ਮੋਹਾਲੀ : ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਚੰਡੀਗੜ ਤੋਂ ਹਲਕਾ ਲੁਧਿਆਣਾ ਵਿੱਖੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਨ ਜਾਂਦੇ ਹੋਏ ਮੋਹਾਲੀ ਵਿੱਖੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ , ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ |
ਇਸ ਮੌਕੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਹਾਜ਼ਰ ਭਾਰੀ ਇਕੱਠ ਵਿੱਚ ਪੂਰਾ ਜੋਸ਼,ਉਤਸ਼ਾਹ ਅਤੇ ਚਿਹਰਿਆਂ ਤੇ ਇੱਕ ਵੱਖਰੀ ਹੀ ਖੁਸ਼ੀ ਦੇਖਣ ਨੂੰ ਮਿਲੀ ਇਸ ਮੌਕੇ ਰਾਜਾ ਵੜਿੰਗ ਦਾ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਵਲੋਂ ਫੁੱਲਾਂ ਦੇ ਹਾਰ ਪਾ ਕੇ ਅਤੇ ਫੁੱਲਾਂ ਦੀ ਵਰਖ਼ਾਂ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ|
ਇਸ ਮੌਕੇ ਪ੍ਰਧਾਨ ਰਾਜਾ ਵੜਿੰਗ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਲੋਕਤੰਤਰ ਦੀ ਰੱਖਿਆ ਅਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ , ਪੰਜਾਬ ਵਿੱਚ ਮੌਜੂਦਾ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਇਸ ਸਮੇਂ ਲੋਕਤੰਤਰ ਦਾ ਸਭ ਤੋਂ ਜ਼ਿਆਦਾ ਘਾਣ ਕੀਤਾ ਗਿਆ ਹੈ ਅਤੇ ਹੁਣ ਆਪ ਸਾਰਿਆਂ ਨੇ ਮੇਰੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਲੋਕਤੰਤਰ ਦੀ ਰੱਖਿਆ ਲਈ ਲੜੀ ਜਾ ਰਹੀ ਇਸ ਲੜਾਈ ਵਿੱਚ ਮੇਰਾ ਪੂਰਾ ਸਾਥ ਦੇਣਾ ਹੈ |
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਜਿੰਨੇ ਭੀ ਦਲ ਬਦਲੂ ਹਨ ,ਸਾਰਿਆਂ ਨੂੰ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਕੇ ਮੂੰਹ ਤੋੜ ਜਵਾਬ ਦਿਆਂਗੇ ਅਤੇ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਤੇ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ|
ਇਸ ਮੌਕੇ ਸਾਬਕਾ ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ , ਮੇਅਰ ਅਮਰਜੀਤ ਸਿੰਘ ਜਿੱਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ , ਹਰਸਿਮਰਨ ਸਿੰਘ ਬਾਬਾ ਸੰਧੂ ,ਮਨਜੀਤ ਸਿੰਘ ਝਲਬੂਟੀ, ਰਵਿੰਦਰ ਸਿੰਘ ਰੰਗੀ,ਹਰਿੰਦਰ ਸਿੰਘ ਕਿੰਗੜਾ,ਚੌਧਰੀ ਗੁਰਮੇਲ ਸਿੰਘ ,ਪ੍ਰਮੋਦ ਮਿੱਤਰਾ MC ,ਰਾਜੇਸ਼ ਰਾਠੌਰ ਟਿੰਕੂ ਆਨੰਦ ,ਅਸ਼ੋਕ ਕੁੰਡਲ ,ਰਾਜੇਸ਼ ਰਿੰਕੂ, ਗੁਰਮੀਤ ਸਿੰਘ (ਬੈਕਵਰਡ ਸੈੱਲ),ਕੰਵਰਪਾਲ ਬੰਨੀ ,ਗੁਰਚਰਨ ਸਿੰਘ ਭਵਰਾ ,ਲਖਵੀਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ,ਵਰਕਰ ਅਤੇ ਸਮਰਥਕ ਮੌਜੂਦ ਸਨ I