Follow us

06/07/2026 1:11 am

Search
Close this search box.
Home » News In Punjabi » ਭਾਰਤ » ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ 05 ਤੋਂ 11 ਦਸੰਬਰ 2023 ਤੱਕ

ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ 05 ਤੋਂ 11 ਦਸੰਬਰ 2023 ਤੱਕ

ਐਸ.ਏ.ਐਸ.ਨਗਰ :

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਸਹਾਇਕ ਕਮਾਂਡੇਂਟ, ਸਕਿਊਰਟੀ ਸਕਿੱਲ ਕੌਂਸਲ ਇੰਡੀਆ ਲਿਮਿਟੇਡ ਦੇ ਸਹਿਯੋਗ ਨਾਲ ਜਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ 05/12/2023 ਤੋਂ 11/12/2023 ਜ਼ਿਲ੍ਹੇ ਦੇ ਵੱਖ-2 ਬਲਾਕਾਂ ਵਿੱਚ ਲਗਾਇਆ ਜਾ ਰਿਹਾ ਹੈ।


ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕੀ ਇਸ ਕੈਂਪ ਵਿੱਚ ਕੇਵਲ 21 ਤੋਂ 37 ਸਾਲ ਤੱਕ ਦੇ ਪੁਰਸ਼ ਉਮੀਦਵਾਰ ਜੋ 10ਵੀਂ ਪਾਸ ਹੋਣ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਰਥੀਆਂ ਦਾ ਕੱਦ 168 ਸੈ.ਮੀ ਅਤੇ ਭਾਰ 56-90 ਕਿਲੇ ਤੱਕ ਹੋਣ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਉਕਤ ਰਜਿਸਟ੍ਰੇਸ਼ਨ ਕੈਂਪ ਮਿਤੀ 05/12/2023 ਨੂੰ ਬਲਾਕ ਮਾਜਰੀ, ਮਿਤੀ 06/12/2023 ਨੂੰ ਬਲਾਕ ਖਰੜ, ਮਿਤੀ 07/12/2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਹਾਲੀ ਅਤੇ ਮਿਤੀ 08/12/2023 ਨੂੰ ਬਲਾਕ ਮੋਹਾਲੀ, ਮਿਤੀ 11/12/2023 ਨੂੰ ਬਲਾਕ ਡੇਰਾਬੱਸੀ ਵਿਖੇ ਲਗਾਇਆ ਜਾਣਾ ਹੈ। ਟ੍ਰੇਨਿੰਗ ਸਫਲਤਾ-ਪੂਰਵਕ ਪੂਰੀ ਕਰਨ ਵਾਲੇ ਪ੍ਰਾਰਥੀਆਂ ਨੂੰ ਐੱਸ.ਏ.ਐੱਸ ਨਗਰ/ਚੰਡੀਗੜ੍ਹ ਵਿਖੇ 18-20 ਹਜ਼ਾਰ ਰੁਪਏ/ਮਹੀਨਾ ਦੀ ਨੌਕਰੀ ਮੁਹੱਇਆ ਕਰਵਾਈ ਜਾਵੇਗੀ।

ਉਨ੍ਹਾਂ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਨਾਲ ਸਬੰਧਤ ਬਲਾਕ ਦੇ ਬੀ.ਡੀ.ਪੀ.ਓ ਦਫਤਰ ਵਿਖੇ ਸਵੇਰੇ 10.00 ਤੋਂ ਦੁਪਹਿਰ 01.00 ਵਜੇ ਤੱਕ ਪਹੁੰਚ ਕੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ ਉਮੀਦਵਾਰ ਡੀ.ਬੀ.ਈ.ਈ, ਐੱਸ.ਏ.ਐੱਸ ਨਗਰ ਨਾਲ ਤਾਲਮੇਲ ਕਰ ਸਕਦੇ ਹਨ।

dawn punjab
Author: dawn punjab

Leave a Comment

RELATED LATEST NEWS