ਚੜ੍ਹਦਾ ਪੰਜਾਬ

August 14, 2022 11:06 AM

ਮੁੱਖ ਮੰਤਰੀ ’ਤੇ ਸ਼ਰਾਬ ਵਿਚ ਟੱਲੀ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ’ਨਤਮਸਤਕ’ ਹੋਣ ਦੇ ਲਾਏ ਦੋਸ਼, ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਮੰਗੀ

ਵਿਰਸਾ ਸਿੰਘ ਵਲਟੋਹਾ ਨੇ ਮੁੱਖ ਮੰਤਰੀ ’ਤੇ ਸ਼ਰਾਬ ਵਿਚ ਟੱਲੀ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ’ਨਤਮਸਤਕ’ ਹੋਣ ਦੇ ਲਾਏ ਦੋਸ਼, ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਮੰਗੀ

ਚੰਡੀਗੜ੍ਹ  :    ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅੱਜ ਸ਼ਰਾਬ ਦੇ ਨਸ਼ੇ ਵਿਚ ਟੱਲੀ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਹਨ, ਇਹ ਇਕ ਵੱਡੀ ਬੇਅਦਬੀ ਹੈ ਜਿਸ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਅਤੇ ਪੰਥਕ ਮਰਿਆਦਾ ਅਨੁਸਾਰ ਉਹਨਾਂ ਦੇ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

ਅੱਜ ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ੍ਰੀ ਭਗਵੰਤ ਮਾਨ ਇਸ ਮਗਰੋਂ ਮੁੱਖ ਮੰਤਰੀ ਜਲੰਧਰ ਵਿਚ ਹੋਏ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਦੇ ਰਾਜ ਪੱਧਰੀ ਸਮਾਗਮ ਵਿਚ ਸਪੀਚ ਕਰਦੇ ਹੋਏ ਸ਼ਰਾਬ ਵਿਚ ਟੱਲੀ ਹੋਏ ਨਜ਼ਰ ਆ ਰਹੇ ਹਨ।

ਉਹਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਤੁਰੰਤ ਮੈਡੀਕਲ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਮੈਡੀਕਲ ਨਾਲ ਇਹ ਸਪਸ਼ਟ ਹੋ ਜਾਵੇਗਾ ਕਿ ਸ੍ਰੀ ਭਗਵੰਤ ਮਾਨ ਨੇ ਕਿੰਨੀ ਸ਼ਰਾਬ ਪੀਤੀ ਹੋਈ ਸੀ।

ਉਹਨਾਂ ਕਿਹਾ ਕਿ ਜੇ ਮੈਡੀਕਲ ਵਿਚ ਮੇਰੇ ਵੱਲੋਂ ਲਗਾਏ ਦੋਸ਼ ਝੂਠੇ ਸਾਬਤ ਹੁੰਦੇ ਹਨ ਅਤੇ ਸ੍ਰੀ ਭਗਵੰਤ ਮਾਨ ਸੱਚੇ ਸਾਬਤ ਹੁੰਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਸਮੂਹ ਪੰਜਾਬੀਆਂ ਕੋਲੋਂ ਮੁਆਫ਼ੀ ਮੰਗੇਗਾ ਅਤੇ ਬਣਦੀ ਹੋਈ ਸਜ਼ਾ ਭੁਗਤਣ ਲਈ ਵੀ ਤਿਆਰ ਹੈ।

ਇਸ ਦੇ ਨਾਲ ਉਹਨਾਂ ਕਿਹਾ ਕਿ ਜੇਕਰ ਸ੍ਰੀ ਭਗਵੰਤ ਮਾਨ ਝੂਠੇ ਸਾਬਤ ਹੁੰਦੇ ਹਨ ਤਾਂ ਉਹਨਾਂ ਦੇ ਖ਼ਿਲਾਫ਼ ਧਾਰਮਿਕ ਬੇਅਦਬੀ ਕਰਨ ਲਈ 295 ਏ ਦਾ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਹਾਲਤ ਅੱਜ ਪੰਜਾਬੀਆਂ ਲਈ ਸ਼ਰਮ ਦਾ ਸਬੱਬ ਬਣੀ ਹੈ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014806