ਕਰਨਾਟਕ :
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਦਿੱਗਜ ਨੇਤਾ ਬੀਐਸ ਯੇਦੀਯੁਰੱਪਾ ਦੀ ਪੋਤੀ ਸੌਂਦਰਿਆ ਸ਼ੁੱਕਰਵਾਰ ਨੂੰ ਬੈਂਗਲੁਰੂ ਵਿੱਚ ਆਪਣੇ ਘਰ ਵਿੱਚ ਮ੍ਰਿਤਕ ਪਾਈ ਗਈ। ਜਾਣਕਾਰੀ ਮੁਤਾਬਕ ਯੇਦੀਯੁਰੱਪਾ ਦੀ ਪੋਤੀ ਦੀ ਲਾਸ਼ ਇਕ ਪ੍ਰਾਈਵੇਟ ਅਪਾਰਟਮੈਂਟ ‘ਚ ਲਟਕਦੀ ਮਿਲੀ।
ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਬੀਐਸ ਯੇਦੀਯੁਰੱਪਾ ਦੇ ਦਫ਼ਤਰ ਵੱਲੋਂ ਦੱਸਿਆ ਕਿ ਕਰਨਾਟਕ ਦੇ ਸਾਬਕਾ ਸੀਐਮ ਬੀਐਸ ਯੇਦੀਯੁਰੱਪਾ ਦੀ ਪੋਤੀ ਸੌਂਦਰਿਆ ਦੀ ਲਾਸ਼ ਬੈਂਗਲੁਰੂ ਦੇ ਇੱਕ ਨਿੱਜੀ ਅਪਾਰਟਮੈਂਟ ਵਿੱਚ ਲਟਕਦੀ ਮਿਲੀ। ਉਸਦਾ ਬੋਰਿੰਗ ਅਤੇ ਲੇਡੀ ਕਰਜ਼ਨ ਹਸਪਤਾਲ ਵਿੱਚ ਪੋਸਟਮਾਰਟਮ ਚੱਲ ਰਿਹਾ ਹੈ।
ਬੀਐਸ ਯੇਦੀਯੁਰੱਪਾ ਦੀ ਪੋਤੀ ਸੌਂਦਰਿਆ 30 ਸਾਲ ਦੀ ਸੀ ਅਤੇ ਉਹ ਪੇਸ਼ੇ ਤੋਂ ਡਾਕਟਰ ਸੀ। ਸੌਂਦਰਿਆ ਮੱਧ ਬੈਂਗਲੁਰੂ ਵਿੱਚ ਆਪਣੇ ਫਲੈਟ ਵਿੱਚ ਰਹਿ ਰਹੀ ਸੀ ਅਤੇ ਉਸਦਾ ਚਾਰ ਮਹੀਨੇ ਦਾ ਬੱਚਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਡਿਪ੍ਰੈਸ਼ਨ ‘ਚ ਸੀ
