Follow us

26/02/2024 7:26 pm

Download Our App

Home » News In Punjabi » ਚੰਡੀਗੜ੍ਹ » ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਪੜ੍ਹੋ ਕੱਦੋਂ ਤੱਕ ਭੇਜ ਸੱਕਦੇ

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਪੜ੍ਹੋ ਕੱਦੋਂ ਤੱਕ ਭੇਜ ਸੱਕਦੇ

ਅਰਜੀਆਂ ਭਰਨ ਦੀ ਆਖਰੀ ਮਿਤੀ 5 ਫਰਵਰੀ

ਚੰਡੀਗੜ੍ਹ: PUNJAB STATE WOMEN COMMISSION:

ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਫ਼ਰਵਰੀ ਤੱਕ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਅਜਿਹੇ ਵਿਅਕਤੀ, ਤਰਜੀਹੀ ਤੌਰ ਤੇ ਮਹਿਲਾਵਾਂ ਜੋ ਵਧੀਆ ਯੋਗਤਾ, ਇਮਾਨਦਾਰੀ ਰੱਖਦੀਆਂ ਹੋਣ, ਜਿਨ੍ਹਾਂ ਨੇ ਮਹਿਲਾਵਾਂ ਦੀ ਭਲਾਈ ਲਈ ਕੰਮ ਕੀਤਾ ਹੈ, ਕਾਨੂੰਨ ਜਾਂ ਵਿਧਾਨ ਦੀ ਉਚਿਤ ਜਾਣਕਾਰੀ ਅਤੇ ਤਜਰਬਾ ਹੈ, ਮਹਿਲਾਵਾਂ ਦੀ ਪ੍ਰਗਤੀ ਨਾਲ ਸਬੰਧਤ ਮਾਮਲਿਆਂ ਦਾ ਪ੍ਰਬੰਧਨ ਜਾਂ ਮਹਿਲਾਵਾਂ ਦੀ ਸੁਰੱਖਿਆ ਲਈ ਕਿਸੇ ਟਰੇਡ ਯੂਨੀਅਨ ਜਾਂ ਸਵੈ-ਸੇਵੀ ਸੰਗਠਨ ਦੀ ਅਗਵਾਈ, ਮਹਿਲਾਵਾਂ ਦੇ ਸਾਂਝੇ ਹਿੱਤਾਂ ਨੂੰ ਉਠਾਇਆ ਅਤੇ ਪ੍ਰੋਤਸਾਹਿਤ ਕੀਤਾ ਹੈ, ਅਰਜੀ ਦੇਣ ਲਈ  ਯੋਗ ਹਨ। 

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਮਹਿਲਾ ਕਮਿਸ਼ਨ ਵਿੱਚ ਇੱਕ ਸੀਨੀਅਰ ਉਪ ਚੇਅਰਪਰਸਨ, ਇੱਕ ਉਪ ਚੇਅਰਪਰਸਨ ਅਤੇ ਦਸ ਮੈਂਬਰਾਂ (ਜਨਰਲ 8 ਅਤੇ ਐਸ.ਸੀ 2) ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਔਰਤਾਂ ਸਬੰਧੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਮੰਤਰੀ ਨੇ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਬਿਨੈਪੱਤਰ ਸਮੇਤ ਬਾਇਓ ਡਾਟਾ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਐਸ.ਸੀ.ਓ ਨੰ:102-103, ਸੈਕਟਰ 34-ਏ ਚੰਡੀਗੜ੍ਹ ਵਿਖੇ ਮਿਤੀ 05 ਫਰਵਰੀ 2024 ਤੱਕ ਜਮ੍ਹਾ ਕਰਵਾ ਸਕਦੇ ਹਨ। ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਬਿਨੈ ਪੱਤਰਾਂ ਨੂੰ ਵਿਚਾਰਿਆ ਨਹੀਂ ਜਾਵੇਗਾ।

dawn punjab
Author: dawn punjab

Leave a Comment

RELATED LATEST NEWS

Top Headlines

BKU ਏਕਤਾ-ਉਗਰਾਹਾਂ ਵੱਲੋਂ 16 ਜ਼ਿਲ੍ਹਿਆਂ ਵਿੱਚ 44 ਥਾਂਵਾਂ ‘ਤੇ ਟਰੈਕਟਰ ਮਾਰਚ ਕਰਕੇ WTO ਦੇ ਪੁਤਲਾ ਫੂਕ ਮੁਜ਼ਾਹਰੇ

ਸ਼ੁਭਕਰਨ ਸਿੰਘ ਦੇ ਕਾਤਲਾਂ ‘ਤੇ ਕਤਲ ਦਾ ਕੇਸ ਦਰਜ ਕਰਨ ਦੀ ਕੀਤੀ ਮੰਗ ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੰਯੁਕਤ

Live Cricket

Rashifal