ਚੜ੍ਹਦਾ ਪੰਜਾਬ

August 14, 2022 12:48 PM

ਉਦਯੋਗਾਂ ਨੂੰ ਉਤਸ਼ਾਹਿਤ ਕਰਨ ਨਾਲ ਪੰਜਾਬ ਦੀ ਆਰਥਿਕਤਾ ਮੁੜ ਲੀਹ ‘ਤੇ ਆਵੇਗੀ : ਵਿੱਤ ਮੰਤਰੀ

ਸੰਗਰੂਰ :.    ਪੰਜਾਬ ਦੇ ਮਾਲਵਾ ਖੇਤਰ ਦੇ ਚਾਰ ਪ੍ਰਮੁੱਖ ਜ਼ਿਲ੍ਹਿਆਂ; ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਲੇਰਕੋਟਲਾ, ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਗਾਮੀ ਬਜਟ ਸਬੰਧੀ ਲੋਕਾਂ ਤੋਂ ਸੁਝਾਅ ਮੰਗਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।

 

ਉਦਯੋਗਪਤੀਆਂ ਨੇ ਕਿਹਾ ਕਿ ਆਗਾਮੀ ‘ਜਨਤਾ ਬਜਟ’ ਬਾਰੇ ਲੋਕਾਂ ਤੋਂ ਸੁਝਾਅ ਮੰਗਣਾ ਇੱਕ ਇਤਿਹਾਸਕ ਤਬਦੀਲੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕੋਈ ਵੀ ਸਰਕਾਰ ਬਜਟ ਲਈ ਲੋਕਾਂ ਤੋਂ ਸੁਝਾਅ ਮੰਗ ਰਹੀ ਹੈ।

ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਯੋਜਨਾ ਲਾਗੂ ਕਰਨ, ਆਬਕਾਰੀ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ‘ਜਨਤਾ ਬਜਟ’ ਦਾ ਖਰੜਾ ਤਿਆਰ ਕਰਨ ਮੌਕੇ ਉਨ੍ਹਾਂ ਦੇ ਵਡਮੁੱਲੇ ਸੁਝਾਵਾਂ ਨੂੰ ਜ਼ਰੂਰ ਵਿਚਾਰਿਆ ਜਾਵੇਗਾ।

 

ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦੀ ਨੀਤੀ ਦਾ ਹਿੱਸਾ ਹੈ ਜੋ ਆਮ ਲੋਕਾਂ ਨੂੰ ਇਸ ਦੇ ਅਹਿਮ ਫੈਸਲਿਆਂ ‘ਚ ਹਿੱਸਾ ਲੈਣ ਦੇ ਯੋਗ ਬਣਾਉਂਦਾ ਹੈ।

 

ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਸੁਝਾਅ ਲੈਣ ਤੋਂ ਇਲਾਵਾ, ਉਹ ਅਤੇ ਉਨ੍ਹਾਂ ਦੀ ਟੀਮ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕਈ ਜ਼ਿਲ੍ਹਿਆਂ ਦਾ ਦੌਰਾ ਕਰ ਰਹੀ ਹੈ ਤਾਂ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਫੀਡਬੈਕ ਪ੍ਰਾਪਤ ਕੀਤੀ ਜਾ ਸਕੇ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014807