Follow us

19/04/2024 3:29 pm

Search
Close this search box.
Home » News In Punjabi » ਚੰਡੀਗੜ੍ਹ » 1984 ਦੇ ਦੰਗਿਆ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਵੱਲੋਂ ਹੋਰ ਮੁਆਵਜ਼ਾ ਦੇਣ ਸੰਬੰਧੀ ਆਦੇਸ਼: ਪੜ੍ਹੋ ਸੰਪਰਕ ਕਿੱਥੇ ਕਰਨਾ

1984 ਦੇ ਦੰਗਿਆ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਵੱਲੋਂ ਹੋਰ ਮੁਆਵਜ਼ਾ ਦੇਣ ਸੰਬੰਧੀ ਆਦੇਸ਼:  ਪੜ੍ਹੋ ਸੰਪਰਕ ਕਿੱਥੇ ਕਰਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ :

ਡਿਪਟੀ ਕਮਿਸ਼ਨਰ,ਐਸ.ਏ.ਐਸ.ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 1984 ਦੇ ਦੰਗਾ ਪੀੜਤਾਂ ਦੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਵੱਲੋਂ ਜਨਤਕ ਨੋਟਿਸ ਜਾਰੀ ਕਰਦੇ ਹੋਏ ਵਾਧੂ ਮੁਆਵਜ਼ਾ ਦੇਣ ਸੰਬੰਧੀ ਆਦੇਸ਼ ਜਾਰੀ ਕੀਤੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਪੀੜਤਾਂ ਤੱਕ ਵਾਧੂ ਮੁਆਵਜ਼ੇ ਸਬੰਧੀ ਜਾਣਕਾਰੀ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਜਿਨ੍ਹਾਂ ਪੀੜਤਾਂ ਨੂੰ ਪਹਿਲਾਂ ਜਿਸ ਡਿਪਟੀ ਕਮਿਸ਼ਨਰ (ਮਾਲ), ਦਿੱਲੀ ਸਰਕਾਰ ਵੱਲੋਂ ਸਾਢੇ 3 ਲੱਖ ਰੁਪਏ ਮੁਆਵਜ਼ਾ ਮਿਲਿਆ ਸੀ, ਉਹ ਹੁਣ 5 ਲੱਖ ਤੱਕ ਹੋਰ ਵਾਧੂ ਮੁਆਵਜਾ ਲੈਣ ਲਈ ਤੁਰੰਤ ਸਬੰਧਤ ਦਫਤਰ ਨਾਲ ਰਾਬਤਾ ਕਾਇਮ ਕਰਨ।

dawn punjab
Author: dawn punjab

Leave a Comment

RELATED LATEST NEWS