ਚੜ੍ਹਦਾ ਪੰਜਾਬ

August 14, 2022 12:36 PM

ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਵੇਖਦੇ ਹੋਏ ਰੋਡ ਸ਼ੋਅ ਨਾ ਕਰਨ ਦਾ ਫ਼ੈਸਲਾ ਕੀਤਾ  : ਪਰਵਿੰਦਰ ਸਿੰਘ ਸੋਹਾਣਾ  

ਪਰਵਿੰਦਰ ਸਿੰਘ ਸੋਹਾਣਾ ਨੇ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ  
ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਵੇਖਦੇ ਹੋਏ ਰੋਡ ਸ਼ੋਅ ਨਾ ਕਰਨ ਦਾ ਫ਼ੈਸਲਾ ਕੀਤਾ  : ਪਰਵਿੰਦਰ ਸਿੰਘ ਸੋਹਾਣਾ  
ਪੰਜਾਬ ਵਿੱਚ ਸਥਿਰਤਾ ਲਿਆਉਣ ਅਤੇ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਅਕਾਲੀ ਬਸਪਾ ਗੱਠਜੋੜ ਨੂੰ ਪਾਓ ਵੋਟਾਂ  : ਪਰਵਿੰਦਰ ਸਿੰਘ ਸੋਹਾਣਾ  
ਮੋਹਾਲੀ : ਮੋਹਾਲੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਅੱਜ ਰੋਡ ਸ਼ੋਅ ਕੱਢਣ ਦੀ ਥਾਂ ਤੇ ਵੱਖ ਵੱਖ ਇਲਾਕਿਆਂ ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਆਪਣੇ ਵਾਸਤੇ ਪੰਜਾਬ ਵਿੱਚ ਅਕਾਲੀ ਬਸਪਾ ਸਰਕਾਰ ਬਣਾਉਣ ਵਾਸਤੇ  ਵੋਟਾਂ ਮੰਗੀਆਂ।
ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਉਨ੍ਹਾਂ ਨੇ  ਰੋਡ ਸ਼ੋਅ ਨਾ ਕਰਨ ਦਾ ਫ਼ੈਸਲਾ ਲਿਆ ਕਿਉਂਕਿ ਰੋਡ ਸ਼ੋਅ ਕਾਰਨ ਲੋਕਾਂ ਨੂੰ ਭਾਰੀ ਅਸੁਵਿਧਾ ਹੁੰਦੀ ਹੈ ਅਤੇ ਟ੍ਰੈਫਿਕ ਜਾਮ ਲੱਗ ਜਾਂਦੇ ਹਨ ਜਿਨ੍ਹਾਂ ਵਿਚ ਲੋਕ ਫਸ ਜਾਂਦੇ ਹਨ।
ਪਰਵਿੰਦਰ ਸਿੰਘ ਸੋਹਾਣਾ ਨੇ ਇਸ ਮੌਕੇ ਹਲਕੇ ਦੇ ਪਿੰਡਾਂ ਮਟੌਰ, ਕੁੰਭੜਾ, ਸੋਹਾਣਾ, ਮੌਲੀ ਅਤੇ ਮੋਹਾਲੀ ਸ਼ਹਿਰ ਵਿਚ  ਘਰ ਘਰ ਜਾ ਕੇ ਚੋਣ ਮੁਹਿੰਮ ਦੌਰਾਨ ਲੋਕਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਰੱਖਣ ਅਤੇ ਪੰਜਾਬ ਦੇ ਵਿਕਾਸ ਲਈ ਇਕ ਸਥਿਰ ਸਰਕਾਰ ਦੀ ਜ਼ਰੂਰਤ ਹੈ ਜੋ ਆਪਣੇ ਫ਼ੈਸਲੇ ਖ਼ੁਦ ਲੈ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਹੀ ਪੰਜਾਬ ਵਿੱਚ ਸਥਿਰਤਾ ਲਿਆ ਸਕਦੀ ਹੈ ਅਤੇ ਵਿਕਾਸ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਬਸਪਾ ਗਠਜੋੜ ਦੀ ਆਉਣ ਵਾਲੀ ਸਰਕਾਰ ਹਰ ਵਰਗ ਦੀ ਸਰਕਾਰ ਹੋਵੇਗੀ ਅਤੇ ਸਰਕਾਰੀ ਕਰਮਚਾਰੀਆਂ ਵਾਸਤੇ ਸੱਤਵਾਂ ਪੇ ਕਮਿਸ਼ਨ ਲਿਆਉਣ ਤੋਂ ਲੈ ਕੇ ਕੰਟਰੈਕਟ ਤੇ ਆਊਟਸੋਰਸ ਵਾਲੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਨਾਲ ਨਾਲ ਨੌਜਵਾਨਾਂ, ਖਿਡਾਰੀਆਂ, ਔਰਤਾਂ, ਬਿਰਧ ਲੋਕਾਂ, ਸਨਅਤਕਾਰਾਂ, ਦੁਕਾਨਦਾਰਾਂ, ਵਪਾਰੀਆਂ, ਕਿਸਾਨਾਂ, ਪਰਵਾਸੀਆਂ ਸਮੇਤ ਸਭ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਦੇ ਲੋਕ ਇਸ ਗੱਲ ਤੋਂ ਭਲੀ ਭਾਂਤ ਜਾਣੂ ਹਨ ਕਿ ਅਕਾਲੀ ਦਲ ਦੀ ਪਿਛਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਮੁਹਾਲੀ ਦਾ ਅਥਾਹ ਵਿਕਾਸ ਕਰਵਾਇਆ ਅਤੇ ਏਅਰ ਪੋਰਟ, ਇੰਡੀਅਨ ਸਕੂਲ ਆਫ਼ ਬਿਜ਼ਨਸ, ਵੱਡੀਆਂ ਆਈਟੀ ਕੰਪਨੀਆਂ ਸਮੇਤ ਵੱਡੇ ਵੱਡੇ ਪ੍ਰੋਜੈਕਟ ਮੁਹਾਲੀ ਵਿੱਚ ਲਿਆਂਦੇ ਗਏ। ਉਨ੍ਹਾਂ ਕਿਹਾ ਕਿ ਮੁਹਾਲੀ ਸ਼ਹਿਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਲ ਦੇ ਨੇੜੇ ਹੈ ਅਤੇ ਅਕਾਲੀ ਬਸਪਾ ਸਰਕਾਰ ਬਣਨ ਦਾ ਸਭ ਤੋਂ ਵੱਡਾ ਫ਼ਾਇਦਾ ਮੁਹਾਲੀ ਵਾਸੀਆਂ ਨੂੰ ਹੋਣਾ ਹੈ। ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਤੇ ਇਸ ਵਾਰ ਪੰਜਾਬ ਵਿੱਚ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤੇ ਪੰਜਾਬ ਵਿੱਚ ਆਪਣੀ ਖੁਦ ਦੀ ਦੂਰ ਅੰਦੇਸ਼ੀ ਸੋਚ ਵਾਲੀ ਸਰਕਾਰ ਲਿਆਉਣ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014807