ਚੜ੍ਹਦਾ ਪੰਜਾਬ

August 14, 2022 12:58 AM

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਹੋਏ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ 

 ਸ਼ਹਿਰ ਵਾਸੀਆਂ ਦੀ ਚੜ੍ਹਦੀਕਲਾ, ਬਲਬੀਰ ਸਿੰਘ ਸਿੱਧੂ ਦੀ ਜਿੱਤ ਅਤੇੇ ਵਿਸ਼ਵ ਸ਼ਾਂਤੀ ਦੇ ਲਈ ਕਰਤਾਰਪੁਰ ਸਾਹਿਬ ਵਿਖੇ ਕੀਤੀ ਅਰਦਾਸ


ਮੁਹਾਲੀ : 

ਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਪਰਿਵਾਰ ਸਮੇਤ ਅੱਜ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਮੋਹਾਲੀ ਸ਼ਹਿਰ  ਦੇ ਵਸਨੀਕਾਂ ਦੀ ਚਡ਼੍ਹਦੀ ਕਲਾ ਅਤੇ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਜਿੱਤ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਸ਼ਵ ਸ਼ਾਂਤੀ ਦੀ ਅਰਦਾਸ ਕਰਦਿਆਂ ਰੂਸ ਅਤੇ ਯੂਕਰੇਨ ਵਿੱਚ ਚੱਲਦੀ ਜੰਗ ਦਾ ਹੱਲ ਹੋਣ ਦੀ ਵੀ ਅਰਦਾਸ ਕੀਤੀ।ਹੈ।

ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ  ਕਰਤਾਰਪੁਰ ਸਾਹਿਬ ਕੌਰੀਡੋਰ ਦਾ ਖੁੱਲ੍ਹਣਾ ਸਮੂਹ ਵਿਸ਼ਵ ਵਿੱਚ ਬੈਠੇ ਸਿੱਖਾਂ ਲਈ ਬਹੁਤ ਵੱਡਾ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵੱਲੋਂ ਖੋਲ੍ਹਿਆ ਕਰਤਾਰਪੁਰ ਸਾਹਿਬ ਦਾ ਲਾਂਘਾ ਸ਼ਾਂਤੀ ਤੇ ਭਾਈਚਾਰਕ ਸਾਂਝ ਦੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਲੀਮੀ, ਏਕਤਾ, ਸ਼ਾਂਤੀ ਅਤੇ ਭਲਾਈ ਦਾ ਮਾਰਗ ਦਿਖਾਇਆ ਹੈ।  ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਉਨ੍ਹਾਂ ਨੂੰ ਅਸੀਮ ਮਾਨਸਿਕ ਸ਼ਾਂਤੀ ਮਿਲੀ ਹੈ।

ਉਨ੍ਹਾਂ ਇਸ ਮੌਕੇ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਲਈ ਕੀਤੇ ਗਏ ਪ੍ਰਬੰਧਾਂ ਦੀ ਵਿਸ਼ੇਸ਼ ਸ਼ਲਾਘਾ ਵੀ ਕੀਤੀ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014804