ਚੜ੍ਹਦਾ ਪੰਜਾਬ

August 14, 2022 1:07 AM

ਆਮ ਆਦਮੀ ਪਾਰਟੀ ਨੂੰ ਲੱਗਿਆ ਤਕੜਾ ਝਟਕਾ, ਪਿੰਡ ਅਲੀਪੁਰ ਦੇ ਵੱਡੀ ਗਿਣਤੀ ਮੋਹਤਬਰ ਪਰਿਵਾਰ ਕਾਂਗਰਸ ‘ਚ ਹੋਏ ਸ਼ਾਮਲ  

ਆਮ ਆਦਮੀ ਪਾਰਟੀ ਨੂੰ ਲੱਗਿਆ ਤਕੜਾ ਝਟਕਾ, ਪਿੰਡ ਅਲੀਪੁਰ ਦੇ ਵੱਡੀ ਗਿਣਤੀ ਮੋਹਤਬਰ ਪਰਿਵਾਰ ਕਾਂਗਰਸ ‘ਚ ਹੋਏ ਸ਼ਾਮਲ  

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਾਂਗਰਸ ਪਾਰਟੀ ਵਿੱਚ ਆਉਣ ਤੇ ਕੀਤਾ ਨਿੱਘਾ ਸਵਾਗਤ  

ਜਿਹੜਾ ਕੁਲਵੰਤ ਸਿੰਘ ਆਪਣੇ ਵਾਰਡ ਦੇ ਲੋਕਾਂ  ਦੀਆਂ ਉਮੀਦਾਂ ਤੇ ਖਰਾ ਨਾ ਉਤਰ ਸਕਿਆ ਉਹ ਹਲਕੇ ਦਾ ਕੀ ਸੰਵਾਰੇਗਾ  : ਜੀਤੀ ਸਿੱਧੂ  

ਆਮ ਆਦਮੀ ਪਾਰਟੀ ਦੀ ਕਹਿਣੀ ਅਤੇ ਕਥਨੀ ਵਿੱਚ ਫ਼ਰਕ, ਭਾਜਪਾ ਦੀ ਸਹਿਯੋਗੀ ਹੈ ਆਮ ਆਦਮੀ ਪਾਰਟੀ  : ਅਲੀਪੁਰ ਦੇ ਵਸਨੀਕ  

 

ਮੋਹਾਲੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਬਹੁਤ ਕਰਾਰਾ ਝਟਕਾ ਲੱਗਿਆ ਜਦੋਂ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਿੰਡ ਅਲੀਪੁਰ ਦੇ ਮੋਹਤਬਰ  ਤੇ ਹੋਰ ਵਸਨੀਕ ਆਪਣੇ ਪਰਿਵਾਰਾਂ ਸਮੇਤ ਵਾਪਸ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਛਲਾਵੇ ਵਿੱਚ ਆ ਕੇ ਆਪਣੀ ਪਾਰਟੀ ਨੂੰ ਛੱਡ ਕੇ ਗਏ ਸਨ ਪਰ ਜਦੋਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਅਸਲੀਅਤ ਪਤਾ ਲੱਗੀ ਤਾਂ ਉਨ੍ਹਾਂ ਨੇ  ਕਾਂਗਰਸ ਪਾਰਟੀ ਵਿਚ ਘਰ ਵਾਪਸੀ ਕਰ ਲਈ ਹੈ। ਅਲੀਪੁਰ ਦੇ ਇਨ੍ਹਾਂ ਵਸਨੀਕਾਂ ਨੂੰ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵਾਪਸ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਵਾਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਿੱਤੇ ਜਾ ਰਹੇ ਝੂਠੇ ਪ੍ਰਲੋਭਨਾਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਅਤੇ ਉਹ ਇੱਕ ਤੋਂ ਬਾਅਦ ਇਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।


ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾਅਵੇ ਤਾਂ ਵੱਡੇ ਵੱਡੇ ਕਰਦੀ ਹੈ ਕਿ ਉਹ ਪੰਜਾਬ ਵਿੱਚ ਪੂਰੀ ਤਰ੍ਹਾਂ ਲੋਕ ਭਲਾਈ ਦੇ ਕੰਮ ਕਰੇਗੀ ਪਰ ਮੁਹਾਲੀ ਤੋਂ  ਜਿਸ ਕੁਲਵੰਤ ਸਿੰਘ ਨੂੰ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਥਾਪਿਆ ਹੈ, ਉਹ ਲੋਕ ਵਿਰੋਧੀ ਵਿਅਕਤੀ ਹੈ ਜੋ ਆਪਣੇ ਹੀ ਸੈਕਟਰਾਂ ਵਿੱਚ ਰਹਿੰਦੇ ਲੋਕਾਂ ਨੂੰ ਬੇਹੱਦ ਤੰਗ ਪ੍ਰੇਸ਼ਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਦੇ ਰਿਹਾਇਸ਼ੀ ਸੈਕਟਰਾਂ 90-91 ਵਿੱਚ ਕਿਸੇ ਵੀ ਹੋਰ ਕੰਪਨੀ ਨੂੰ ਕੇਬਲ ਨਹੀਂ ਪਾਉਣ ਦਿੱਤਾ ਜਾਂਦਾ ਅਤੇ ਹਰੇਕ ਵਿਅਕਤੀ ਤੋਂ 700 ਰੁਪਏ ਕੇਬਲ ਦੇ ਲਏ ਜਾਂਦੇ ਹਨ ਜਦੋਂਕਿ  ਕੇਬਲ ਦਾ ਰੇਟ ਮਸਾਂ ਹੀ 250 ਰੁਪਏ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੁਲਵੰਤ ਸਿੰਘ ਦੇ ਸੈਕਟਰ 82 ਵਿੱਚ ਦੁਕਾਨਦਾਰਾਂ ਅਤੇ ਸਨਅਤਕਾਰਾਂ ਨੂੰ ਵਾਧੂ ਦੀਆਂ ਪਨੈਲਟੀਆਂ ਲਗਾਈਆਂ ਜਾਂਦੀਆਂ ਹਨ ਅਤੇ ਕੁਲਵੰਤ ਸਿੰਘ ਦੇ ਆਪਣੇ ਰਿਹਾਇਸ਼ੀ ਅਤੇ ਉਦਯੋਗਿਕ ਸੈਕਟਰ ਦੇ ਵਸਨੀਕ ਕੁਲਵੰਤ ਸਿੰਘ ਨੂੰ ਹਰਾਉਣ ਲਈ ਕਮਰਕੱਸੇ ਕਰੀ ਬੈਠੇ ਹਨ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਜਿਸ ਵਾਰਡ ਤੋਂ ਐਮ ਸੀ ਦੀ ਚੋਣ ਜਿੱਤ ਕੇ ਕਾਂਗਰਸ ਪਾਰਟੀ ਦੇ ਸਮਰਥਨ ਨਾਲ ਮੇਅਰ ਬਣਿਆ ਸੀ ਉਸ ਵਾਰਡ ਦੇ ਵਸਨੀਕਾਂ ਨੂੰ ਵੀ ਮਿਲਣ ਦਾ ਸਮਾਂ ਨਹੀਂ ਸੀ ਦਿੰਦਾ ਅਤੇ ਉਨ੍ਹਾਂ ਨੇ ਵੀ  ਪਿਛਲੇ ਸਾਲ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਕੁਲਵੰਤ ਸਿੰਘ ਅਤੇ ਉਸ ਦੇ ਪੂਰੇ ਗਰੁੱਪ  ਨੂੰ ਬੁਰੀ ਤਰ੍ਹਾਂ ਨਕਾਰਿਆ ਅਤੇ ਮੇਅਰ ਦਾ ਉਮੀਦਵਾਰ ਕੁਲਵੰਤ ਸਿੰਘ ਖ਼ੁਦ ਭਾਰੀ ਫ਼ਰਕ ਨਾਲ ਚੋਣ ਹਾਰ ਗਿਆ। ਉਨ੍ਹਾਂ ਕਿਹਾ ਕਿ ਜੋ ਕੁਲਵੰਤ ਸਿੰਘ ਆਪਣੇ ਵਾਰਡ ਦੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਨਹੀਂ ਉਤਰ ਸਕਿਆ ਉਹ ਪੂਰੇ ਹਲਕੇ ਦੇ ਲੋਕਾਂ ਦਾ ਕੀ ਸੰਵਾਰੇਗਾ।

ਇਸ ਮੌਕੇ ਆਮ ਆਦਮੀ ਪਾਰਟੀ ਤੋਂ ਵਾਪਸ ਕਾਂਗਰਸ ਪਾਰਟੀ ਵਿਚ ਆਉਣ ਵਾਲੇ  ਪਿੰਡ ਅਲੀਪੁਰ ਦੇ ਸਰਪੰਚ ਚਰਨਜੀਤ ਸਿੰਘ, ਜਸਪਾਲ ਸਿੰਘ ਸਾਬਕਾ ਸਰਪੰਚ, ਰਜਵੰਤ ਸਿੰਘ ਸਾਬਕਾ ਸਰਪੰਚ, ਜਸਵੀਰ ਸਿੰਘ ਸਾਬਕਾ ਸਰਪੰਚ, ਨਸੀਬ ਸਿੰਘ ਨੰਬਰਦਾਰ, ਭਾਗ ਸਿੰਘ ਜਗੀਰਦਾਰ, ਤਰਲੋਚਨ ਸਿੰਘ, ਗੁਰਲਾਲ ਸਿੰਘ, ਅਵਤਾਰ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ, ਗੁਰਵਿੰਦਰ ਸਿੰਘ, ਮੇਹਰ ਸਿੰਘ, ਮੱਖਣ ਸਿੰਘ, ਸਤਵਿੰਦਰ ਸਿੰਘ, ਦਲਬੀਰ ਸਿੰਘ, ਸੁਲਤਾਨ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ ਨੰਬਰਦਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਥਨੀ ਅਤੇ ਕਰਨੀ ਵਿਚ ਬਹੁਤ ਫ਼ਰਕ ਹੈ ਅਤੇ ਇਹ ਜੱਗ ਜ਼ਾਹਰ ਹੋ ਚੁੱਕਿਆ ਹੈ ਕਿ ਆਮ ਆਦਮੀ ਪਾਰਟੀ ਭਾਰਤੀ ਜਨਤਾ ਪਾਰਟੀ ਦੀ ਸਹਿਯੋਗੀ ਟੀਮ ਬਣ ਕੇ ਚੋਣ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਵੈਸੇ ਵੀ ਵੱਖ ਵੱਖ ਪਾਰਟੀਆਂ ਦੇ ਦਾਗ਼ਦਾਰ ਆਗੂ ਆਮ ਆਦਮੀ ਪਾਰਟੀ ਵਿਚ ਭਰਤੀ ਕਰ ਕੇ ਆਮ ਆਦਮੀ ਪਾਰਟੀ ਪੰਜਾਬ ਦਾ ਕੀ ਭਵਿੱਖ ਸੁਧਾਰੇਗੀ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਸਲੀਅਤ ਉਨ੍ਹਾਂ ਦੇ ਸਾਹਮਣੇ ਆ ਚੁੱਕੀ ਹੈ ਅਤੇ ਉਨ੍ਹਾਂ ਦਾ ਟੀਚਾ ਹੈ ਕਿ ਉਹ ਬਲਬੀਰ ਸਿੰਘ ਸਿੱਧੂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ  ਭੇਜਣਗੇ ਤਾਂ ਜੋ ਮੁਹਾਲੀ ਦੇ ਵਿਕਾਸ ਵਿਚ ਕਿਸੇ ਵੀ ਤਰ੍ਹਾਂ ਦੀ ਖੜੋਤ ਨਾ ਆ ਸਕੇ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014804