ਚੜ੍ਹਦਾ ਪੰਜਾਬ

August 17, 2022 7:15 PM

ਕਿਹਾ ਕੁਝ ਦਿਨਾਂ ਵਿਚ ਹੀ ਆਪ ਸਬੰਧੀ ਭਰਮ ਹੋਏ ਦੂਰ ਫਿਰਕੂ ਪਾਰਟੀ ਹੈ ਆਮ ਆਦਮੀ ਪਾਰਟੀ : ਰੰਜਨਾ ਦੇਵੀ  

ਆਮ ਆਦਮੀ ਪਾਰਟੀ ਨੂੰ ਲੱਗਾ ਤਗੜਾ ਝਟਕਾ  

ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਲ ਹੋਈ ਰੰਜਨਾ ਦੇਵੀ ਪੰਜਾਬ ਪਰਿਵਾਰਾਂ ਸਮੇਤ ਮੁੜ ਅਕਾਲੀ ਦਲ ਵਿਚ ਸ਼ਾਮਲ  

ਕਿਹਾ ਕੁਝ ਦਿਨਾਂ ਵਿਚ ਹੀ ਆਪ ਸਬੰਧੀ ਭਰਮ ਹੋਏ ਦੂਰ ਫਿਰਕੂ ਪਾਰਟੀ ਹੈ ਆਮ ਆਦਮੀ ਪਾਰਟੀ 

ਅਕਾਲੀ ਉਮੀਦਵਾਰ ਪਰਮਿੰਦਰ ਸਿੰਘ ਸੋਹਾਣਾ ਨੂੰ ਜਿਤਾਉਣ ਲਈ ਦਿਨ ਰਾਤ ਕਰਾਂਗੇ ਕੰਮ  : ਰੰਜਨਾ ਦੇਵੀ  

 

ਮੁਹਾਲੀ :   ਮੁਹਾਲੀ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਤਕੜਾ ਝਟਕਾ ਲੱਗਿਆ ਜਦੋਂ  ਇਸਤਰੀ ਅਕਾਲੀ ਦਲ ਛੱਡ ਕੇ ਆਪ ਵਿੱਚ ਗਈ ਅੰਬ ਸਾਹਿਬ ਕਲੋਨੀ ਦੀ ਰੰਜਨਾ ਦੇਵੀ ਨੇ ਆਪਣੇ ਨਾਲ ਕਈ  ਪਰਿਵਾਰਾਂ ਸਮੇਤ ਮੁੜ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ। ਇਨ੍ਹਾਂ ਨੂੰ ਪੰਜਾਬ ਮੁਸਲਿਮ ਭਲਾਈ ਬੋਰਡ  ਦੀ ਮੈਂਬਰ ਬੀਬੀ ਸਿਵਾਨਾ  ਬੇਗਮ ਘੜੂੰਆਂ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਵਾਪਸ ਸ਼ਾਮਲ ਕੀਤਾ ਗਿਆ। ਰੰਜਨਾ ਦੇਵੀ ਦੇ ਨਾਲ ਲਗਭਗ 50 ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਇਸ ਮੌਕੇ ਬੋਲਦਿਆਂ ਰੰਜਨਾ ਦੇਵੀ ਨੇ ਕਿਹਾ ਕਿ  ਕੇ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਭਰਮਾ ਕੇ ਤੇ ਆਪਣੀਆਂ ਕੁਚਾਲਾਂ ਵਿੱਚ ਫਸਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ ਪਰ ਹੁਣ ਆਮ ਆਦਮੀ ਪਾਰਟੀ ਦੀ ਅਸਲੀਅਤ ਉਨ੍ਹਾਂ ਦੇ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਜੁਆਇਨ ਕਰਨ ਤੋਂ ਬਾਅਦ ਜਿਹੜਾ ਮੁਹਾਲੀ ਤੋਂ ਉਮੀਦਵਾਰ ਕੁਲਵੰਤ ਸਿੰਘ ਉਨ੍ਹਾਂ ਨੂੰ ਮਿਲਣਾ ਤਕ ਪਸੰਦ ਨਹੀਂ ਕਰਦਾ ਉਹ ਜਿੱਤਣ ਤੋਂ ਬਾਅਦ ਉਨ੍ਹਾਂ ਦਾ ਕੀ ਭਲਾ ਕਰੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਸਮਝ ਆ ਗਿਆ ਹੈ ਕਿ ਆਮ ਆਦਮੀ ਪਾਰਟੀ ਦਾ ਮਕਸਦ ਸਿਰਫ਼ ਪੰਜਾਬ ਦੀ ਸੱਤਾ ਤੇ ਕਾਬਜ਼ ਹੋਣਾ ਹੈ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਦੁੱਖ ਤਕਲੀਫ਼ਾਂ ਨਾਲ ਇਸ ਪਾਰਟੀ ਦਾ ਕੋਈ ਲੈਣਾ ਦੇਣਾ ਨਹੀਂ ਹੈ ਤੇ ਇਹ ਪਾਰਟੀ ਭਾਰਤੀ ਜਨਤਾ ਪਾਰਟੀ  ਤੋਂ ਵੀ ਵੱਧ ਫਿਰਕੂ ਪਾਰਟੀ ਹੈ ਜੋ ਲੋਕਾਂ ਨੂੰ ਧਰਮਾਂ ਅਤੇ ਜਾਤਾਂ ਵਿੱਚ ਵੰਡਣ ਦਾ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਗੱਲ ਦੀ ਸਮਝ ਆ ਗਈ ਹੈ ਕਿ ਅਕਾਲੀ ਬਸਪਾ ਗੱਠਜੋੜ ਹੀ ਪੰਜਾਬ ਵਿੱਚ ਸਥਿਰ ਸਰਕਾਰ ਦੇ ਸਕਦਾ ਹੈ  ਅਤੇ ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਬਣਾਉਣ ਦੇ ਨਾਲ ਨਾਲ ਹਰ ਵਰਗ ਦਾ ਭਲਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਪੂਰੀ ਤਨਦੇਹੀ ਨਾਲ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੂੰ ਭਾਰੀ ਬਹੁਮਤ ਨਾਲ  ਜਿਤਾਉਣ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਇਹ ਸੀਟ ਜਿਤਾ ਕੇ ਅਕਾਲੀ ਬਸਪਾ ਗੱਠਜੋੜ ਦੀ ਝੋਲੀ ਪਾਈ ਜਾਵੇਗੀ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014819