ਚੜ੍ਹਦਾ ਪੰਜਾਬ

August 14, 2022 1:06 AM

ਭਲਕੇ ਰਤਨ ਪ੍ਰੋਫੈਸ਼ਨਲ ਕਾਲਜ਼ ’ਚ ਅਧਿਆਪਕਾ/ਵਿਆਰਥੀਆ ਅਤੇ ਅਮਲੇ ਦੇ ਦਾਖਲੇ ਤੇ ਪਾਬੰਦੀ

 ਭਲਕੇ ਰਤਨ ਪ੍ਰੋਫੈਸ਼ਨਲ ਕਾਲਜ਼ ’ਚ ਅਧਿਆਪਕਾ/ਵਿਆਰਥੀਆ ਅਤੇ ਅਮਲੇ ਦੇ ਦਾਖਲੇ ਤੇ ਪਾਬੰਦੀ

ਐਸ.ਏ.ਐਸ ਨਗਰ :  ਜ਼ਿਲ੍ਹਾ ਮੈਜਿਸਟਰੇਟ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਇਆ 10 ਮਾਰਚ ਵੋਟਾਂ ਦੀ ਗਿਣਤੀ ਵਾਲੇ ਦਿਨ ਰਤਨ ਪ੍ਰੋਫੈਸ਼ਨਲ ਕਾਲਜ,ਸੈਕਟਰ 78 ਵਿੱਚ ਅਧਿਆਪਕਾ/ਵਿਆਰਥੀਆ ਅਤੇ ਅਮਲੇ ਦੇ ਦਾਖਲੇ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।

ਉਨ੍ਹਾਂ ਦੱਸਿਆ ਵੋਟਾਂ ਦੀ ਗਿਣਤੀ 10 ਮਾਰਚ ਨੂੰ ਰਤਨ ਪ੍ਰੋਫੈਸ਼ਨਲ ਕਾਲਜ, ਸੈਕਟਰ 78 ਅਤੇ ਸਪੋਰਟਸ ਕੰਪਲੈਕਸ, ਸੈਕਟਰ 78, ਐਸ.ਏ.ਐਸ.ਨਗਰ ਵਿਖੇ ਕੀਤੀ ਜਾਵੇਗੀ ।

ਇਸ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਵੋਟਾਂ ਦੀ ਗਿਣਤੀ ਵਾਲੇ ਦਿਨ ਰਤਨ ਪ੍ਰੋਫੈਸ਼ਨਲ ਕਾਲਜ,ਸੈਕਟਰ 78 ਵਿੱਚ ਅਧਿਆਪਕਾ/ਵਿਆਰਥੀਆ ਅਤੇ ਅਮਲੇ ਦੇ ਦਾਖਲੇ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਵੋਟਾਂ ਦੀ ਗਿਣਤੀ ਦਾ ਕੰਮ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014804