ਚੜ੍ਹਦਾ ਪੰਜਾਬ ਬਿਊਰੋ / ਐਸ.ਏ.ਐਸ ਨਗਰ : ਸਾਹਿਤ ਦੇ ਖੇਤਰ ਵਿਚ ਇਕ ਨਵੇਕਲੀ ਮਿਸਾਲ ਪੈਦਾ ਕਰਦਿਆਂ ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਤਿੰਨ ਪੀੜ੍ਹੀਆਂ ਦੀਆਂ ਤਿੰਨ ਪੁਸਤਕਾਂ ਦਾ ਲੋਕ-ਅਰਪਣ 21 ਅਗਸਤ 2021, ਦਿਨ ਸ਼ਨੀਚਰਵਾਰ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਸੈਕਟਰ-16 (ਰੋਜ਼ ਗਾਰਡਨ), ਚੰਡੀਗੜ੍ਹ ਵਿਖੇ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਗਮਾਡਾ ਵੱਲੋਂ ਐਲ.ਓ.ਆਈ ਅਤੇ ਅਲਾਟਮੈਂਟਾਂ ਦੀ ਦੇਰੀ ਨੂੰ ਲੈ ਕੇ ਐੱਮ.ਪੀ ਤਿਵਾੜੀ ਨੂੰ ਮਿਲਿਆ ਵਫ਼ਦ
ਇਨ੍ਹਾਂ ਪੁਸਤਕਾਂ ਵਿਚ ਸ੍ਰੀ ਰਿਪੁਦਮਨ ਸਿੰਘ ਰੂਪ ਦਾ ਕਹਾਣੀ ਸੰਗ੍ਰਹਿ ‘ਪਹੁ ਫੁਟਾਲੇ ਤੱਕ’ ੳੇਨਾਂ ਦੇ ਪੁੱਤਰ ਨਾਟਕਕਾਰ ਤੇ ਨਾਟ-ਨਿਰਦੇਸ਼ਕ ਸੰਜੀਵਨ ਸਿੰਘ ਦੀ ਨਾਟ-ਪੁਸਤਕ ‘ਦਫਤਰ’ ਅਤੇ ਸ੍ਰੀ ਰੂਪ ਦੀ ਪੋਤਰੀ ਰਿੱਤੂ ਰਾਗ ਦਾ ਕਵਿ-ਸੰਗ੍ਰਹਿ ‘ਯੂ ਐਂਡ ਆਈ’ ਸ਼ਾਮਿਲ ਹਨ।ਜ਼ਿਕਰਯੋਗ ਹੈ ਕਿ ਸ੍ਰੀ ਰੂਪ ਲੋਕ-ਕਵੀ ਗਿਆਨੀ ਈਸ਼ਰ ਸਿੰਘ ਦਰਦ ਦੇ ਪੁੱਤਰ ਤੇ ਸ਼੍ਰੋਮਣੀ ਸਾਹਿਤਕਾਰ ਸੰਤੋਖ ਸਿੰਘ ਧੀਰ ਦੇ ਛੋਟੇ ਭਰਾ ਹਨ।
ਇਹ ਵੀ ਪੜ੍ਹੋ : ਮੰਤਰੀ ਮੰਡਲ ਵੱਲੋਂ ਵਿਜੀਲੈਂਸ ਕਮਿਸ਼ਨ ਵਿੱਚ ਸਹਿਯੋਗੀ ਸਟਾਫ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਪ੍ਰਵਾਨਗੀ
ਉਪਰੋਕਤ ਜਾਣਕਾਰੀ ਦਿੰਦੇ ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਅਤੇ ਜਨਰਲ ਸੱਕਤਰ ਦੀਪਕ ਚਨਾਰਥਲ, ਜਨਰਲ ਸੱਕਤਰ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਸ਼੍ਰੀ ਸੁਰਿੰਦਰ ਸਿੰਘ ਤੇਜ ਸਾਬਕਾ (ਮੁੱਖ ਸੰਪਾਦਕ ਪੰਜਾਬੀ ਟ੍ਰਿਬਊਨ) ਕਰਨਗੇ।ਅਤੇ ਪੁਸਤਕਾਂ ਬਾਰੇ ਰਾਏ ਡਾ. ਸੁਖਦੇਵ ਸਿੰਘ ਸਿਰਸਾ (ਜਨਰਲ ਸਕੱਤਰ, ਕੇਂਦਰੀ ਪੰਜਾਬੀ ਲੇਖਕ ਸਭਾ) ਡਾ. ਕੁਲਦੀਪ ਸਿੰਘ ਦੀਪ (ਨਾਟਕਕਾਰ ਤੇ ਅਲੋਚਕ), ਡਾ. ਭੀਮਇੰਦਰ ਮੁੱਖੀ, (ਪੰਜਾਬੀ ਸਾਹਿਤ ਅਧਿਐਨ ਵਿਭਾਗ, ਪੰਜਾਬੀ ਯੂਨੀਵਿਰਸਟੀ, ਪਟਿਆਲਾ) ਪੇਸ਼ ਕਰਨਗੇ।
ਇਹ ਵੀ ਪੜ੍ਹੋ : ਮੰਤਰੀ ਮੰਡਲ ਵੱਲੋਂ ਭਰਤੀ ਚ ਤੇਜੀ ਲਿਆਉਣ ਲਈ ਪੰਜ ਵਿਭਾਗਾਂ ਦੇ ਸੇਵਾ ਨਿਯਮਾਂ ਚ ਸੋਧ ਨੂੰ ਪ੍ਰਵਾਨਗੀ
