ਭਗਵੰਤ ਮਾਨ ਦਮਦਮਾ ਸਾਹਿਬ ਸ਼ਰਾਬ ਪੀ ਕੇ ਨਹੀਂ ਆਏ, SGPC
ਚੰਡੀਗੜ੍ਹ. :
ਬੀਤੇ ਦਿਨ ਐਸ ਜੀ ਪੀ ਸੀ ਦੇ ਵੱਲੋਂ ਹੀ ਬਿਆਨ ਜਾਰੀ ਕਰਕੇ ਦੋਸ਼ ਲਗਾਏ ਗਏ ਸਨ ਕਿ, ਭਗਵੰਤ ਮਾਨ ਤਖ਼ਤ ਸ਼੍ਰੀ ਦਮਦਮਾ ਸਾਹਿਬ ਸ਼ਰਾਬ ਪੀ ਕੇ ਆਇਆ ਸੀ, ਪਰ ਹੁਣ ਐਸ ਜੀ ਪੀ ਸੀ ਮੈਂਬਰ ਜਿਸ ਨੇ ਭਗਵੰਤ ਮਾਨ ਨੂੰ ਸਿਰਪਾਓ ਭੇਂਟ ਕੀਤਾ ਸੀ, ਉਹਦਾ ਹੀ ਬਿਆਨ ਸਾਹਮਣੇ ਆਇਆ ਹੈ।
ਆਪਣੇ ਬਿਆਨ ਚ ਵਿਸਾਖੀ ਵਾਲੇ ਦਿਨ ਦਮਦਮਾ ਸਾਹਿਬ ਵਿਖੇ ਭਗਵੰਤ ਮਾਨ ਨੂੰ ਸਿਰੋਪਾਓ ਦੇਣ ਵਾਲੇ ਐਸ.ਜੀ.ਪੀ.ਸੀ ਮੈਂਬਰ ਬਲਦੇਵ ਸਿੰਘ ਨੇ ਕਿਹਾ ਹੈ ਕਿ ਭਗਵੰਤ ਸਿੰਘ ਨਸ਼ੇ ਦੀ ਹਾਲਤ ਵਿੱਚ ਨਹੀਂ ਸੀ ਅਤੇ ਨਾ ਹੀ ਸ਼ਰਾਬ ਦੀ ਬਦਬੂ ਆ ਰਹੀ ਸੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉਸ ਦਿਨ ਦਮਦਮਾ ਸਾਹਿਬ ਵਿਖੇ ਭਗਵੰਤ ਮਾਨ ਨੂੰ ਸਿਰੋਪਾਓ ਦਿੱਤਾ ਸੀ। ਉਸ ਸਮੇਂ ਭਗਵੰਤ ਮਾਨ ਕੋਲੋਂ ਸ਼ਰਾਬ ਦੇ ਬਦਬੂ ਬਿਲਕੁਲ ਨਹੀਂ ਆ ਰਹੀ ਸੀ।
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਉਤੇ ਰੌਲਾ ਪਾਇਆ ਜਾ ਰਿਹਾ ਹੈ ਕਿ ਭਗਵੰਤ ਮਾਨ ਸ਼ਰਾਬ ਪੀ ਕੇ ਗੁਰੂ ਘਰ ਗਏ ਸਨ ਪਰ ਉਹ ਮੁੱਖ ਮੰਤਰੀ ਦੇ ਬਿਲਕੁਲ ਕੋਲ ਖੜ੍ਹੇ ਸਨ। ਉਨ੍ਹਾਂ ਕੋਲੋਂ ਸ਼ਰਾਬ ਦੀ ਕੋਈ ਬਦਬੂ ਨਹੀਂ ਆ ਰਹੀ ਸੀ।
