ਮੌਸਮ ਵਿਭਾਗ ਵਲੋਂ 3 ਦਿਨਾਂ ਲਈ ਯੈਲੋ ਅਲਰਟ ਜਾਰੀ
ਚੰਡੀਗੜ੍ਹ: ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਇਸ ਸਮੇਂ ਸੁਹਾਵਣਾ ਮੌਸਮ ਬਦਲਵਾਈ ਵਾਲਾ ਬਣਿਆ ਹੋਣ ਕਾਰਨ ਤਾਪਮਾਨ ਬਿਲਕੁਲ ਸੰਤੁਲਿਤ ਹੈ। ਇਸ ਦੇ ਨਾਲ ਹੀ ਇਹ ਮੌਸਮ ਫ਼ਸਲਾਂ ਲਈ ਵੀ ਬਹੁਤ ਢੁਕਵਾਂ ਹੈ।
ਹਾਲਾਂਕਿ ਕੱਲ੍ਹ 28 ਦੀ ਸ਼ਾਮ ਤੋਂ ਮੌਸਮ ਬਦਲ ਜਾਣ ਦੇ ਆਸਾਰ ਹਨ। ਮੌਸਮ ਵਿਭਾਗ ਵੱਲੋਂ ਤਿੰਨ ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਹ ਸਥਿਤੀ ਪੱਛਮੀ ਗੜਬੜੀ ਕਾਰਨ ਪੈਦਾ ਹੋ ਰਹੀ ਹੈ। ਕੁਝ ਥਾਵਾਂ ‘ਤੇ ਗਰਜ ਅਤੇ ਤੇਜ਼ ਬਿਜਲੀ ਡਿੱਗ ਦੀ ਸੰਭਾਵਨਾ ਹੈ ਅਤੇ ਤੇਜ ਹਵਾਵਾਂ ਹਵਾ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਚਲ ਸਕਦੀਆਂ ਹਨ।
ਹਾਲਾਂਕਿ ਇਸ ਤੋਂ ਬਾਅਦ ਮੌਸਮ ਫਿਰ ਸਾਫ ਹੋ ਜਾਵੇਗਾ
ਐਤਵਾਰ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਨੇਰੀ ਦੇ ਨਾਲ-ਨਾਲ ਹਲਕੀ ਬਾਰਿਸ਼ ਹੋਈ ਸੀ। ਮੌਸਮ ਵਿਭਾਗ ਨੇ 28 ਮਾਰਚ ਤੱਕ ਤੂਫਾਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਦਿਨਾਂ ਦੌਰਾਨ ਪੰਜਾਬ ਦੇ ਨਾਲ ਲੱਗਦੇ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 28 ਅਤੇ 29 ਮਾਰਚ ਨੂੰ ਖਰਾਬ ਮੌਸਮ ਆਪਣੇ ਸਿਖਰ ‘ਤੇ ਰਹੇਗਾ।