ਚੰਡੀਗੜ : ਕੋਵਿਡ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਵੱਲੋਂ ਲੜੀ ਜਾ ਰਹੀ ਜੰਗ ਨੂੰ ਹੋਰ ਤਕੜਾ ਕਰਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਤੇ ਪਟਿਆਲਾ ਵਿਖੇ ਸੁਪਰ ਸਪੈਸ਼ਲਿਟੀ ਡਾਕਟਰਾਂ ਦੀਆਂ ਤਰੱਕੀ ਕੋਟੇ ਦੀਆਂ ਖਾਲੀ ਅਸਾਮੀਆਂ ਨੂੰ ਸਿੱਧੀ ਭਰਤੀ ਦੇ ਕੋਟੇ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਜਿਸ ਤਹਿਤ ਇਨਾਂ ਕਾਲਜਾਂ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਜਿਹੀਆਂ 80 ਅਸਾਮੀਆਂ ਨੂੰ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਹ ਸਾਰੀਆਂ ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਘੇਰੇ ਵਿੱਚੋਂ ਕੱਢ ਕੇ ਡਾ.ਕੇ.ਕੇ.ਤਲਵਾੜ ਕਮੇਟੀ ਰਾਹੀਂ ਭਰਨ ਦਾ ਵੀ ਫੈਸਲਾ ਕੀਤਾ ਗਿਆ।
ਇਹ ਫੈਸਲਾ ਕੋਵਿਡ-19 ਮਹਾਂਮਾਰੀ ਦੀ ਤੀਜੀ ਲਹਿਰ ਦੀ ਸੰਭਾਵਨਾ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਣ ਤੋਂ ਇਲਾਵਾ ਲੋਕਾਂ ਨੂੰ ਹੋਰ ਸੁਪਰ ਸਪੈਸ਼ਲਿਟੀ ਸਿਹਤ ਸੇਵਾਵਾਂ ਦੇਣ ਵਿੱਚ ਕਾਰਗਾਰ ਸਾਬਤ ਹੋਵੇਗਾ।
ਇਹ ਵੀ ਪੜ੍ਹੋ : ਮੰਤਰੀ ਮੰਡਲ ਵੱਲੋਂ ਭਰਤੀ ਚ ਤੇਜੀ ਲਿਆਉਣ ਲਈ ਪੰਜ ਵਿਭਾਗਾਂ ਦੇ ਸੇਵਾ ਨਿਯਮਾਂ ਚ ਸੋਧ ਨੂੰ ਪ੍ਰਵਾਨਗੀ
