ਬਲਬੀਰ ਸਿੱਧੂ ਨੇ ‘ਆਪ’ ਆਗੂਆਂ ਉਤੇ ਲਗਾਏ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼
ਮੋਹਾਲੀ :
ਮੋਹਾਲੀ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਜਸਵਿੰਦਰ ਕੌਰ ਦੇ ਪਤੀ ਗੁਰਧਿਆਨ ਸਿੰਘ ਦੀ ਅੱਜ ਰੋਪੜ ਦੇ ਪਿੰਡ ਭਿਓਰਾ ਨੇੜੇ ਭਾਖੜਾ ਨਹਿਰ ਵਿੱਚ ਕਾਰ ਡਿੱਗਣ ਕਾਰਨ ਮੌਤ ਹੋ ਗਈ।
ਦੋ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਗੋਤਾਖੋਰਾਂ ਨੇ ਮ੍ਰਿਤਕ ਨੂੰ ਨਹਿਰ ਵਿਚੋਂ ਬਾਹਰ ਕੱਢਿਆ। ਮ੍ਰਿਤਕ ਮੋਹਾਲੀ ਜ਼ਿਲ੍ਹੇ ਦੇ ਦੁਰਾਲੀ ਦਾ ਰਹਿਣ ਵਾਲਾ ਸੀ।
ਗੁਰਧਿਆਨ ਸਿੰਘ ਦੀ ਮੌਤ ਨੂੰ ਲੈ ਕੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਉਪਰ ਗੰਭੀਰ ਦੋਸ਼ ਲਗਾਏ ਹਨ।
ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੁਝ ਆਗੂਆਂ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਗੁਰਧਿਆਨ ਉਪਰ ਝੂਠਾ ਮੁਕੱਦਮਾ ਵੀ ਦਰਜ ਕਰਵਾਇਆ ਗਿਆ, ਜਿਸ ਕਾਰਨ ਇਹ ਘਟਨਾ ਵਾਪਰੀ।
ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਮੰਗ ਕੀਤੀ ਕਿ ਗੁਰਧਿਆਨ ਦੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲਗਾਉਂਦੇ ਹੋਏ ਗੰਭੀਰਤਾਂ ਨਾਲ ਜਾਂਚ ਕਰੇ।
