਵਾਰੀ ਹੈ ਅਤੇ ਉਹ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਬਲਬੀਰ ਸਿੰਘ ਸਿੱਧੂ ਨੂੰ ਭਾਰੀ ਗਿਣਤੀ ਵਿਚ ਵੋਟਾਂ ਪੁਆ ਕੇ ਰਿਕਾਰਡਤੋੜ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇੱਥੇ ਆਉਣ ਤੇ ਸਮੂਹ ਮੁਸਲਿਮ ਭਾਈਚਾਰੇ ਦੇ ਲੋਕਾਂ ਦਾ ਸਵਾਗਤ ਕੀਤਾ ਤੇ ਕਿਹਾ ਕਿ ਸਿੱਧੂ ਪਰਿਵਾਰ ਹਮੇਸ਼ਾਂ ਮੁਸਲਿਮ ਭਾਈਚਾਰਾ ਬਣ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਮਿਹਨਤ ਕਰਕੇ ਬਲਬੀਰ ਸਿੰਘ ਸਿੱਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ।
ਕੁਲਵੰਤ ਸਿੰਘ ਦੀ ਪਤਨੀ ਨੇ ਸੰਭਾਲੀ ਚੋਣ ਮੁਹਿੰਮ ਦੀ ਵਾਗਡੋਰ
ਇਸ ਮੌਕੇ ਅਬਦੁਲ ਸਮਦ, ਮੁਹੰਮਦ ਅਜ਼ਹਰੂਦੀਨ, ਰਿਆਜ਼ ਅਹਿਮਦ, ਸ਼ਾਹ ਆਲਮ ਅੰਸਾਰੀ, ਮੁਸਤਕੀਨ ਆਮਿਦ, ਮੁਹੰਮਦ ਅਪ੍ਰਿਆਜ਼, ਖਲੀਲ ਅਹਿਮਦ, ਮੁਹੰਮਦ ਅਨੀਸ, ਮੁਹੰਮਦ ਇਰਫਾਨ, ਮੁਹੰਮਦ ਵਕੀਲ ਸ਼ਾਹ ਆਲਮ ਕੁਰੈਸ਼ੀ, ਮੁਹੰਮਦ ਹਸਮਤ ਅੰਸਾਰੀ, ਮੁਹੰਮਦ ਨੀਅਮ, ਗੁਫਰਾਨ ਅਹਿਮਦ ਨਫੀਸ ਅਹਿਮਦ ਸਮੇਤ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਹਾਜਿਰ ਸਨ।
