ਚੜ੍ਹਦਾ ਪੰਜਾਬ

August 11, 2022 1:19 AM

ਮੁਹਾਲੀ ਵਿੱਚ ਕਰਵਾਏ ਵਿਕਾਸ ਕਾਰਜਾਂ ਦੇ ਅਧਾਰ ਤੇ ਆਇਆ ਹਾਂ  ਲੋਕਾਂ ਦੀ ਕਚਹਿਰੀ ਵਿੱਚ  : ਬਲਬੀਰ ਸਿੰਘ ਸਿੱਧੂ

ਕੌਂਸਲਰ ਹੈਪੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿਚ ਬੋਲੇ ਸਿੱਧੂ

ਲੋਕਾਂ ਦੇ ਦੁੱਖ ਸੁੱਖ ਅਤੇ ਤਕਲੀਫ਼ਾਂ ਵਿੱਚ ਪਰਿਵਾਰਕ ਮੈਂਬਰ ਬਣਕੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ  ਹਾਂ : ਬਲਬੀਰ ਸਿੰਘ ਸਿੱਧੂ

ਮੁਹਾਲੀ ਵਿੱਚ ਕਰਵਾਏ ਵਿਕਾਸ ਕਾਰਜਾਂ ਦੇ ਅਧਾਰ ਤੇ ਆਇਆ ਹਾਂ  ਲੋਕਾਂ ਦੀ ਕਚਹਿਰੀ ਵਿੱਚ  : ਬਲਬੀਰ ਸਿੰਘ ਸਿੱਧੂ

ਮੋਹਾਲੀ :  ਫੇਜ਼ 7 ਦੇ ਕੌਂਸਲਰ ਪਰਮਜੀਤ ਸਿੰਘ ਹੈਪੀ ਦੀ ਅਗਵਾਈ ਹੇਠ  ਮੋਹਾਲੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਹੱਕ ਵਿਚ ਇਕ ਵੱਡੀ ਚੋਣ ਰੈਲੀ ਕੀਤੀ ਗਈ। ਇਸ ਮੌਕੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਇਲਾਵਾ ਗੁਰਦੁਆਰਾ ਧੰਨਾ ਭਗਤ ਦੇ ਬਾਬਾ ਸੁਰਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਇਸ ਮੌਕੇ ਬਲਬੀਰ ਸਿੰਘ ਸਿੱਧੂ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਨੇ ਬੋਲਦਿਆਂ ਕਿਹਾ ਕੇ ਪੂਰੇ ਮੁਹਾਲੀ ਦੇ ਲੋਕ ਉਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰ ਦਾ ਦਰਜਾ ਦਿੰਦੇ ਹਨ  ਕਿਉਂਕਿ ਉਹ ਸ਼ੁਰੂ ਐਲਾਨ ਮੋਹਾਲੀ ਦੇ ਲੋਕਾਂ ਨਾਲ  ਉਨ੍ਹਾਂ ਦੇ ਹਰ ਦੁੱਖ ਸੁੱਖ ਅਤੇ  ਸਮੱਸਿਆਵਾਂ ਵੇਲੇ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖਡ਼੍ਹੇ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਪੰਦਰਾਂ ਵਰ੍ਹਿਆਂ ਤੋਂ ਮੋਹਾਲੀ ਦੇ ਲੋਕਾਂ ਨੇ ਉਨ੍ਹਾਂ ਨੂੰ ਅਥਾਹ ਪਿਆਰ ਦਿੱਤਾ ਹੈ ਅਤੇ ਉਨ੍ਹਾਂ ਉੱਤੇ ਵਿਸ਼ਵਾਸ ਕਰ ਕੇ  ਉਨ੍ਹਾਂ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਵਿਧਾਇਕ ਬਣਿਆ ਹੈ ਅਤੇ ਮੋਹਾਲੀ ਦੇ ਲੋਕਾਂ ਦੀ ਬਦੌਲਤ ਹੀ ਉਹ ਸਿਹਤ ਮੰਤਰੀ ਵੀ ਬਣੇ ਇਸ ਲਈ ਉਹ ਸਦਾ ਮੁਹਾਲੀ ਵਾਸੀਆਂ ਦੇ ਰਿਣੀ ਹਨ ਅਤੇ 24 ਘੰਟੇ ਲੋਕਾਂ ਦੀ ਸੇਵਾ ਲਈ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਉਹ ਮੁਹਾਲੀ ਵਿੱਚ ਕੀਤੇ ਗਏ ਵਿਕਾਸ ਦੇ ਦਮ ਤੇ ਚੋਣ ਮੈਦਾਨ ਵਿੱਚ ਆਏ ਹਨ ਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਮੁਹਾਲੀ ਦੇ ਲੋਕ ਮੁਹਾਲੀ ਵਿੱਚ ਹੋਏ ਵਿਕਾਸ ਕਾਰਜਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਰਿਕਾਰਡਤੋੜ ਵੋਟਾਂ ਨਾਲ ਜਿਤਾਉਣਗੇ।

ਇਸ ਮੌਕੇ ਕੌਂਸਲਰ ਪਰਮਜੀਤ ਸਿੰਘ ਹੈਪੀ ਅਤੇ ਸਮੂਹ ਪਤਵੰਤੇ ਸੱਜਣਾਂ ਨੇ ਇਲਾਕਾ ਵਾਸੀਆਂ ਨੂੰ ਬਲਬੀਰ ਸਿੰਘ ਸਿੱਧੂ ਦੇ ਹੱਕ ਵਿਚ ਭਾਰੀ ਗਿਣਤੀ ਵੋਟਾਂ ਪਾ ਕੇ ਉਨ੍ਹਾਂ ਨੂੰ ਰਿਕਾਰਡ ਤੋੜ ਜਿੱਤ ਦਿਵਾਉਣ ਦੀ ਅਪੀਲ ਕੀਤੀ।

ਇਸ ਮੌਕੇ ਵਿਸ਼ੇਸ਼ ਤੌਰ ਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਰੂਬੀ ਸਿੱਧੂ, ਗੁਰਦੁਆਰਾ ਬੀਬੀ ਭਾਨੀ ਦੇ ਸਕੱਤਰ ਮਹਿੰਦਰ ਸਿੰਘ, ਫੇਜ਼ 7 ਰੈਜੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਕੁਮਾਰ ਸ਼ਰਮਾ, ਜਨਰਲ ਸਕੱਤਰ ਅਬਦੁਲ ਅਜ਼ੀਜ਼, ਸਨੇਹਪ੍ਰੀਤ ਸਿੰਘ ਪ੍ਰਧਾਨ ਬਾਰ ਐਸੋਸੀਏਸ਼ਨ ਮੁਹਾਲੀ, ਸੋਹਨ ਲਾਲ ਜਿੰਦਲ, ਪੀਆਰ ਮਾਨ, ਡਾ ਬੀਐਸ ਚੰਦੋਕ, ਜਸਬੀਰ ਜੱਸੀ, ਪਿਆਰਾ ਸਿੰਘ, ਫਿਰ ਸੱਤ ਮੰਦਰ ਕਮੇਟੀ ਦੇ ਪ੍ਰਧਾਨ ਕੁਲਦੀਪ ਸ਼ਰਮਾ, ਚੇਅਰਮੈਨ ਡਾ ਜਨਕ ਰਾਜ ਕੁੱਕੂ, ਰਮਨ ਸ਼ਰਮਾ ਸਕੱਤਰ, ਐੱਚ ਐੱਲ  ਮਕਾਨਾਂ ਦੇ ਚੇਅਰਮੈਨ ਐਸਐਸ ਮੱਖਣ, ਜਨਰਲ ਸਕੱਤਰ ਸ਼ੇਰ ਸਿੰਘ, ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਅਤੇ ਇਲਾਕਾ ਵਾਸੀ ਹਾਜ਼ਰ ਸਨ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792