ਚੜ੍ਹਦਾ ਪੰਜਾਬ

August 14, 2022 11:53 AM

ਕੁਆਲਿਟੀ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ  : ਮੇਅਰ ਜੀਤੀ ਸਿੱਧੂ  

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਕਟਰ 78 ਵਿੱਚ 3 ਕਰੋੜ ਦੀ ਲਾਗਤ ਨਾਲ ਸੜਕਾਂ ਨੂੰ ਵਿਕਸਤ ਕਰਨ ਦਾ ਕੰਮ ਕਰਵਾਇਆ ਆਰੰਭ  

ਪੂਰੀ ਪਾਰਦਰਸ਼ਤਾ ਨਾਲ ਮੋਹਾਲੀ ਦੇ ਹਰ ਵਾਰਡ ਵਿੱਚ ਹੋ ਰਹੇ ਹਨ ਵਿਕਾਸ ਕਾਰਜ : ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ  

ਅਧਿਕਾਰੀਆਂ ਨੂੰ ਹਨ ਹਦਾਇਦਤਾਂ ; ਕੁਆਲਿਟੀ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ  : ਮੇਅਰ ਜੀਤੀ ਸਿੱਧੂ  

ਮੋਹਾਲੀ : 

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਸੈਕਟਰ 78 ਵਿੱਚ 3 ਕਰੋੜ ਰੁਪਏ ਦੇ ਸੜਕਾਂ ਤੇ  ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਇਲਾਕੇ ਦੇ ਕੌਂਸਲਰ ਹਰਜੀਤ ਸਿੰਘ ਭੋਲੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਦਾ ਇਹ ਇਲਾਕਾ ਸੜਕਾਂ ਦੇ ਵਿਕਾਸ  ਪੱਖੋਂ ਪਛੜਿਆ ਰਿਹਾ ਹੈ  ਅਤੇ ਪੂਰਾ ਇਲਾਕਾ ਪਹਿਲਾਂ ਗਮਾਡਾ ਦੇ ਅਧੀਨ ਆਉਂਦਾ ਸੀ। ਉਨ੍ਹਾਂ ਕਿਹਾ ਕਿ ਨਵੀਂ ਚੁਣੀ ਗਈ ਕਾਰਪੋਰੇਸ਼ਨ ਤੋਂ ਬਾਅਦ  ਇਸ ਪੂਰੇ ਇਲਾਕੇ, ਸੈਕਟਰ 76 ਤੋਂ 80 ਦੀਆਂ ਸੜਕਾਂ ਨੂੰ ਵਿਕਸਤ ਕਰਨ ਲਈ ਕਰੋੜਾਂ ਰੁਪਏ ਦੇ ਮਤੇ ਪਾਸ ਕੀਤੇ ਗਏ  ਜਿਸ ਦੇ ਤਹਿਤ ਸੜਕਾਂ ਦੀ ਨੁਹਾਰ ਬਦਲਣ ਦਾ ਕੰਮ ਚਾਲੂ ਕਰਵਾਇਆ ਗਿਆ  ਹੈ।

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਪੂਰੇ ਮੁਹਾਲੀ ਵਿਚ ਪੂਰੀ ਪਾਰਦਰਸ਼ਤਾ ਨਾਲ ਹਰ ਵਾਰਡ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ  ਅਤੇ ਕੀਤੇ ਜਾ ਰਹੇ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕੁਆਲਿਟੀ ਨਾਲ ਕਿਸੇ ਵੀ ਤਰ੍ਹਾਂ ਸਮਝੌਤਾ ਨਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਮੁਹਾਲੀ ਦੇ ਲੋਕਾਂ ਨੇ ਉਨ੍ਹਾਂ ਨੂੰ ਮੇਅਰ ਬਣਾ ਕੇ ਬਹੁਤ ਵੱਡਾ ਵਿਸ਼ਵਾਸ ਉਨ੍ਹਾਂ ਉੱਤੇ ਪ੍ਰਗਟ ਕੀਤਾ ਹੈ ਅਤੇ ਉਹ ਲੋਕਾਂ ਦੇ ਇਸ ਵਿਸ਼ਵਾਸ ਉਤੇ ਖਰੇ ਉਤਰਨ ਲਈ ਹਰ ਉਪਰਾਲਾ ਕਰ ਰਹੇ ਹਨ ਅਤੇ ਕਰਦੇ ਰਹਿਣਗੇ।

ਇਸ ਮੌਕੇ ਇਲਾਕੇ ਦੇ ਕੌਂਸਲਰ ਹਰਜੀਤ ਸਿੰਘ ਭੋਲੂ ਨੇ ਮੇਅਰ ਦਾ ਇੱਥੇ ਆਉਣ ਤੇ ਸਵਾਗਤ ਕੀਤਾ ਅਤੇ ਸੜਕ  ਦਾ ਕੰਮ ਆਰੰਭ ਕਰਵਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਵਾਰਡ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਇਸ ਇਲਾਕੇ ਦੀਆਂ ਸੜਕਾਂ ਨੂੰ ਪਹਿਲ ਦੇ ਆਧਾਰ ਤੇ ਵਧੀਆ ਬਣਾਇਆ ਜਾਵੇਗਾ ਅਤੇ ਅੱਜ ਉਹ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਉਪਰਾਲਿਆਂ   ਸਦਕਾ  ਆਪਣਾ ਵਾਅਦਾ ਪੂਰਾ ਕਰਨ ਜਾ ਰਹੇ ਹਨ। ਇਸ ਮੌਕੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014806