ਚੜ੍ਹਦਾ ਪੰਜਾਬ

August 14, 2022 12:37 PM

ਮੁੱਖ ਮੰਤਰੀ ਮਾਨ ਦਾ ਚੰਡੀਗੜ੍ਹ ‘ਚ ‘ਜਨਤਾ ਦਰਬਾਰ’ ਅੱਜ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ‘ਚ ਜਨਤਾ ਦਰਬਾਰ ਕਰਨਗੇ। ਉਹ ਪੰਜਾਬ ਭਵਨ ਵਿੱਚ 11 ਵਜੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਨਗੇ। ਇਸ ਮੌਕੇ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ‘ਆਪ’ ਸਰਕਾਰ ਇਸ ਜਨਤਾ ਦਰਬਾਰ ਰਾਹੀਂ ਮੌਕੇ ‘ਤੇ ਹੀ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰੇਗੀ। ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਦੇ ਮਕਸਦ ਨਾਲ ਇਹ ਪਹਿਲ ਕੀਤੀ ਜਾ ਰਹੀ ਹੈ।

ਸਰਕਾਰ ਬਣੀ ਤੋਂ 2 ਮਹੀਨੇ ਬਾਅਦ ਇਹ ਸੂਬਾ ਪੱਧਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਹ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਇਆ। ਇਹ ਪਹਿਲ ਵਿਸ਼ੇਸ਼ ਤੌਰ ‘ਤੇ ਦੋ ਮਹੀਨੇ ਪੂਰੇ ਹੋਣ ਦੇ ਮੌਕੇ ‘ਤੇ ਕੀਤੀ ਗਈ ਹੈ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014807