ਚੜ੍ਹਦਾ ਪੰਜਾਬ

August 14, 2022 11:18 AM

ਮੰਤਰੀ ਮੰਡਲ ਵੱਲੋਂ ਵਿਜੀਲੈਂਸ ਕਮਿਸ਼ਨ ਵਿੱਚ ਸਹਿਯੋਗੀ ਸਟਾਫ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਪ੍ਰਵਾਨਗੀ

ਚੰਡੀਗੜ੍ਹ :        ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਦਿਆਂ ਮੰਤਰੀ ਮੰਡਲ ਨੇ ਸੋਮਵਾਰ ਨੂੰ ਕਮਿਸ਼ਨ ਵਿੱਚ ਵੱਖ-ਵੱਖ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਨਾਂ ਅਸਾਮੀਆਂ ਵਿੱਚ ਰਜਿਸਟਰਾਰ, ਜੁਆਇੰਟ ਰਜਿਸਟਰਾਰ, ਅੰਡਰ ਸੈਕਟਰੀ, ਸੁਪਰਡੈਂਟ, ਪ੍ਰਾਈਵੇਟ ਸੈਕਟਰੀ, ਰੀਡਰ, ਜੂਨੀਅਰ ਸਕੇਲ ਸਟੈਨੋਗ੍ਰਾਫਰ/ਸਟੈਨੋ-ਟਾਈਪਿਸਟ ਅਤੇ ਸਟੈਨੋ-ਟਾਈਪਿਸਟ ਦੀ ਇੱਕ-ਇੱਕ ਅਸਾਮੀ ਅਤੇ ਸੀਨੀਅਰ ਸਹਾਇਕ, ਕਲਰਕ ਅਤੇ ਕਲਰਕ-ਕਮ-ਡਾਟਾ ਐਂਟਰੀ ਆਪਰੇਟਰ ਦੀਆਂ ਦੋ-ਦੋ ਅਸਾਮੀਆਂ ਤੋਂ ਇਲਾਵਾ ਤਿੰਨ ਅਸਾਮੀਆਂ ਨਿੱਜੀ ਸਹਾਇਕ ਦੀਆਂ ਸ਼ਾਮਲ ਹਨ।

ਇਸ ਸਟਾਫ ਨੂੰ ਸਟੇਟ ਮੁੱਖ ਵਿਜੀਲੈਂਸ ਕਮਿਸ਼ਨਰ ਦੇ ਕਾਰਜਕਾਲ ਦੀ ਸਮਾਂ-ਸੀਮਾ ਅਨੁਸਾਰ ਮੁੜ-ਭਰਤੀ ਦੇ ਆਧਾਰ ’ਤੇ ਨਿਯੁਕਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸੁਪਰ ਸਪੈਸ਼ਲਿਟੀ ਡਾਕਟਰਾਂ ਦੀਆਂ ਤਰੱਕੀ ਕੋਟੇ ਦੀਆਂ 80 ਖਾਲੀ ਅਸਾਮੀਆਂ ਭਰਨ ਦਾ ਫੈਸਲਾ : ਪੜ੍ਹੋ ਪੂਰੀ ਖ਼ਬਰ

ਸੂਬੇ ਦੀ ਮੌਜੂਦਾ ਭਿ੍ਰਸਟਾਚਾਰ ਰੋਕੂ ਏਜੰਸੀ ਵਿਜੀਲੈਂਸ ਬਿਊਰੋ ਤੋਂ ਇਲਾਵਾ ਭਿ੍ਰਸ਼ਟਾਚਾਰ ਨਾਲ ਨਜਿੱਠਣ ਲਈ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਦਾ ਗਠਨ ਪੰਜਾਬ ਸਟੇਟ ਵਿਜੀਲੈਂਸ ਕਮਿਸ਼ਨ ਐਕਟ, 2020 ਅਧੀਨ ਕੀਤਾ ਗਿਆ। ਵਿਜੀਲੈਂਸ ਬਿਊਰੋ ਅਤੇ ਸੂਬਾ ਸਰਕਾਰ ਦੇ ਸਾਰੇ ਵਿਭਾਗਾਂ ਦੇ ਕੰਮਕਾਜ ਉਤੇ ਵਧੇਰੇ ਪ੍ਰਭਾਵਸ਼ਾਲੀ ਨਿਗਰਾਨੀ ਰੱਖਣ ਲਈ ਇੱਕ ਸੁਤੰਤਰ ਸੰਸਥਾ ਦੀ ਸਥਾਪਨਾ ਦੀ ਜ਼ਰੂਰਤ ਮਹਿਸੂਸ ਕੀਤੀ ਗਈ ਸੀ।

ਐਕਟ ਦੀਆਂ ਵਿਵਸਥਾਵਾਂ ਤਹਿਤ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾ ਮੁਕਤ) ਨੂੰ ਸਟੇਟ ਚੀਫ ਵਿਜੀਲੈਂਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਅਤੇ ਉਨਾਂ ਨੇ 4 ਅਪਰੈਲ, 2021 ਨੂੰ ਕਾਰਜਭਾਰ ਸੰਭਾਲਿਆ।

ਇਹ ਵੀ ਪੜ੍ਹੋ : ਮੰਤਰੀ ਮੰਡਲ ਵੱਲੋਂ ਭਰਤੀ ਚ ਤੇਜੀ ਲਿਆਉਣ ਲਈ ਪੰਜ ਵਿਭਾਗਾਂ ਦੇ ਸੇਵਾ ਨਿਯਮਾਂ ਚ ਸੋਧ ਨੂੰ ਪ੍ਰਵਾਨਗੀ

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014806