ਚੜ੍ਹਦਾ ਪੰਜਾਬ

August 11, 2022 2:38 AM

ਝੋਨੇ ਦੇ ਸੀਜ਼ਨ ਦੌਰਾਨ ਕਿਸੇ ਅਧਿਕਾਰੀ ਦੀ ਬਦਲੀ ਨਹੀਂ ਕੀਤੀ ਜਾ ਸਕੇਗੀ

ਚੰਡੀਗੜ੍ਹ: ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਝੋਨੇ ਲਈ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣਾ ਸਰਕਾਰ ਲਈ ਸਭ ਤੋਂ ਵੱਡੀ ਚੁਣੌਤੀ ਹੈ। ਇਸ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਤੇ ਬਦਲੀਆਂ ’ਤੇ ਪਾਬੰਦੀ ਲਾ ਦਿੱਤੀ ਗਈ ਹੈ।

ਇਸ ਸਬੰਧੀ ਕਾਰਪੋਰੇਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਇਹ ਹੁਕਮ ਤੁਰੰਤ ਲਾਗੂ ਕਰ ਦਿੱਤੇ ਗਏ ਹਨ। ਪੱਤਰ ਵਿੱਚ ਦੱਸਿਆ ਗਿਆ ਹੈ ਕਿ ਇਹ ਪ੍ਰਬੰਧਕੀ ਆਧਾਰ ’ਤੇ ਹੋਣ ਵਾਲੇ ਹੁਕਮਾਂ ਉਤੇ ਲਾਗੂ ਨਹੀਂ ਹੋਵੇਗਾ। ਝੋਨੇ ਦੇ ਸੀਜ਼ਨ ਦੌਰਾਨ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਅਧਿਕਾਰੀ ਤੇ ਕਰਮਚਾਰੀ ਜਿੱਥੇ ਤਾਇਨਾਤ ਹਨ ਤੇ ਉਥੋਂ ਦੇ ਇਲਾਕੇ ਦੀਆਂ ਬਿਜਲੀ ਤਕਲੀਫ਼ਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ।

Leave a Reply

Your email address will not be published.

Related Posts

ਚੋਟੀ ਦੀਆਂ ਖ਼ਬਰਾਂ

014792