ਐਸ.ਏ.ਐਸ. ਨਗਰ : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਕਿਸਾਨ ਬੀਬੀਆਂ ਦੇ ਸੈਲਫ ਹੈਲਪ ਗਰੁੱਪ ਦੀ ਸਿਖਲਾਈ ਦਿੱਤੀ
ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੰਗ ਪੱਤਰ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਇਹ ਹੁਕਮ ਮਿਤੀ 26 ਸਤੰਬਰ 2021 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਕਿਰਾਏਦਾਰ, ਨੌਕਰ, ਪੇਇੰਗ ਗੈਸਟ ਦਾ ਪੂਰਾ ਵੇਰਵਾ ਥਾਣੇ/ ਚੌਂਕੀ ਵਿੱਚ ਦਰਜ ਕਰਵਾਉਣ ਦੇ ਹੁਕਮ
