ਵੋਟਰ ਸੇਵਾ ਪੋਰਟਲ ਅਤੇ ਵੋਟਰ ਹੈਲਪਲਾਈਨ ਮੋਬਾਈਲ ਐਪ ਦੀ ਵਰਤੋਂ ਕਰਨ ਦੀ ਅਪੀਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੇ ‘ਕੋਈ ਵੀ ਵੋਟਰ ਪਿੱਛੇ ਨਾ ਰਹਿ ਜਾਵੇ, ਨੂੰ ਲਾਗੂ ਕਰਨ ਲਈ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਸਾਰੇ ਨਿਵਾਸੀਆਂ ਨੂੰ ਅੱਗੇ ਆਉਣ ਅਤੇ ਨਵੀਂ ਵੋਟ ਲਈ ਆਨਲਾਈਨ ਜਾਂ ਆਫ਼ਲਾਈਨ ਰਜਿਸਟ੍ਰੇਸ਼ਨ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 04 ਮਈ, 2024 ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 01 ਅਪ੍ਰੈਲ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਆਗਾਮੀ ਲੋਕ ਸਭਾ ਚੋਣਾਂ-2024 ਲਈ ਵੋਟਰ ਬਣਨ ਦੇ ਯੋਗ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਦੇ ਵਸਨੀਕ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਸਮੇਤ ਹੋਰ ਵੱਖ-ਵੱਖ ਸੇਵਾਵਾਂ ਤੱਕ ਪਹੁੰਚ ਕਰਨ ਲਈ ਆਨਲਾਈਨ ਵੋਟਰ ਸੇਵਾ ਪੋਰਟਲ ਅਤੇ ਵੋਟਰ ਹੈਲਪਲਾਈਨ ਮੋਬਾਈਲ ਐਪ ਦੀ ਮਦਦ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੇਵਾ ਪੋਰਟਲ (https://voters.eci.gov.in) ‘ਤੇ ਲੌਗਇਨ ਕਰਕੇ ਉਪਭੋਗਤਾ ਵੱਖ-ਵੱਖ ਸੇਵਾਵਾਂ ਜਿਵੇਂ ਕਿ ਵੋਟਰ ਸੂਚੀ ਤੱਕ ਪਹੁੰਚ ਕਰਨਾ, ਵੋਟਰ ਸ਼ਨਾਖਤੀ ਕਾਰਡ ਲਈ ਅਪਲਾਈ ਕਰਨਾ, ਅਪਲਾਈ ਕਰਨਾ ਆਦਿ ਦਾ ਲਾਭ ਲੈ ਸਕਦਾ ਹੈ। ਵੋਟਰ ਕਾਰਡ ਵਿੱਚ ਦਰੁਸਤੀ ਲਈ ਔਨਲਾਈਨ ਬਿਨੇ, ਪੋਲਿੰਗ ਬੂਥ, ਵਿਧਾਨ ਸਭਾ ਹਲਕੇ ਅਤੇ ਸੰਸਦੀ ਹਲਕੇ ਦੇ ਵੇਰਵੇ ਦੇਖਣ ਅਤੇ ਹੋਰ ਸੇਵਾਵਾਂ ਦੇ ਨਾਲ ਬੂਥ ਲੈਵਲ ਅਫਸਰ, ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਸੰਪਰਕ ਵੇਰਵੇ ਪ੍ਰਾਪਤ ਇਸ ਪੋਰਟਲ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ।
ਇਸੇ ਤਰ੍ਹਾਂ ਵੋਟਰ ਹੈਲਪਲਾਈਨ ਮੋਬਾਈਲ ਐਪ (ਵੀ ਐਚ ਏ) ਨਾਗਰਿਕਾਂ ਨੂੰ ਵੱਖ-ਵੱਖ ਸੇਵਾਵਾਂ ਜਿਵੇਂ ਕਿ ਵੋਟਰ ਆਈਡੀ ਕਾਰਡ ਲਈ ਅਰਜ਼ੀ ਦੇਣ, ਵੋਟਰ ਕਾਰਡ ਵਿੱਚ ਦਰੁਸਤੀ ਲਈ ਔਨਲਾਈਨ ਅਰਜ਼ੀ ਦੇਣ, ਪੋਲਿੰਗ ਬੂਥ, ਵਿਧਾਨ ਸਭਾ ਚੋਣ ਖੇਤਰ ਅਤੇ ਸੰਸਦੀ ਹਲਕੇ ਦੇ ਵੇਰਵੇ ਦੇਖਣ ਵਿੱਚ ਮਦਦ ਕਰਦਾ ਹੈ। ਹੋਰ ਸੇਵਾਵਾਂ ਦੇ ਨਾਲ-ਨਾਲ ਬੂਥ ਲੈਵਲ ਅਫ਼ਸਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਸੰਪਰਕ ਵੇਰਵੇ ਪ੍ਰਾਪਤ ਕੀਤੇ ਜਾ ਸਕਦੇ ਹਨ। ਇਹ ਮੋਬਾਈਲ ਐਪ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ‘ਤੇ ਉਪਲਬਧ ਹੈ।
ਸ਼੍ਰੀਮਤੀ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਖਰੜ, ਮੋਹਾਲੀ ਅਤੇ ਡੇਰਾਬੱਸੀ ਵਿਖੇ ਸਥਿਤ ਆਪਣੇ ਨਜ਼ਦੀਕੀ ਐਸ.ਡੀ.ਐਮ.-ਕਮ-ਸਹਾਇਕ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਨਾਲ ਚੋਣ ਸੰਬੰਧੀ ਪੁੱਛ-ਗਿੱਛ ਅਤੇ ਸੇਵਾਵਾਂ ਲਈ ਸੰਪਰਕ ਕਰਨ ਤੋਂ ਇਲਾਵਾ ਆਨਲਾਈਨ ਪੋਰਟਲ ਅਤੇ ਮੋਬਾਈਲ ਐਪ ਤੱਕ ਪਹੁੰਚ ਕਰਨ। ਇਸ ਤੋਂ ਇਲਾਵਾ ਵੋਟਰ ਪੁੱਛ-ਗਿੱਛ ਸਬੰਧੀ ਜ਼ਿਲ੍ਹੇ ਦੇ ਟੋਲ ਫਰੀ ਨੰਬਰ 1950 ‘ਤੇ ਵੀ ਸੰਪਰਕ ਕਰ ਸਕਦੇ ਹਨ।