ਚੜ੍ਹਦਾ ਪੰਜਾਬ

August 14, 2022 11:49 AM

ਹੁਣ ਪੰਜਾਬ ਦੇ 10 ਸ਼ਹਿਰਾਂ ਤੋਂ ਸਰਕਾਰੀ ਵੋਲਵੋ ਬੱਸਾਂ ਜਾਣਗੀਆਂ ਦਿੱਲੀ ਏਅਰਪੋਰਟ ਤਕ

ਸਾਰੇ ਡਿਪੂਆਂ ਦੀ ਵੋਲਵੋ ਤਿਆਰ ਕਰਨ ਦੇ ਹੁਕਮ ਦਿੱਤੇ

ਚੰਡੀਗੜ੍ਹ : ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ ਹੈ। ਜਲਦ ਹੀ ਪੰਜਾਬ ਤੋਂ ਏਅਰਪੋਰਟ ਤੱਕ ਸਰਕਾਰੀ ਬੱਸਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਇਸ ਲਈ ਸਾਰੇ ਡਿਪੂਆਂ ਨੂੰ ਆਪਣੀਆਂ ਵੋਲਵੋ ਬੱਸਾਂ ਤਿਆਰ ਕਰਨ ਲਈ ਕਿਹਾ ਗਿਆ ਹੈ।

ਡਿਪੂ ਪ੍ਰਬੰਧਕਾਂ ਨੂੰ ਵੋਲਵੋ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ। ਦਰਅਸਲ ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਸਰਕਾਰੀ ਬੱਸਾਂ ‘ਤੇ ਲੰਬੇ ਸਮੇਂ ਤੋਂ ਪਾਬੰਦੀ ਲੱਗੀ ਹੋਈ ਹੈ। ਹਾਲਾਂਕਿ ਹੁਣ ਦਿੱਲੀ ਅਤੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਧਿਕਾਰੀਆਂ ਦੀ ਬੈਠਕ ‘ਚ ਇਸ ‘ਤੇ ਸਹਿਮਤੀ ਬਣ ਗਈ ਹੈ।

10 ਸ਼ਹਿਰਾਂ ਤੋਂ ਚੱਲਣਗੀਆਂ ਬੱਸਾਂ

ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ 10 ਸ਼ਹਿਰਾਂ ਤੋਂ ਬੱਸਾਂ ਚਲਾਉਣ ਦੀ ਤਿਆਰੀ ਹੈ। ਇਨ੍ਹਾਂ ਵਿੱਚ ਚੰਡੀਗੜ੍ਹ, ਰੋਪੜ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਅੰਮ੍ਰਿਤਸਰ, ਪਠਾਨਕੋਟ, ਮੋਗਾ, ਮੁਕਤਸਰ ਅਤੇ ਨਵਾਂਸ਼ਹਿਰ ਸ਼ਾਮਲ ਹਨ। ਇਹ ਉਹ ਸਾਰੇ ਖੇਤਰ ਹਨ ਜਿਥੋ ਦੇ ਲੋਕ ਲੋਕ ਵਿਦੇਸ਼ਾਂ ਵਿੱਚ ਰਹਿੰਦੇ ਹਨ। ਸਾਰੇ ਵੱਡੇ ਸ਼ਹਿਰਾਂ ਨੂੰ ਕਵਰ ਕੀਤਾ ਜਾਵੇਗਾ ਤਾਂ ਜੋ ਪ੍ਰਵਾਸੀ ਭਾਰਤੀ ਪਰਿਵਾਰਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ।

ਉਡਾਣ ਦੇ ਹਿਸਾਬ ਨਾਲ ਟਾਈਮ ਟੇਬਲ ਬਣਾਇਆ ਜਾਵੇਗਾ

ਟਰਾਂਸਪੋਰਟ ਵਿਭਾਗ ਨੇ ਬੱਸਾਂ ਦਾ ਟਾਈਮ ਟੇਬਲ ਵੀ ਤਿਆਰ ਕਰਨ ਲਈ ਕਿਹਾ ਹੈ। ਇਸ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਜਦੋਂ ਫਲਾਈਟ ਆਵੇ ਤਾਂ ਬੱਸਾਂ ਉਸੇ ਸਮੇਂ ਹੀ ਆਉਣੀਆਂ-ਜਾਣੀਆਂ ਚਾਹੀਦੀਆਂ ਹਨ ਤਾਂ ਜੋ ਬੱਸਾਂ ਬੇਲੋੜੀ ਨਾ ਖੜ੍ਹੀਆਂ ਹੋਣ ਜਾਂ ਖਾਲੀ ਨਾ ਆਉਣ।

ਸਾਧਾਰਨ ਕਿਰਾਇਆ ਇੱਕੋ ਜਿਹਾ ਹੋਵੇਗਾ ?

ਟਰਾਂਸਪੋਰਟ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਬੱਸਾਂ ਦਾ ਕਿਰਾਇਆ ਸਟੇਜ ਕੈਰੇਜ਼ ਦੇ ਹਿਸਾਬ ਨਾਲ ਹੋਵੇਗਾ। ਇਸ ਵੇਲੇ ਬਾਦਲ ਪਰਿਵਾਰ ਦੀਆਂ ਇੰਡੋ-ਕੈਨੇਡੀਅਨ ਟਰਾਂਸਪੋਰਟ ਦੀਆਂ ਬੱਸਾਂ ਦਿੱਲੀ ਹਵਾਈ ਅੱਡੇ ਤੱਕ ਚੱਲਦੀਆਂ ਹਨ। ਜਿਸ ਦਾ ਕਿਰਾਇਆ ਕਈ ਗੁਣਾ ਵੱਧ ਹੈ। ਸਰਕਾਰੀ ਵੋਲਵੋ ਚੱਲਣ ਨਾਲ ਮੁਸਾਫਰਾਂ ਦੀ ਲੁੱਟ ਵੀ ਰੁਕੇਗੀ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014806