ਚੜ੍ਹਦਾ ਪੰਜਾਬ

August 11, 2022 2:54 AM

ਛੱਤਬੀੜ ਚਿੜੀਆਘਰ 75 ਫੀਸਦੀ ਸਮੱਰਥਾ ਨਾਲ ਖੋਲਣ ਦੀ ਆਗਿਆ 

ਛੱਤਬੀੜ ਚਿੜੀਆਘਰ 75 ਫੀਸਦੀ ਸਮੱਰਥਾ ਨਾਲ ਖੋਲਣ ਦੀ ਆਗਿਆ 

ਐਤਵਾਰ ਵਾਲੇ ਦਿਨ ਵੀ ਆਮ ਜਨਤਾ ਲਈ ਖੁਲੇਗਾ ਚਿੜੀਆਘਰ

ਐਸ.ਏ.ਐਸ ਨਗਰ : 
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾ ਅਨੁਸਾਰ ਛੱਤਬੀੜ ਚਿੜੀਆਘਰ, 75 ਫੀਸਦੀ ਸਮਰੱਥਾ ਨਾਲ ਖੋਲਣ ਦੀ ਆਗਿਆ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਚਿੜ੍ਹੀਆਘਰ ਵਿੱਚ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ।
ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਕੋਵਡ-19 ਦੇ ਕੇਸਾਂ ਵਿੱਚ ਵਾਧਾ ਹੋਣ ਕਰਕੇ ਚਿੜੀਆਘਰ, ਛੱਤਬੀੜ ਨੂੰ ਐਤਵਾਰ ਵਾਲੇ ਦਿਨ ਆਮ ਜਨਤਾ ਦੀ ਬਹੁਤ ਜਿਆਦਾ ਆਮਦ ਨੂੰ ਮੁੱਖ ਰੱਖਦੇ ਹੋਏ ਬੰਦ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਹੁਣ ਕੋਵਿਡ-19 ਦੇ ਕੇਸ ਘਟਣ ਕਾਰਨ ਸਰਕਾਰ ਦੀਆਂ ਹਦਾਇਤਾ ਨੂੰ ਮੁੱਖ ਰੱਖਦੇ ਹੋਏ ਚਿੜੀਆਘਰ 75 ਫੀਸਦੀ ਸਮੱਰਥਾ ਨਾਲ ਖੁੱਲਣ ਦੀ ਆਗਿਆ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਚਿੜੀਆਘਰ,ਛੱਤਬੀੜ ਐਤਵਾਰ ਵਾਲੇ ਦਿਨ ਵੀ ਆਮ ਜਨਤਾ ਲਈ ਖੁਲੇਗਾ

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792