Follow us

26/07/2026 5:57 am

Search
Close this search box.
Home » News In Punjabi » ਚੰਡੀਗੜ੍ਹ » ਸਾਬਕਾ ਮੁੱਖ ਮੰਤਰੀ ਚੰਨੀ ਤੋਂ ਮੰਗੀ 2 ਕਰੋੜ ਦੀ ਫਿਰੌਤੀ

ਸਾਬਕਾ ਮੁੱਖ ਮੰਤਰੀ ਚੰਨੀ ਤੋਂ ਮੰਗੀ 2 ਕਰੋੜ ਦੀ ਫਿਰੌਤੀ 

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀਂ ਆਪਣੇ ਨਿੱਜੀ ਰਿਹਾਇਸ਼ ਮੋਰਿੰਡਾ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਕਾਂਗਰਸ ਪਾਰਟੀ ਨਾਲ ਸੰਬੰਧ ਰੱਖਦੇ ਸਰਪੰਚਾਂ ਦੀ ਮੀਟਿੰਗ ਕੀਤੀ ਗਈ, ਇਸ ਮੀਟਿੰਗ ਦੌਰਾਨ ਉਹਨਾਂ ਵੱਲੋਂ ਕਿਹਾ ਗਿਆ ਕਿ ਮੇਰੇ ਤੋਂ ਮੰਗੀ 2 ਕਰੋੜ ਦੀ ਫਿਰੌਤੀ  ਗੈਂਗਸਟਰਾਂ ਨੇ, ਪਰ ਹਾਲੇ ਤੱਕ ਕੋਈ ਕਰਵਾਈ ਨਹੀ ਹੋਈ.

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੂੰ ਇੱਕ ਫੋਨ ਆਉਂਦਾ ਹੈ ਜਿਸ ਵਿੱਚ ਉਨਾਂ ਤੋਂ ਦੋ ਕਰੋੜ ਰੁਪਏ ਫਿਰੌਤੀ ਦੀ ਮੰਗ ਕੀਤੀ ਜਾਂਦੀ ਹੈ। ਜਿਸ ਤੋਂ ਬਾਅਦ ਉਨਾਂ ਵੱਲੋਂ ਇਹ ਜਾਣਕਾਰੀ ਪੁਲਿਸ ਵਿਭਾਗ ਨੂੰ ਦੇ ਦਿੱਤੀ ਗਈ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਇਸ ਦੀ ਜਾਣਕਾਰੀ ਡੀਜੀ ਪੰਜਾਬ ਨੂੰ ਅਤੇ ਡੀ ਆਈ ਜੀ ਨੂੰ ਉਸ ਵਾਰਤਾਲਾਪ ਦੇ ਸਕਰੀਨ ਸ਼ੋਟ ਭੇਜ ਦਿੱਤੇ ਸਨ ਲੇਕਿਨ ਇਹਨੇ ਵੱਲੋ ਅੱਜ ਤੱਕ ਇਹ ਨਹੀਂ ਪੁੱਛਿਆ ਗਿਆ ਕਿ ਕਿ ਗਲਬਾਤ ਹੈ। 

ਹਾਲਾਂਕਿ ਜਿਨਾਂ ਵੱਲੋਂ ਮੈਨੂੰ ਫੋਨ ਕੀਤੇ ਜਾ ਰਹੇ ਸੀ ਓਹਨਾ ਨੇ ਮੇਰੇ ਤੋ 2 ਕਰੋੜ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ ਉਨਾਂ ਵੱਲੋਂ ਉਸੇ ਦਿਨ ਦੋ ਤੋਂ ਤਿੰਨ ਵਾਰ ਮੈਨੂੰ ਫੋਨ ਆਇਆ ਅਤੇ ਮੈਂ ਉਹਨਾਂ ਨੂੰ ਸਮਝਾਇਆ ਕਿ ਮੇਰੇ ਕੋਲੋਂ ਤੁਹਾਨੂੰ ਕੁਝ ਨਹੀਂ ਮਿਲੇਗਾ ਤੁਸੀਂ ਗਲਤ ਜਗ੍ਹਾ ਦੇ ਉੱਤੇ ਪੰਗੇ ਲੈ ਰਹੇ ਹੋ ਇਸ ਨਾਲ ਤੁਹਾਡਾ ਨੁਕਸਾਨ ਹੋਵੇਗਾ।

ਇਸ ਮੌਕੇ ਸਾਬਕਾ ਮੁੱਖ ਮੰਤਰੀ ਵੱਲੋਂ ਪੁਲਿਸ ਉੱਤੇ ਸਵਾਲ ਚੁੱਕੇ ਗਏ ਕਿ ਪੁਲਿਸ ਕੀ ਕਰ ਰਹੀ ਹੈ ਉਹਨਾਂ ਨੇ ਕਿਹਾ ਕਿ ਜਦ ਸੂਬੇ ਦੇ ਸਾਬਕਾ ਮੁੱਖ ਮੰਤਰੀ ਨੂੰ ਧਮਕੀ ਮਿਲ ਰਹੀ ਹੈ ਤਾਂ ਆਮ ਬੰਦੇ ਦਾ ਕੀ ਹਾਲ ਹੋਵੇਗਾ। ਸਾਬਕਾ ਮੁੱਖ ਮੰਤਰੀ ਵੱਲੋਂ ਫਿਲਹਾਲ ਇਹ ਨਹੀਂ ਦੱਸਿਆ ਗਿਆ ਹੈ ਕਿ ਇਹ ਧਮਕੀ ਕਿਸ ਵੱਲੋਂ ਉਹਨਾਂ ਨੂੰ ਦਿੱਤੀ ਗਈ ਤੇ ਕਿਸ ਨਾਲ ਉਹਨਾਂ ਦੀ ਗੱਲਬਾਤ ਹੋਈ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal