ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਬਲਬੀਰ ਸਿੰਘ ਸਿੱਧੂ ਦੇ ਹੱਕ ਵਿਚ ਘਰ ਘਰ ਜਾ ਕੇ ਕੀਤੀ ਵੋਟਾਂ ਪਾਉਣ ਦੀ ਅਪੀਲ
ਦੇਖਿਆ ਪਰਖਿਆ ਹੋਇਆ ਆਗੂ ਹੈ ਬਲਬੀਰ ਸਿੰਘ ਸਿੱਧੂ : ਕਿਸੇ ਨਵੇਂ ਚਿਹਰੇ ਜਾਂ ਤਜਰਬੇ ਦੀ ਸਾਨੂੰ ਲੋੜ ਨਹੀਂ
ਮੁਹਾਲੀ: ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਹੱਕ ਵਿਚ ਫੇਜ਼ 7 ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਪਰਮਜੀਤ ਸਿੰਘ ਹੈਪੀ, ਸੀਨੀਅਰ ਕਾਂਗਰਸੀ ਆਗੂ ਜਤਿੰਦਰ ਆਨੰਦ ਤੇ ਹੋਰ ਪਤਵੰਤੇ ਹਾਜ਼ਰ ਸਨ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਵਿੱਚ ਸਾਬਕਾ ਸਿਹਤ ਮੰਤਰੀ ਅਤੇ ਬਲਬੀਰ ਸਿੰਘ ਸਿੱਧੂ ਦੀ ਬਦੌਲਤ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਅੱਜ ਵੀ ਚੱਲ ਰਹੇ ਹਨ ਅਤੇ ਮੋਹਾਲੀ ਸ਼ਹਿਰ ਅਤੇ ਪਿੰਡਾਂ ਵਾਸਤੇ ਕਈ ਅਹਿਮ ਪ੍ਰੋਜੈਕਟ ਸਾਬਕਾ ਸਿਹਤ ਮੰਤਰੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਲਿਆਂਦੇ ਹਨ ਜਿਨ੍ਹਾਂ ਵਿੱਚ ਮੈਡੀਕਲ ਕਾਲਜ, ਜੁਝਾਰ ਨਗਰ ਤੋਂ ਮੁਹਾਲੀ ਨੂੰ ਜੋੜਦੀ ਸੜਕ ਤੇ ਪੁਲ ਦੀ ਉਸਾਰੀ, ਮੁਹਾਲੀ ਵਿੱਚ 350, ਬੈੱਡਾਂ ਦਾ ਨਵਾਂ ਹਸਪਤਾਲ, ਫੇਸ 3 ਬੀ 1 ਵਿੱਚ ਅਤਿ ਆਧੁਨਿਕ ਕਮਿਊਨਿਟੀ ਸੈਂਟਰ ਤੇ 30 ਬੈੱਡਾਂ ਵਾਲਾ ਹਸਪਤਾਲ , ਪਾਣੀ ਦੀ ਸਪਲਾਈ ਨੂੰ ਸੁਚਾਰੂ ਕਰਨ ਲਈ 350 ਕਰੋੜ ਰੁਪਏ ਦੀ ਲਾਗਤ ਨਾਲ ਕਜੌਲੀ ਤੋਂ 40 ਐਮਜੀਡੀ ਪਾਣੀ ਲਿਆਉਣਾ, ਖ਼ਰਾਬ ਹੋ ਚੁੱਕੇ ਸੀਵਰੇਜ ਸਿਸਟਮ ਨੂੰ ਨਵੇਂ ਸਿਰੇ ਤੋਂ ਪਾਉਣਾ, ਵਾਟਰ ਟ੍ਰੀਟਮੈਂਟ ਪਲਾਂਟ ਦੀ ਓਵਰਹਾਲਿੰਗ ਕਰਵਾਉਣੀ, ਨਵਾਂ ਬੱਸ ਅੱਡਾ, ਨਵਾਂ ਆਡੀਟੋਰੀਅਮ, ਖੇਡ ਸਟੇਡੀਅਮ ਮੋਹਾਲੀ ਨਗਰ ਨਿਗਮ ਦੇ ਅਧੀਨ ਲੈਣ ਸਮੇਤ ਅਨੇਕਾਂ ਕੰਮ ਬਲਬੀਰ ਸਿੰਘ ਸਿੱਧੂ ਨੇ ਕੀਤੇ ਹਨ। ਉਨ੍ਹਾਂ ਕਿਹਾ ਕਿ ਬਾਕੀ ਜੋ ਟੋਲੇ ਚੋਣ ਮੈਦਾਨ ਵਿੱਚ ਨਿੱਤਰੇ ਹਨ ਉਹ ਸਿਰਫ਼ ਤੇ ਸਿਰਫ਼ ਆਪਣੇ ਨਿੱਜੀ ਹਿੱਤਾਂ ਅਤੇ ਸਵਾਰਥਾਂ ਦੀ ਪੂਰਤੀ ਲਈ ਮੈਦਾਨ ਵਿੱਚ ਆਏ ਹਨ ਤੇ ਇਨ੍ਹਾਂ ਨੇ ਬਰਸਾਤੀ ਡੱਡੂਆਂ ਵਾਂਗ ਮੁੜ ਗਾਇਬ ਹੋ ਜਾਣਾ ਹੈ।
ਇਸ ਮੌਕੇ ਇਲਾਕਾ ਵਾਸੀਆਂ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਭਰੋਸਾ ਦਿਵਾਇਆ ਕਿ ਉਹਨਾਂ ਲਈ ਬਲਬੀਰ ਸਿੰਘ ਸਿੱਧੂ ਇੱਕ ਜਾਣਿਆ ਪਛਾਣਿਆ ਚਿਹਰਾ ਹਨ ਜੋ ਹਰ ਦੁੱਖ ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹਦਾ ਹੈ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਸਿੱਧੂ ਉਨ੍ਹਾਂ ਦਾ ਕਈ ਵਰ੍ਹਿਆਂ ਤੋਂ ਦੇਖਿਆ ਪਰਖਿਆ ਹੋਇਆ ਆਗੂ ਹੈ ਅਤੇ ਸ਼ਹਿਰ ਵਾਸੀਆਂ ਦੀਆਂ ਉਮੀਦਾਂ ਉੱਤੇ ਖਰਾ ਉਤਰਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਵੇਂ ਬੰਦੇ ਨੂੰ ਪਰਖਣ ਦੀ ਕੋਈ ਲੋੜ ਹੀ ਨਹੀਂ ਹੈ ਤੇ ਨਾ ਹੀ ਉਨ੍ਹਾਂ ਨੇ ਕੋਈ ਨਵਾਂ ਤਜਰਬਾ ਕਰਨਾ ਹੈ ਇਸ ਲਈ ਉਹ ਬਲਬੀਰ ਸਿੰਘ ਸਿੱਧੂ ਨੂੰ ਹੀ ਵੋਟਾਂ ਪਾ ਕੇ ਰਿਕਾਰਡਤੋੜ ਵੋਟਾਂ ਨਾਲ ਜਿਤਾਉਣਗੇ।
