ਓਟਾਵਾ : ਕੁਝ ਦਿਨ ਪਹਿਲਾਂ ਅਮਰੀਕਾ ਦੇ ਇੱਕ ਸਕੂਲ ਵਿੱਚ ਗੋਲੀਬਾਰੀ ਹੋਈ ਸੀ, ਜਿਸ ਵਿੱਚ 21 ਵਿਅਕਤੀਆਂ ਦੀ ਮੌਤ ਹੋ ਗਈ ਸੀ। ਵੈਸੇ ਵੀ ਅਮਰੀਕਾ ਤੇ ਕੈਨੇਡਾ ਵਿੱਚ ਗੋਲੀਬਾਰੀ ਹੋਣੀ ਆਮ ਵਰਤਾਰਾ ਬਣਿਆ ਹੋਇਆ ਹੈ ਜਿਸਦੇ ਮੱਦੇਨਜਰ ਕੈਨੇਡਾ ਦੇ ਪੀਐਮ ਟਰੂਡੋ ਨੇ ਇਹ ਫੈਸਲਾ ਲੈਣ ਦਾ ਐਲਾਨ ਕੀਤਾ ਹੈ।
ਦਰਅਸਲ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਦੇਸ਼ ਵਿੱਚ ਹੈਂਡਗੰਨ ਦੀ ਵਿਕਰੀ ਅਤੇ ਖਰੀਦ ‘ਤੇ ਪਾਬੰਦੀ ਦਾ ਐਲਾਨ ਕੀਤਾ। ਟਰੂਡੋ ਨੇ ਕਿਹਾ ਕਿ ਅਸੀਂ ਹੈਂਡਗੰਨ ਮਾਰਕੀਟ ਨੂੰ ਸੀਮਤ ਕਰ ਰਹੇ ਹਾਂ। ਇਹ ਫੈਸਲਾ ਕੈਨੇਡਾ ਵਿੱਚ ਹੈਂਡਗੰਨਾਂ ਦੀ ਦਰਾਮਦ ਅਤੇ ਵਿਕਰੀ ‘ਤੇ ਪ੍ਰਭਾਵੀ ਤੌਰ ‘ਤੇ ਪਾਬੰਦੀ ਲਗਾ ਦੇਵੇਗਾ।
