ਚੜ੍ਹਦਾ ਪੰਜਾਬ

August 17, 2022 8:02 PM

ਪਟਿਆਲਾ ਜੇਲ੍ਹ ‘ਚ ਸਿੱਧੂ ਦੀ ਸੁਰੱਖਿਆ ‘ਚ ਵੱਡੀ ਖਾਮੀ : ਦੋ ਵਿਰੋਧੀਆਂ ਨੂੰ ਇਕੋ ਬੈਕਰ ‘ਚ ਕਰ ਦਿਤਾ ਬੰਦ

ਚੰਡੀਗੜ੍ਹ : ਰੋਡ ਰੇਜ ਮਾਮਲੇ ‘ਚ ਪਟਿਆਲਾ ਜੇਲ ‘ਚ ਬੰਦ ਨਵਜੋਤ ਸਿੱਧੂ ਦੀ ਸੁਰੱਖਿਆ ‘ਚ ਵੱਡੀ ਖਾਮੀ ਸਾਹਮਣੇ ਆਈ ਹੈ। ਜੇਲ੍ਹ ਪ੍ਰਸ਼ਾਸਨ ਨੇ ਸਿੱਧੂ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਬਰਖਾਸਤ ਥਾਣੇਦਾਰ ਇੰਦਰਜੀਤ ਸਿੰਘ ਕੋਲ ਰੱਖਿਆ। ਪੁਲਿਸ ਨੇ ਇੰਦਰਜੀਤ ਕੋਲੋਂ ਨਸ਼ੀਲੇ ਪਦਾਰਥਾਂ ਸਮੇਤ ਏਕੇ-47 ਵੀ ਬਰਾਮਦ ਕੀਤੀ ਸੀ। ਹਾਲਾਂਕਿ ਜਦੋਂ ਇਸ ਦਾ ਪਤਾ ਲੱਗਾ ਤਾਂ ਤੁਰੰਤ ਇੰਸਪੈਕਟਰ ਦੀ ਬੈਰਕ ਬਦਲ ਦਿੱਤੀ ਗਈ। ਸਿੱਧੂ ਲਈ ਇਹ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਉਹ ਆਪਣੇ ਸਿਆਸੀ ਕਰੀਅਰ ‘ਚ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਬੋਲਦੇ ਰਹੇ ਹਨ। ਉਧਰ, ਮਾਮਲਾ ਜੇਲ੍ਹ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲੈ ਜਾਣ ਤੋਂ ਬਾਅਦ ਇਸ ਕੁਤਾਹੀ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਸ਼ੁੱਕਰਵਾਰ ਨੂੰ ਜਦੋਂ ਸਿੱਧੂ ਨੂੰ ਇੰਦਰਜੀਤ ਸਿੰਘ ਨਾਲ ਬੰਦ ਕੀਤਾ ਗਿਆ ਤਾਂ ਜੇਲ੍ਹ ਸਟਾਫ਼ ਵੀ ਅਫ਼ਸਰਾਂ ਦੇ ਇਸ ਫ਼ੈਸਲੇ ਤੋਂ ਹੈਰਾਨ ਸੀ। ਸਿੱਧੂ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ ਇਸੇ ਲਈ ਸਿੱਧੂ ਨਸ਼ਾ ਤਸਕਰਾਂ ਦੀ ਹਿੱਟ ਲਿਸਟ ‘ਤੇ ਹੈ। ਪੁਲਿਸ ਅਧਿਕਾਰੀ ਵੀ ਮੰਨਦੇ ਹਨ ਕਿ ਸਿੱਧੂ ਨੂੰ ਪੰਜਾਬ ਦੇ ਇੱਕ ਨਸ਼ਾ ਤਸਕਰ ਕੋਲ ਰੱਖਣਾ ਉਸਦੀ ਜਾਨ ਨੂੰ ਖ਼ਤਰਾ ਹੈ। ਅਫਸਰਾਂ ਨੇ ਇਹ ਸਵਾਲ ਵੀ ਉਠਾਇਆ ਕਿ ਨਸ਼ਿਆਂ ਖਿਲਾਫ ਸਿੱਧੂ ਦੀ ਆਵਾਜ਼ ਨੂੰ ਦੇਖਦੇ ਹੋਏ ਨਸ਼ੇ ਦੇ ਮਾਮਲਿਆਂ ‘ਚ ਉਨ੍ਹਾਂ ਨੂੰ ਇਕੱਠੇ ਨਹੀਂ ਰੱਖਿਆ ਜਾਣਾ ਚਾਹੀਦਾ ਸੀ।

ਕੌਣ ਹੈ ਇੰਦਰਜੀਤ ਸਿੰਘ
ਇੰਦਰਜੀਤ ਸਿੰਘ ਕਪੂਰਥਲਾ ਪੁਲਿਸ ਵਿੱਚ ਸੀਆਈਏ ਦਾ ਇੰਸਪੈਕਟਰ ਸੀ। ਸਪੈਸ਼ਲ ਟਾਸਕ ਫੋਰਸ ਨੂੰ 2017 ‘ਚ ਉਸ ਦੇ ਘਰੋਂ ਏ.ਕੇ.-47 ਵੀ ਮਿਲੀ ਸੀ। ਇਸ ਤੋਂ ਇਲਾਵਾ ਉਸ ਕੋਲੋਂ 4 ਕਿਲੋ ਹੈਰੋਇਨ, 3 ਕਿਲੋ ਸਮੈਕ ਅਤੇ ਵਿਦੇਸ਼ੀ ਹਥਿਆਰ ਵੀ ਬਰਾਮਦ ਹੋਏ ਹਨ। ਉਸ ਦੇ ਨਾਲ ਕਈ ਹੋਰ ਪੁਲਿਸ ਅਧਿਕਾਰੀ ਵੀ ਸ਼ਾਮਲ ਸਨ।

 

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014819