ਅੰਮ੍ਰਿਤਸਰ: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚੋਤਾਣ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਨਾਰਾਜ਼ ਨਵਜੋਤ ਸਿੰਘ ਸਿੱਧੂ ਨੂੰ ਸੂਬੇ ਦੀ ਕਮਾਂਡ ਸੌਂਪਣ ਤੋਂ ਬਾਅਦ ਅਜਿਹਾ ਲੱਗ ਰਿਹਾ ਸੀ ਕਿ ਹੁਣ ਇਹ ਵਿਵਾਦ ਖਤਮ ਹੋ ਜਾਵੇਗਾ, ਪਰ ਲੜਾਈ ਦਾ ਦੌਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਓਹਨਾ ਨੇ ਧਮਕੀ ਦਿੱਤੀ ਹੈ ਕਿ ਜੇਕਰ ਹਾਈਕਮਾਂਡ ਨੇ ਉਸ ਨੂੰ ਫੈਸਲੇ ਲੈਣ ਦੀ ਖੁੱਲ੍ਹ ਨਹੀਂ ਦਿੱਤੀ ਤਾਂ ਉਹ ਇੱਟ ਨਾਲ ਇੱਟ ਖੜਕਾ ਦੇਵੇਗਾ। ਓਹਨਾ ਕਿਹਾ ਕਿ ਮੈਂ ਨਾ ਤਾਂ ਸਹੁੰ ਖਾਂਦਾ ਹਾਂ, ਨਾ ਹੀ ਦਾਅਵਾ ਕਰਦਾ ਹਾਂ, ਮੈਂ ਸਿਰਫ ਵਚਨ ਦਿੰਦਾ ਹਾਂ.
