Follow us

26/07/2026 4:43 am

Search
Close this search box.
Home » News In Punjabi » ਚੰਡੀਗੜ੍ਹ » 16 ਅਤੇ 22 ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ : ਪੜ੍ਹੋ ਹੁਣ ਕੱਦੋਂ

16 ਅਤੇ 22 ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ : ਪੜ੍ਹੋ ਹੁਣ  ਕੱਦੋਂ

ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 29 ਨੂੰ ਅਤੇ ਫਿਰੋਜ਼ਪੁਰ ਵਿਖੇ 27 ਫ਼ਰਵਰੀ ਨੂੰ ਹੋਵੇਗੀ ਐਨ.ਆਰ.ਆਈ ਮਿਲਣੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ :

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਬਦਲਾਅ ਕੀਤਾ ਗਿਆ ਹੈ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਆਰ.ਆਈ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 16 ਫ਼ਰਵਰੀ ਦੀ ਥਾਂ 29 ਫ਼ਰਵਰੀ ਨੂੰ ਅਤੇ ਫਿਰੋਜ਼ਪੁਰ ਵਿਖੇ 22 ਫ਼ਰਵਰੀ ਦੀ ਥਾਂ 27 ਫ਼ਰਵਰੀ ਨੂੰ ਐਨ.ਆਰ.ਆਈ. ਮਿਲਣੀ ਆਯੋਜਿਤ ਕੀਤੀ ਜਾਵੇਗੀ।

ਸ. ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 3 ਫ਼ਰਵਰੀ ਅਤੇ 9 ਫ਼ਰਵਰੀ ਨੂੰ ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਐਨ.ਆਰ.ਆਈ ਮਿਲਣੀਆਂ ਕਰਵਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮਿਲਣੀ ਪ੍ਰੋਗਰਾਮ ਮੌਕੇ ਪ੍ਰਾਪਤ ਸ਼ਿਕਾਇਤਾਂ ਨੂੰ ਛੇਤੀ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੱਗ ਨਾਲ ਕੀਤਾ ਜਾ ਸਕੇ।

ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ ਮਾਮਲੇ ਵਿਭਾਗ ਸ੍ਰੀ ਦਿਲੀਪ ਕੁਮਾਰ, ਸਕੱਤਰ ਸ੍ਰੀਮਤੀ ਕੰਵਲਪ੍ਰੀਤ ਬਰਾੜ ਅਤੇ ਏ.ਡੀ.ਜੀ.ਪੀ. ਐਨ.ਆਰ.ਆਈ. ਸ੍ਰੀ ਪ੍ਰਵੀਨ ਕੁਮਾਰ ਸਿਨਹਾ ਆਦਿ ਹਾਜ਼ਰ ਸਨ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal