ਚੜ੍ਹਦਾ ਪੰਜਾਬ

August 13, 2022 11:57 PM

ਯੂਕਰੇਨ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀ ਦੇ ਮਾਪੇ ਡੀ.ਸੀ, ਮੋਹਾਲੀ ਨੂੰ ਮਿਲੇ

ਯੂਕਰੇਨ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀ ਦੇ ਮਾਪੇ ਡੀ.ਸੀ, ਮੋਹਾਲੀ ਨੂੰ ਮਿਲੇ

ਈਸ਼ਾ ਕਾਲੀਆ ਵੱਲੋਂ ਮਾਪਿਆਂ ਨੂੰ ਬੱਚੇ ਦੀ ਭਾਰਤ ਸਰਕਾਰ ਰਾਹੀਂ ਸਕੁਸ਼ਲ ਭਾਰਤ ਵਾਪਸੀ ਦਾ ਭਰੋਸਾ

ਐਸ ਏ ਐਸ ਨਗਰ  :
ਰੂਸ ਯੂਕਰੇਨ ਜੰਗ ਦੇ ਦਰਮਿਆਨ ਯੂਕ੍ਰੇਨ ਦੇ ਸਹਿਰ ਖਾਰਕੀਵ ਵਿਖੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਜ਼ਿਲ੍ਹਾ ਮੁਹਾਲੀ ਦੇ ਵਿਦਿਆਰਥੀ ਅੰਕੁਰ ਮਹਿਤਾ ਦੇ ਮਾਪੇ ਅੱਜ ਸ਼੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਐਸਏਐਸ ਨਗਰ ਨੂੰ ਮਿਲੇ l ਉਨ੍ਹਾਂ ਵੱਲੋਂ ਦਰਖਾਸਤ ਦਿੱਤੀ ਗਈ ਕਿ ਜੰਗ ਮਾਰੂ ਇਲਾਕੇ ਵਿੱਚੋਂ ਉਨ੍ਹਾਂ ਦੇ ਬੱਚੇ ਦੀ ਸਹੀ ਸਲਾਮਤੀ ਨਾਲ ਦੇਸ਼ ਵਾਪਸੀ ਦਾ ਇੰਤਜ਼ਾਮ ਕੀਤਾ ਜਾਵੇ l ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਪ੍ਰਸ਼ਾਸਨ ਫੌਰੀ ਤੌਰ ਤੇ ਇਸ ਉੱਤੇ ਕਾਰਵਾਈ ਕਰੇਗਾ ਅਤੇ ਉਨ੍ਹਾਂ ਦੀ ਦਰਖਾਸਤ ਨੂੰ ਸਹੀ ਚੈਨਲ ਰਾਹੀਂ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ ਅਤੇ ਬੱਚੇ ਦੀ ਸਹੀ ਸਲਾਮਤੀ ਨਾਲ ਭਾਰਤ ਵਾਪਸੀ ਨੂੰ ਯਕੀਨੀ ਬਣਾਇਆ ਜਾਵੇਗਾ l
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੁਕਰੇਨ ਵਿੱਚ ਫਸੇ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋ ਹੈਲਪਲਾਈਨ ਨੰਬਰ 01722219505 ਅਤੇ 01722219506 ਸਥਾਪਤ ਕੀਤਾ ਗਿਆ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। ਇਹ ਹੈਲਪਲਾਈਨ ਨੰਬਰ 24 ਘੰਟੇ ਚੱਲਦਾ ਰਹੇਗਾ l

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014804